ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

by | Apr 22, 2026 | daily, politics | 0 comments

ਪ੍ਰਤੀ ਮੁਲਾਜ਼ਮ 10,340 ਰੁਪਏ, 15 ਕਰੋੜ ਰੁਪਏ ਅਲਾਟ; ਵਿੱਤੀ ਬੋਝ ਘਟਾਉਣ ਲਈ ਵਾਪਸੀ ਆਸਾਨ ਕਿਸ਼ਤਾਂ ਵਿੱਚ ਤੈਅ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਨੂੰ 29 ਮਈ ਤੱਕ ਕਰਜ਼ੇ ਦੀ ਰਕਮ ਕਢਵਾਉਣ ਦਾ ਅਧਿਕਾਰ

ਚੰਡੀਗੜ੍ਹ; 22 ਅਪ੍ਰੈਲ

ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਗਰੁੱਪ-ਡੀ ਮੁਲਾਜ਼ਮਾਂ ਨੂੰ ਖਾਸ ਤੌਰ ‘ਤੇ ਕਣਕ ਦੀ ਖਰੀਦ ਲਈ ਘੱਟੋ-ਘੱਟ 10,340 ਰੁਪਏ ਦੀ ਵਿਆਜ ਮੁਕਤ ਕਰਜ਼ਾ ਰਾਸ਼ੀ ਪ੍ਰਦਾਨ ਕਰਨਾ ਉਚਿਤ ਹੈ। ਇਸ ਵਿੱਤੀ ਸਹਾਇਤਾ ਦੀ ਗਣਨਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਔਸਤਨ ਚਾਰ ਕੁਇੰਟਲ ਕਣਕ ਦੀ ਖਪਤ ਦੇ ਤੈਅ ਮਾਪਦੰਡ ‘ਤੇ ਆਧਾਰਿਤ ਹੈ।”

ਲਾਗੂ ਕਰਨ ਦੀ ਸਮਾਂ ਸੀਮਾ ਅਤੇ ਬਜਟ ਸਹਾਇਤਾ ਬਾਰੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, “ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖਜ਼ਾਨੇ ਵਿੱਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾਉਣ ਦੇ ਅਧਿਕਾਰਤ ਹੋਣਗੇ। ਇਸ ਭਲਾਈ ਉਪਰਾਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਵਿੱਤੀ ਸਾਲ 2026-27 ਲਈ 15 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦੀ ਵਿਵਸਥਾ ਕੀਤੀ ਗਈ ਹੈ।”

ਕਰਜ਼ੇ ਦੀ ਵਾਪਸੀ ਵਿਧੀ ਬਾਰੇ ਵਿਸਥਾਰ ਨਾਲ ਦੱਸਦਿਆਂ, ਉਨ੍ਹਾਂ ਜ਼ੋਰ ਦਿੱਤਾ ਕਿ ਇਸ ਢਾਂਚੇ ਨੂੰ ਇਸ ਤਰ੍ਹਾਂ ਉਲੀਕਿਆ ਗਿਆ ਹੈ ਤਾਂ ਜੋ ਮੁਲਾਜ਼ਮਾਂ ‘ਤੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਕਰਜ਼ੇ ਦੀ ਵਸੂਲੀ ਪ੍ਰਕਿਰਿਆ ਨੂੰ ਮੁਲਾਜ਼ਮਾਂ ‘ਤੇ ਵਿੱਤੀ ਬੋਝ ਘਟਾਉਣ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਕਟੌਤੀ ਅੱਠ ਮਹੀਨਾਵਾਰ ਕਿਸ਼ਤਾਂ ਰਾਹੀਂ ਕੀਤੀ ਜਾਵੇਗੀ। ਇਹ ਕਿਸ਼ਤਾਂ ਜੂਨ ਮਹੀਨੇ ਦੀ ਤਨਖਾਹ, ਜੋ ਜੁਲਾਈ ਵਿੱਚ ਅਦਾ ਕੀਤੀ ਜਾਂਦੀ ਹੈ, ਤੋਂ ਸ਼ੁਰੂ ਹੋਣਗੀਆਂ, ਜਿਸ ਨਾਲ ਇਹ ਯਕੀਨੀ ਬਣੇਗਾ ਕਿ ਚਾਲੂ ਵਿੱਤੀ ਸਾਲ ਦੇ ਮੁਕੰਮਲ ਹੋਣ ਤੋਂ ਪਹਿਲਾਂ ਕਰਜ਼ੇ ਦੀ ਪੂਰੀ ਵਸੂਲੀ ਹੋ ਜਾਵੇ।”

ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਦੀ ਮੁੜ ਪੁਸ਼ਟੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਾਸਨ ਦੀ ਵਿਆਪਕ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ, “ਸਾਡੇ ਮੁਲਾਜ਼ਮਾਂ ਦੀ ਭਲਾਈ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸਹਾਇਤਾ ਅਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਯਤਨਸ਼ੀਲ ਰਹਾਂਗੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...