ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

by | Jan 14, 2026 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ: ਹਰਦੀਪ ਸਿੰਘ ਮੁੰਡੀਆਂ

ਸੂਬੇ ਭਰ ਦੇ ਡਿਫ਼ਾਲਟਰ ਪਲਾਟ ਅਲਾਟੀ ਇਸ ਨੀਤੀ ਤਹਿਤ ਕਰ ਸਕਦੇ ਹਨ ਅਪਲਾਈ

ਬਕਾਇਆ ਕਿਸ਼ਤਾਂ ਵਾਲੇ ਜਾਂ ਉਸਾਰੀ ਮੁਕੰਮਲ ਨਾ ਕਰ ਸਕਣ ਵਾਲੇ ਅਲਾਟੀ ਸਕੀਮ ਦਾ ਲਾਹਾ ਲੈਣ ਦੇ ਯੋਗ

ਬਕਾਇਆ ਰਾਸ਼ੀ ਵਾਲੇ ਪਲਾਟ ਧਾਰਕਾਂ ਨੂੰ ਮਿਲਿਆ ਇੱਕ ਹੋਰ ਸੁਨਹਿਰੀ ਮੌਕਾ

ਚੰਡੀਗੜ੍ਹ, 13 ਜਨਵਰੀ:

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਅਲਾਟ ਅਤੇ ਨਿਲਾਮ ਕੀਤੇ ਪਲਾਟਾਂ ਲਈ ਐਮਨੈਸਟੀ ਨੀਤੀ 2025 ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਫ਼ੈਸਲੇ ਨਾਲ ਵਿਕਾਸ ਅਥਾਰਟੀਆਂ ਦੇ ਡਿਫ਼ਾਲਟਰ ਅਲਾਟੀਆਂ ਨੂੰ ਇਸ ਨੀਤੀ ਤਹਿਤ 31 ਮਾਰਚ, 2026 ਤੱਕ ਅਪਲਾਈ ਕਰਨ ਦਾ ਨਵਾਂ ਮੌਕਾ ਮਿਲਿਆ ਹੈ। ਯੋਗ ਬਿਨੈਕਾਰਾਂ ਨੂੰ ਸਬੰਧਤ ਵਿਕਾਸ ਅਥਾਰਟੀ ਦੁਆਰਾ ਮਨਜ਼ੂਰੀ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਕਾਇਆ ਰਕਮ ਜਮ੍ਹਾਂ ਕਰਾਉਣੀ ਪਵੇਗੀ ਅਤੇ ਅਰਜ਼ੀਆਂ ਨਵੀਂ ਐਲਾਨੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਜਮ੍ਹਾਂ ਕਰਾਉਣੀਆਂ ਪੈਣਗੀਆਂ।

ਇਸ ਫ਼ੈਸਲੇ ਨੂੰ ਲੋਕ-ਪੱਖੀ ਕਰਾਰ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਦੀ ਮਕਾਨ ਉਸਾਰੀ ਸਬੰਧੀ ਚਿਰਕੋਣੀ ਮੰਗ ਦੇ ਮੁੱਦਿਆਂ ਨੂੰ ਹੱਲ ਕਰਨ ‘ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਅਤੇ ਸੰਸਥਾਵਾਂ ਬਕਾਇਆ ਰਾਸ਼ੀ ਇੱਕਠਾ ਹੋਣ ਅਤੇ ਦਫ਼ਤਰ ਕਾਰਵਾਈ ਵਿੱਚ ਦੇਰੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਸਨ ਅਤੇ ਇਸ ਸਕੀਮ ਦੀ ਮਿਤੀ ਵਿੱਚ ਵਾਧੇ ਨਾਲ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਨੂੰ ਨਿਯਮਤ ਕਰਨ ਸਣੇ ਹਰ ਕਿਸਮ ਦਾ ਲੈਣ-ਦੇਣ ਕਰਨ ਦਾ ਵਿਹਾਰਕ ਮੌਕਾ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਿਆ ਇੱਕ ਵੱਡਾ ਲੋਕ-ਪੱਖੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਲਾਟੀ ਸਮੇਂ ਸਿਰ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਿਤ ਸਮੇਂ ਅੰਦਰ ਉਸਾਰੀ ਮੁਕੰਮਲ ਨਹੀਂ ਕਰਵਾ ਸਕੇ, ਉਨ੍ਹਾਂ ਨੂੰ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਉਚਿਤ ਮੌਕਾ ਦਿੱਤਾ ਗਿਆ ਹੈ।

