ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

by | Aug 29, 2026 | breaking news, daily, politics | 0 comments

ਮਿਸ਼ਨ ਕਲੀਨ ਪੰਜਾਬ’ ਨੂੰ ਮਿਲੇਗਾ ਹੋਰ ਹੁਲਾਰਾ; ਵਿਧਾਇਕ, ਡੀ.ਸੀਜ਼, ਐਮ.ਸੀ. ਕਮਿਸ਼ਨਰ, ਏ.ਡੀ.ਸੀਜ਼, ਈ.ਓਜ਼ ਅਤੇ ਐਨ.ਜੀ.ਓਜ਼ ਇਸ ਸੂਬਾ ਪੱਧਰੀ ਮੁਹਿੰਮ ਵਿੱਚ ਹੋਣਗੇ ਸ਼ਾਮਲ

29 ਅਗਸਤ ਤੋਂ 7 ਸਤੰਬਰ ਦੌਰਾਨ ਸਾਰੇ ਵਿਧਾਇਕ ਅਤੇ ਅਧਿਕਾਰੀ ਜੀ.ਵੀ.ਪੀਜ਼. ਨੂੰ ਖ਼ਤਮ ਕਰਨ ਲਈ ਰੋਜ਼ਾਨਾ ਸਵੇਰੇ ਮੈਦਾਨ ਵਿੱਚ ਉਤਰਨਗੇ: ਹਰਜੋਤ ਸਿੰਘ ਬੈਂਸ

ਤੁਰੰਤ ਕਾਰਵਾਈ ਅਤੇ ਟਰੈਕਿੰਗ ਲਈ ਨਾਗਰਿਕ ਐਮ-ਸੇਵਾ ਐਪ ‘ਤੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਫੋਟੋਆਂ ਅਪਲੋਡ ਕਰ ਸਕਦੇ ਹਨ: ਹਰਜੋਤ ਸਿੰਘ ਬੈਂਸ

ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ; ਇਸ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ: ਹਰਜੋਤ ਸਿੰਘ ਬੈਂਸ

ਸਾਨੂੰ ਆਪਣੇ ਸਫਾਈ ਸੇਵਕਾਂ ਦਾ ਸਮਰਥਨ ਕਰਨਾ ਚਾਹੀਦਾ ਹੈ; ਇਹ ਯਕੀਨੀ ਬਣਾਉਣਾ ਸਾਡਾ ਫਰਜ਼ ਬਣਦਾ ਹੈ ਕਿ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੂੜਾ ਸੁੱਟਣ ਕਾਰਨ ਉਨ੍ਹਾਂ ਦੇ ਯਤਨ ਅਜਾਈਂ ਨਾ ਜਾਣ: ਹਰਜੋਤ ਸਿੰਘ ਬੈਂਸ

ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਇਹ 10 ਰੋਜ਼ਾ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਵਿੱਚ ਹੋਰ ਤੇਜ਼ੀ ਲਿਆਵੇਗੀ, ਜਿਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਸਵੇਰੇ 7 ਵਜੇ ਤੋਂ 8 ਵਜੇ ਤੱਕ ਰੋਜ਼ਾਨਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰ ਰਹੇ ਹਨ। ਸ. ਬੈਂਸ ਨੇ ਕਿਹਾ, “ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਦੇ ਕਣ-ਕਣ ਵਿੱਚ ਅਧਿਆਤਮਿਕਤਾ ਸਮੋਈ ਹੋਈ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੁਹਿੰਮ ਵਿੱਚ ਸਾਰੇ ਵਿਧਾਇਕ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਈਓਜ਼ ਅਤੇ ਗੈਰ ਸਰਕਾਰੀ ਸੰਗਠਨ ਹਿੱਸਾ ਲੈਣਗੇ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਐਮ ਸੇਵਾ’ ਐਪ ਰਾਹੀਂ ਨਾਗਰਿਕ ਵੀ ਆਪਣੇ ਖੇਤਰਾਂ ਵਿੱਚ ਜੀ.ਵੀ.ਪੀਜ਼. ਦੀਆਂ ਫੋਟੋਆਂ ਅਪਲੋਡ ਕਰਕੇ ਇਸ ਮੁਹਿੰਮ ਵਿੱਚ ਸ਼ਾਮਲ ਹੋ ਸਕਦੇ ਹਨ। ਹਰੇਕ ਸ਼ਿਕਾਇਤ ਦੀ ਵੱਖਰੀ ਆਈਡੀ ਤਿਆਰ ਹੋਵੇਗੀ, ਜਿਸ ਨਾਲ ਨਾਗਰਿਕ ਆਪਣੀ ਸ਼ਿਕਾਇਤ ਨੂੰ ਟਰੈਕ ਕਰ ਸਕਦੇ ਹਨ ਅਤੇ ਉਸ ਸਥਾਨ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਹਰ ਸ਼ਹਿਰ ਅਤੇ ਕਸਬੇ ਵਿੱਚ ਕੂੜੇ-ਕਰਕਟ ਵਾਲੇ ਸਥਾਨਾਂ ਦੀ ਮੁਕੰਮਲ ਸਫ਼ਾਈ ਕਰਨ ‘ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ 600 ਅਤੇ ਪਟਿਆਲਾ ਵਿੱਚ ਲਗਭਗ 450 ਜੀਵੀਪੀਜ਼ ਦੀ ਪਛਾਣ ਕੀਤੀ ਗਈ ਹੈ। ਸ. ਬੈਂਸ ਨੇ ਕਿਹਾ, “ਅਗਲੇ 10 ਦਿਨਾਂ ਵਿੱਚ, ਸਾਰੇ ਵਿਧਾਇਕ ਅਤੇ ਅਧਿਕਾਰੀ ਜੀਵੀਪੀਜ਼ ਨੂੰ ਖ਼ਤਮ ਕਰਨ ਲਈ ਹਰ ਰੋਜ਼ ਸਵੇਰੇ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨਗੇ। ਮੈਂ ਖੁਦ ਵੀ ਫ਼ੀਲਡ ਵਿੱਚ ਮੌਜੂਦ ਰਹਾਂਗਾ।”

