ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

by | Feb 28, 2026 | education, politics | 0 comments

•ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

•ਬੁਨਿਆਦੀ ਪੜਾਅ ‘ਤੇ ਰਣਨੀਤਕ ਨਿਵੇਸ਼: ਭਗਵੰਤ ਮਾਨ ਸਰਕਾਰ ਮਜ਼ਬੂਤ ਮੁੱਢਲੀ ਸਿੱਖਿਆ ਢਾਂਚੇ ਰਾਹੀਂ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ

•3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ:

ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’, ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦੇ ਨਿਵੇਸ਼ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਤੇ ਧਿਆਨ ਕੇਂਦਰਿਤ ਕਰਕੇ ਸਿੱਖਣ ਦੀ ਨੀਂਹ ਨੂੰ ਮੁੱਢਲੇ ਪੜਾਅ ‘ਤੇ ਵਧੇਰੇ ਮਜ਼ਬੂਤੀ ਦੇ ਰਹੀ ਹੈ, ਜੋ ਭਵਿੱਖ ਦੀ ਅਕਾਦਮਿਕ ਸਫ਼ਲਤਾ, ਵਿਸ਼ਵਾਸ ਅਤੇ ਬੌਧਿਕ ਵਿਕਾਸ ਨੂੰ ਨਿਰਧਾਰਤ ਕਰਦਾ ਹੈ।

ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਦੀ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਮੁੱਢਲੇ ਪੜਾਅ ਵਿੱਚ ਕਲਾਸਰੂਮਾਂ ਨੂੰ ਦਿਲਚਸਪ, ਬਾਲ-ਕੇਂਦ੍ਰਿਤ, ਖੇਡ-ਅਧਾਰਤ ਸਿੱਖਣ ਦੇ ਮਾਹੌਲ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜੋ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਦੀ ਆਦਤ ਨੂੰ ਉਤਸ਼ਾਹਿਤ ਕਰਦੇ ਹਨ। ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜੋ ਪੰਜਾਬ ਸਰਕਾਰ ਦੁਆਰਾ ਇਸ ਪੱਧਰ ‘ਤੇ ਲਾਗੂ ਕੀਤੀ ਜਾ ਰਹੀ ਹੈ। ਪੰਜਾਬ ਭਰ ਦੇ ਛੋਟੇ ਬੱਚਿਆਂ ਲਈ ਬਿਹਤਰ ਸਮਝ ਅਤੇ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸਬੰਧੀ ਛਪਾਈ ਗਈ ਸਾਰੀ ਸਮੱਗਰੀ ਪੰਜਾਬੀ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ।

ਖੇਡ ਪਿਟਾਰਾ ਕੀ ਹੈ?

ਖੇਡ ਪਿਟਾਰਾ ਇੱਕ ਵਿਆਪਕ ਖੇਡ-ਅਧਾਰਤ ਲਰਨਿੰਗ-ਟੀਚਿੰਗ ਮਟੀਰੀਅਲ ਕਿੱਟ ਹੈ,ਜੋ 3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਨਰਸਰੀ ਤੋਂ ਦੂਸਰੀ ਜਮਾਤ ਤੱਕ ਨੂੰ ਕਵਰ ਕਰਦੀ ਹੈ। ਇਹ ਕਿੱਟ ਬੱਚਿਆਂ ਨੂੰ ਯਾਦ ਰੱਖਣ ਦੀ ਬਜਾਏ ਮਨੋਰੰਜਨ ਗਤੀਵਿਧੀਆਂ ਅਤੇ ਆਪਸੀ ਤਾਲਮੇਲ ਰਾਹੀਂ ਸਿੱਖਣ ਦੇ ਯੋਗ ਬਣਾ ਕੇ ਅਨੁਭਵੀ, ਗਤੀਵਿਧੀ-ਅਧਾਰਤ ਅਤੇ ਮਨੋਰੰਜਕ ਢੰਗ ਨਾਲ ਸਿੱਖਣ ਨੂੰ ਉਤਸ਼ਾਹਿਤ ਕਰਦੀ ਹੈ। ਅਜਿਹੀਆਂ ਪਹਿਲਕਦਮੀਆਂ ਰਾਹੀਂ ਭਗਵੰਤ ਮਾਨ ਸਰਕਾਰ ਰੱਟੇ ਮਾਰਨ ਤੋਂ ਗਤੀਵਿਧੀ-ਅਧਾਰਤ ਸ਼ਮੂਲੀਅਤ ਵੱਲ ਧਿਆਨ ਕੇਂਦਰਿਤ ਕਰਕੇ ਨੌਜਵਾਨ ਸਿਖਿਆਰਥੀਆਂ ਵਿੱਚ ਉਨ੍ਹਾਂ ਦੇ ਵਿਦਿਅਕ ਸਫ਼ਰ ਦੀ ਸ਼ੁਰੂਆਤ ਤੋਂ ਹੀ ਉਤਸੁਕਤਾ, ਰਚਨਾਤਮਕਤਾ ਅਤੇ ਵਿਸ਼ਵਾਸ ਆਦਿ ਗੁਣ ਭਰ ਕੇ ਇੱਕ ਮਜ਼ਬੂਤ ​​ਨੀਂਹ ਰੱਖ ਰਹੀ ਹੈ ਜੋ ਪੰਜਾਬ ਦੇ ਭਵਿੱਖ ਅਤੇ ਲੀਡਰਸ਼ਿਪ ਨੂੰ ਨਵਾਂ ਆਕਾਰ ਦੇਵੇਗੀ।

