ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

by | Jul 16, 2026 | daily, politics | 0 comments

ਜ਼ਿਆਦਾਤਰ ਮੰਗਾਂ ‘ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ

ਤੁਰੰਤ ਹੱਲ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਾਰੀਆਂ ਪੈਂਡਿੰਗ ਫਾਈਲਾਂ ਦਾ ਨਿਪਟਾਰਾ ਤੇਜ਼ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ ‘ਤੇ ਕੇਂਦਰਿਤ ਰਿਹਾ।

ਯੂਨੀਅਨਾਂ ਦੇ ਮੰਗ ਪੱਤਰਾਂ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, “ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ‘ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।”

ਇਸ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਵਫ਼ਦਾਂ ਨੇ ਆਪੋ-ਆਪਣੇ ਮੁੱਖ ਮੁੱਦਿਆਂ ਦੀ ਰੂਪਰੇਖਾ ਦਰਸਾਉਂਦੇ ਵਿਸ਼ੇਸ਼ ਮੰਗ ਪੱਤਰ ਪੇਸ਼ ਕੀਤੇ। ਸਪੈਸ਼ਲ ਕਾਡਰ ਟੀਚਰਜ਼ ਫਰੰਟ ਨੇ ਤਨਖਾਹ ਸਕੇਲ ਅਤੇ ਸੇਵਾ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੰਗਾਂ ਰੱਖੀਆਂ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਦੇ ਨੁਮਾਇੰਦਿਆਂ ਨੇ ਮਿਡ-ਡੇਅ ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨਾਂ ਦੇ ਦਾਇਰੇ ਵਿੱਚ ਲਿਆਉਣ ਦੀ ਵਕਾਲਤ ਕੀਤੀ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਤਨਖਾਹਾਂ ਅਤੇ ਤਰੱਕੀਆਂ ਨਾਲ ਸਬੰਧਤ ਚਿੰਤਾਵਾਂ ਉਠਾਈਆਂ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਨੇ ਨਿੱਜੀ ਕੰਪਨੀਆਂ ਦੇ ਵਿਚੋਲਿਆਂ ਨੂੰ ਖਤਮ ਕਰਕੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਿਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਨੇ ਤੁਰੰਤ ਵਿੱਤੀ ਰਾਹਤ ਅਤੇ ਲੰਬੇ ਸਮੇਂ ਦੀ ਭਲਾਈ ਸੁਰੱਖਿਆ ‘ਤੇ ਕੇਂਦਰਿਤ ਆਪਣਾ ਮੰਗ ਪੱਤਰ ਪੇਸ਼ ਕੀਤਾ।

ਮੀਟਿੰਗਾਂ ਦੌਰਾਨ ਸਪੈਸ਼ਲ ਕਾਡਰ ਟੀਚਰਜ਼ ਫਰੰਟ ਵੱਲੋਂ ਅਨੁਭਵ ਗੁਪਤਾ, ਗੁਰਦੀਪ ਸਿੰਘ ਅਤੇ ਅਨਿਲ ਕੁਮਾਰ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਵੱਲੋਂ ਸਿਮਰਜੀਤ ਕੌਰ, ਸੁਰੇਸ਼ ਰਾਣੀ, ਜੈਲ ਕੌਰ ਅਤੇ ਜੰਗਬਹਾਦਰ ਕੌਰ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵੱਲੋਂ ਮਨਮੋਹਨ ਸਿੰਘ, ਦੀਪਕ ਕੁਮਾਰ ਅਤੇ ਸ਼ੁਭਕਰਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ, ਰਣਜੀਤ ਸਿੰਘ ਅਤੇ ਗੁਰਜੀਤ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਹਰਜੀਤ ਸਿੰਘ ਅਤੇ ਨਰਦੀਪ ਸ਼ਰਮਾ ਨੇ ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਚਿੰਤਾਵਾਂ ਪੇਸ਼ ਕੀਤੀਆਂ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...