ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

by | Feb 14, 2026 | breaking news, daily | 0 comments

*650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ*

*ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਲਈ ਤੀਰਥ ਯਾਤਰਾਵਾਂ ਅਤੇ ਜ਼ਿਲ੍ਹਾ ਪੱਧਰੀ ਡਰੋਨ ਸ਼ੋਅ ਕਰਵਾਏ ਜਾਣਗੇ: ਹਰਪਾਲ ਸਿੰਘ ਚੀਮਾ*
*650ਵੀਂ ਸ਼ਤਾਬਦੀ ਮੌਕੇ ਪ੍ਰਤੀ ਜ਼ਿਲ੍ਹਾ 6.5 ਲੱਖ ਪੌਦੇ ਲਗਾਉਣ, ਖੂਨਦਾਨ ਕੈਂਪ ਅਤੇ ਕੀਰਤਨ ਸਮਾਗਮ ਕਰਵਾਉਣ ਦੀ ਯੋਜਨਾ: ਹਰਪਾਲ ਸਿੰਘ ਚੀਮਾ*

*‘ਬੇਗਮਪੁਰਾ’ ਦਾ ਸੰਦੇਸ਼ ਫੈਲਾਉਣ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨੌਜਵਾਨਾਂ ‘ਤੇ ਕੇਂਦਰਿਤ ਸੈਮੀਨਾਰ ਕਰਵਾਏ ਜਾਣਗੇ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 13 ਫਰਵਰੀ 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ।

ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ।

ਸਮਾਗਮਾਂ ਦੇ ਅਧਿਆਤਮਿਕ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਅਜਿਹੇ ਪੱਧਰ ‘ਤੇ ਮਨਾਉਣਾ ਹੈ ਜੋ ਸਮਾਜ ‘ਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਡੂੰਘੇ ਪ੍ਰਭਾਵ ਨੂੰ ਦਰਸਾਉਂਦਾ ਹੋਵੇ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ, ਖਾਸ ਕਰਕੇ ਸਾਡੇ ਨੌਜਵਾਨ, ‘ਬੇਗਮਪੁਰਾ’ ਦੇ ਸੰਦੇਸ਼ -ਇੱਕ ਅਜਿਹਾ ਸਮਾਜ ਜੋ ਦੁੱਖਾਂ ਅਤੇ ਵਿਤਕਰੇ ਤੋਂ ਮੁਕਤ ਹੋਵੇ- ਨਾਲ ਜੁੜਨ ।”

ਕੈਬਨਿਟ ਸਬ-ਕਮੇਟੀ ਨੇ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਕੱਢਣ ਦਾ ਫੈਸਲਾ ਕੀਤਾ ਹੈ, ਜੋ ਗੁਰੂ ਜੀ ਦੇ ਪਵਿੱਤਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਦੇ ਦਰਸ਼ਨਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਦੇਣ ਦਾ ਵੀ ਫੈਸਲਾ ਲਿਆ ਗਿਆ।

ਗੁਰੂ ਜੀ ਦਾ ਫਲਸਫ਼ਾ ਨਵੀਂ ਪੀੜ੍ਹੀ ਤੱਕ ਸਾਰਥਕ ਤਰੀਕੇ ਨਾਲ ਪਹੁੰਚਾਉਣ ਲਈ ਸਬ-ਕਮੇਟੀ ਨੇ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ। ਇਸ ਰੋਡਮੈਪ ਵਿੱਚ ਹਰ ਜ਼ਿਲ੍ਹੇ ਵਿੱਚ ਡਰੋਨ ਸ਼ੋਅ ਅਤੇ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਰਾਹੀਂ ਨਵੀਨਤਾਕਾਰੀ ਪ੍ਰਚਾਰ ਵੀ ਸ਼ਾਮਲ ਹੈ, ਤਾਂ ਜੋ ਆਧੁਨਿਕ ਤਕਨਾਲੋਜੀ ਰਾਹੀਂ ਜਾਗਰੂਕਤਾ ਵਧਾਈ ਜਾ ਸਕੇ।

ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਸਬ-ਕਮੇਟੀ ਨੇ 650ਵੀਂ ਸ਼ਤਾਬਦੀ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.5 ਲੱਖ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸਮਾਜਿਕ ਸਾਂਝ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਵਿਆਪੀ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਵਿਸ਼ਾਲ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।

ਇਸ ਮੀਟਿੰਗ ਵਿੱਚ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਡਿਪਟੀ ਡਾਇਰੈਕਟਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...