ਇਹ ਪਹਿਲ ਵਿਦਿਆਰਥੀਆਂ ਦੀ ਕਿਵੇਂ ਮਦਦ ਕਰੇਗੀ

ਖੇਡ ਪਿਟਾਰਾ ਪਹਿਲ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਨੂੰ ਵਧੇਰੇ ਰਚਨਾਤਮਕ ਬਣਾ ਕੇ ਕਲਾਸਰੂਮਾਂ ਨੂੰ ਬੱਚਿਆਂ ਲਈ ਅਨੁਕੂਲ ਬਣਾਏਗੀ। ਇਹ ਕਿੱਟ ਬੁਨਿਆਦੀ ਸਾਖਰਤਾ ਅਤੇ ਅੰਕੜਾ ਵਿਗਿਆਨ ਦੀ ਮਜ਼ਬੂਤੀ, ਭਾਸ਼ਾ ਅਤੇ ਗੱਲਬਾਤ ਹੁਨਰ ਨੂੰ ਨਿਖਾਰਨ, ਰਚਨਾਤਮਕਤਾ ਅਤੇ ਕਲਪਨਾ ਸ਼ਕਤੀ ਨੂੰ ਉਭਾਰਨ, ਸਮੱਸਿਆ ਦੇ ਹੱਲ ਸਬੰਧੀ ਯੋਗਤਾਵਾਂ ਨੂੰ ਵਿਕਸਤ ਕਰਨ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸ਼ੁਰੂਆਤੀ ਸਕੂਲਿੰਗ ਨਾਲ ਜੁੜੇ ਤਣਾਅ ਅਤੇ ਡਰ ਨੂੰ ਘੱਟ ਕਰਨ ਲਈ ਤਿਆਰ ਕੀਤੀ ਗਈ ਹੈ। ਪੈਸਿਵ ਲਰਨਿੰਗ ਦੀ ਬਜਾਏ ਬੱਚੇ ਕਹਾਣੀ ਸੁਣਾਉਣ, ਖੇਡਾਂ, ਗਤੀਵਿਧੀਆਂ ਅਤੇ ਸਹਿਯੋਗੀ ਕਾਰਜਾਂ ਵਿੱਚ ਹਿੱਸਾ ਲੈਣਗੇ ਜੋ ਸਿੱਖਣ ਨੂੰ ਕੁਦਰਤੀ ਅਤੇ ਮਨੋਰੰਜਕ ਬਣਾਏਗਾ। ਇਸ ਬੁਨਿਆਦੀ ਪੜਾਅ ‘ਤੇ ਨਿਵੇਸ਼ ਕਰਕੇ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਿੱਖਣ ਦੇ ਪਾੜੇ ਨੂੰ ਸ਼ੁਰੂਆਤ ਵਿੱਚ ਹੀ ਪੂਰ ਕੇ ਲੰਬੇ ਸਮੇਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇ, ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਲਈ ਪਹਿਲਾਂ ਹੀ ਤਿਆਰ ਹੁਨਰਮੰਦ ਪੀੜ੍ਹੀ ਦਾ ਪੂਲ ਤਿਆਰ ਕਰਨ ਵਿੱਚ ਸਹਾਈ ਹੋਵੇਗਾ।