ਸ. ਹਰਜੋਤ ਬੈਂਸ ਨੇ ਨਾਗਰਿਕਾਂ ਨੂੰ ਇਸ ਮਿਸ਼ਨ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਮਹਿਜ਼ ਸਰਕਾਰੀ ਮੁਹਿੰਮ ਨਹੀਂ ਸਗੋਂ ਲੋਕ ਲਹਿਰ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਸਨਮਾਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਾਡਾ ਫਰਜ਼ ਹੈ ਕਿ ਉਨ੍ਹਾਂ ਦੇ ਯਤਨ ਸਾਡੇ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਅਜਾਈਂ ਨਾ ਜਾਣ।

ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਸਫ਼ਾਈ ਅਭਿਆਨ ਦੌਰਾਨ ਦੇਰ ਰਾਤ ਸਮੇਂ ਕੀਤੇ ਨਿਰੀਖਣ ਬਾਰੇ ਗੱਲ ਕਰਦਿਆਂ ਸਫ਼ਾਈ ਕਰਮਚਾਰੀਆਂ ਦੇ ਸਨਮਾਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਖੇਤਰ ਨੂੰ ਚੰਗੀ ਤਰ੍ਹਾਂ ਸਾਫ਼ ਕਰ ਦਿੰਦੇ ਹਨ ਪਰ ਥੋੜੀ ਦੇਰ ਬਾਅਦ ਦੁਬਾਰਾ ਉਥੇ ਕੂੜਾ ਸੁੱਟ ਦਿੱਤਾ ਜਾਂਦਾ ਹੈ। ਸ. ਬੈਂਸ ਨੇ ਕਿਹਾ, “ਸਾਨੂੰ ਆਪਣੇ ਸਫ਼ਾਈ ਸੇਵਕਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਇਹ ਯਕੀਨੀ ਬਣਾਉਣਾ ਸਾਡਾ ਫਰਜ਼ ਹੈ ਕਿ ਉਨ੍ਹਾਂ ਦੇ ਯਤਨ ਸਾਡੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਕਾਰਨ ਅਜਾਈਂ ਨਾ ਜਾਣ।”

ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਐਮ-ਸੇਵਾ ਐਪ ਡਾਊਨਲੋਡ ਕਰਨ, ਆਪਣੇ ਖੇਤਰਾਂ ਵਿੱਚ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਤਸਵੀਰਾਂ ਅਪਲੋਡ ਕਰਨ ਅਤੇ ਸਫ਼ਾਈ ਮੁਹਿੰਮ ਨੂੰ ਟਰੈਕ ਕਰਨ ਲਈ ਹਰੇਕ ਸ਼ਿਕਾਇਤ ਲਈ ਤਿਆਰ ਕੀਤੀ ਵਿਲੱਖਣ ਆਈਡੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਦੇ ਆਂਢ-ਗੁਆਂਢ ਵਿੱਚ ਸਫ਼ਾਈ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਇਸ ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣ। ਉਨ੍ਹਾਂ ਕਿਹਾ, “ਸਮੁੱਚੀ ਮੁਹਿੰਮ ਦੀ ਸਮਰਪਿਤ ਢਾਂਚੇ ਰਾਹੀਂ ਨਿਗਰਾਨੀ ਕੀਤੀ ਜਾਵੇਗੀ, ਹਰੇਕ ਨਗਰ ਨਿਗਮ ਅਤੇ ਨਗਰ ਕੌਂਸਲ ਵਿਖੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪਛਾਣੇ ਗਏ ਪੁਆਇੰਟਾਂ ਦਾ ਪ੍ਰਭਾਵੀ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...