ਕਿੱਟ ਵਿੱਚ ਕੀ ਸ਼ਾਮਲ ਹੈ

ਕਿੱਟ ਵਿੱਚ ਸ਼ੁਰੂਆਤੀ ਜਮਾਤਾਂ ਲਈ ਉਮਰ ਦੇ ਆਧਾਰ ‘ਤੇ ਸਿੱਖਣ ਸਮੱਗਰੀ ਸ਼ਾਮਲ ਹੈ ਜਿਵੇਂ ਕਿ ਖਿਡੌਣੇ ਅਤੇ ਮੈਨੀਪੁਲੇਟਿਵਜ਼, ਪਹੇਲੀਆਂ ਅਤੇ ਖੇਡਾਂ, ਸਟੋਰੀ ਕਾਰਡ ਅਤੇ ਫਲੈਸ਼ ਕਾਰਡ, ਪੋਸਟਰ ਅਤੇ ਗਤੀਵਿਧੀਆਂ ਵਾਲੀਆਂ ਕਿਤਾਬਾਂ, ਕਠਪੁਤਲੀਆਂ ਅਤੇ ਖੇਡ ਸਮੱਗਰੀ, ਅਧਿਆਪਕ ਸਰੋਤ ਸਮੱਗਰੀ। ਹਰੇਕ ਭਾਗ ਭਾਸ਼ਾ, ਅੰਕ, ਰਚਨਾਤਮਕਤਾ ਅਤੇ ਸਮਾਜਿਕ ਸਿੱਖਿਆ ਸਮੇਤ ਮੁੱਖ ਵਿਕਾਸ ਖੇਤਰਾਂ ਵਿੱਚ ਸਹਾਇਤਾ ਕਰਦਾ ਹੈ, ਜੋ ਕਿ ਸੂਬੇ ਭਰ ਵਿੱਚ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ।

ਲਾਭਪਾਤਰੀ ਅਤੇ ਵੰਡ

ਇਸ ਪਹਿਲਕਦਮੀ ਨਾਲ ਸੂਬੇ ਭਰ ਵਿੱਚ ਫਾਊਂਡੇਸ਼ਨਲ ਸਟੇਜ ਵਿੱਚ ਪੜ੍ਹ ਰਹੇ ਲਗਭਗ 7.5 ਲੱਖ ਬੱਚਿਆਂ ਨੂੰ ਲਾਭ ਮਿਲੇਗਾ। ਖੇਡ ਪਿਟਾਰਾ ਕਿੱਟਾਂ ਪੰਜਾਬ ਭਰ ਵਿੱਚ ਲਗਭਗ 12,856 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ, ਜਿਸ ਨਾਲ ਮੁਢਲੀਆਂ ਜਮਾਤ ਨੂੰ ਵਿਆਪਕ ਪੱਧਰ ‘ਤੇ ਕਵਰ ਕੀਤਾ ਜਾਵੇਗਾ। ਫਾਊਂਡੇਸ਼ਨਲ ਸਟੇਜ ਕਲਾਸਾਂ ਨੂੰ ਸੰਭਾਲਣ ਵਾਲੇ ਅਧਿਆਪਕਾਂ ਨੂੰ ਕਲਾਸਰੂਮ ਵਿੱਚ ਬਿਹਤਰ ਲਾਗੂਕਰਨ ਲਈ ਗਤੀਵਿਧੀ-ਅਧਾਰਤ ਸਿੱਖਿਆ ਸਮੱਗਰੀ ਰਾਹੀਂ ਢਾਂਚਾਗਤ ਸਹਾਇਤਾ ਵੀ ਮਿਲੇਗੀ। ਭਗਵੰਤ ਮਾਨ ਸਰਕਾਰ ਇਸ ਪਹਿਲਕਦਮੀ ਵਿੱਚ ਲਗਭਗ 9.3 ਕਰੋੜ ਦਾ ਨਿਵੇਸ਼ ਕਰ ਰਹੀ ਹੈ। ਖਰੀਦ ਸਮੇਂ ਸਿਰ ਪੂਰੀ ਕਰ ਲਈ ਗਈ ਹੈ, ਵੰਡ ਆਖਰੀ ਪੜਾਅ ਅਧੀਨ ਹੈ ਅਤੇ ਸਕੂਲਾਂ ਨੂੰ ਸਪਲਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਹ ਕਿੱਟਾਂ 1 ਅਪ੍ਰੈਲ ਤੱਕ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ।

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦਾ ਅਸਲ ਪਰਿਵਰਤਨ ਮੁੱਢਲੇ ਪੜਾਅ ਤੋਂ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ, “3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਨਿਵੇਸ਼ ਕਰਕੇ, ਭਗਵੰਤ ਮਾਨ ਸਰਕਾਰ ਪੰਜਾਬ ਦੇ ਭਵਿੱਖ ਵਿੱਚ ਇੱਕ ਰਣਨੀਤਕ, ਲੰਬੇ ਸਮੇਂ ਦਾ ਨਿਵੇਸ਼ ਕਰ ਰਹੀ ਹੈ। ਖੇਡ ਪਿਟਾਰਾ ਰਾਹੀਂ ਬੱਚੇ ਸਕੂਲਿੰਗ ਨੂੰ ਇਕ ਬੋਝ ਦੀ ਥਾਂ ਇਸ ਨੂੰ ਖੋਜ, ਰਚਨਾਤਮਕਤਾ ਅਤੇ ਵਿਸ਼ਵਾਸ ਨਿਰਮਾਣ ਵਜੋਂ ਅਨੁਭਵ ਕਰਨਗੇ ਅਤੇ ਇਹ ਪਹਿਲਕਦਮੀ ਸਰਕਾਰ ਦੀ ਮਜ਼ਬੂਤ ​​ਅਕਾਦਮਿਕ ਨੀਂਹ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਦੇ ਨਤੀਜੇ ਆਉਣ ਵਾਲੇ ਦਹਾਕਿਆਂ ਤੱਕ ਸਾਰਥਕ ਰਹਿਣਗੇ।”

ਭਗਵੰਤ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਬਦਲਣ ਪ੍ਰਤੀ ਵਚਨਬੱਧਤਾ

ਇਹ ਪਹਿਲਕਦਮੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਮਜ਼ਬੂਤ ​​ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਹਰ ਬੱਚੇ ਨੂੰ ਸਕੂਲੀ ਸਿੱਖਿਆ ਲਈ ਇੱਕ ਖੁਸ਼ੀ ਭਰਿਆ ਅਤੇ ਦਿਲਚਸਪ ਮਾਹੌਲ ਮਿਲੇ। ਕਲਾਸਰੂਮਾਂ ਨੂੰ ਰੱਟੇ ਵਾਲੀ ਸਿੱਖਿਆ ਤੋਂ ਦੂਰ ਖੇਡ, ਗਤੀਵਿਧੀ-ਅਧਾਰਤ ਸਿੱਖਿਆ ਵੱਲ ਲਿਜਾ ਕੇ, ਭਗਵੰਤ ਸਿੰਘ ਮਾਨ ਸਰਕਾਰ ਸਿਰਫ਼ ਪਾਠਕ੍ਰਮ ਵਿੱਚ ਸੁਧਾਰ ਨਹੀਂ ਕਰ ਰਹੀ ਹੈ ਬਲਕਿ ਆਪਣੇ ਸਭ ਤੋਂ ਛੋਟੇ ਨਾਗਰਿਕਾਂ ਵਿੱਚ ਨਿਰੰਤਰ, ਦੂਰਦਰਸ਼ੀ ਨਿਵੇਸ਼ ਰਾਹੀਂ ਪੰਜਾਬ ਦੇ ਭਵਿੱਖ ਨੂੰ ਮੁੜ ਆਕਾਰ ਦੇ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...