ਉਨ੍ਹਾਂ ਸਾਰੇ ਪ੍ਰਭਾਵਿਤ ਅਲਾਟੀਆਂ ਨੂੰ ਅਪੀਲ ਕੀਤੀ ਕਿ ਉਹ ਵਧੀ ਹੋਈ ਮਿਆਦ ਦੇ ਅੰਦਰ ਇਸ ਸਕੀਮ ਦਾ ਲਾਭ ਲੈਣ।

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਐਮਨੈਸਟੀ ਪਾਲਿਸੀ 2025 ਤਹਿਤ ਡਿਫ਼ਾਲਟਰ ਅਲਾਟੀ ਬਿਨਾਂ ਜੁਰਮਾਨੇ ਦੇ ਸਕੀਮ ਵਿਆਜ ਸਮੇਤ ਯਕਮੁਸ਼ਤ ਬਕਾਇਆ ਰਾਸ਼ੀ ਜਮ੍ਹਾਂ ਕਰਵਾ ਸਕਦੇ ਹਨ ਜਦੋਂ ਕਿ ਗ਼ੈਰ-ਉਸਾਰੀ ਚਾਰਜਿਜ਼ ਵਿੱਚ 50 ਫ਼ੀਸਦ ਤੱਕ ਛੋਟ ਦਿੱਤੀ ਗਈ ਹੈ। ਆਈ.ਟੀ. ਸਿਟੀ ਐਸ.ਏ.ਐਸ. ਨਗਰ ਜਾਂ ਵਿਕਾਸ ਅਥਾਰਟੀਆਂ ਦੀ ਕਿਸੇ ਹੋਰ ਸਕੀਮ ਵਿੱਚ ਅਲਾਟ ਕੀਤੀਆਂ ਗਈਆਂ ਸੰਸਥਾਗਤ ਸਾਈਟਾਂ, ਹਸਪਤਾਲ ਸਾਈਟਾਂ ਅਤੇ ਉਦਯੋਗਿਕ ਪਲਾਟਾਂ ਦੇ ਮਾਮਲੇ ਵਿੱਚ ਅਲਾਟਮੈਂਟ ਜਾਂ ਨਿਲਾਮੀ ਕੀਮਤ ਦੇ 2.5 ਫ਼ੀਸਦੀ ਦੀ ਦਰ ਨਾਲ ਐਕਸਟੈਂਸ਼ਨ ਫ਼ੀਸ ਲਈ ਜਾਵੇਗੀ ਅਤੇ ਅਲਾਟੀਆਂ ਨੂੰ ਉਸਾਰੀ ਸਮੇਤ ਅਲਾਟਮੈਂਟ ਪੱਤਰ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਤਿੰਨ ਸਾਲ ਦੀ ਮਿਆਦ ਦਿੱਤੀ ਜਾਵੇਗੀ। ਇਹ ਸਕੀਮ ਉਨ੍ਹਾਂ ਲੋਕਾਂ ‘ਤੇ ਲਾਗੂ ਹੁੰਦੀ ਹੈ, ਜੋ 31 ਦਸੰਬਰ, 2013 ਤੋਂ ਬਾਅਦ ਬਕਾਇਆ ਕਿਸ਼ਤਾਂ ਦਾ ਭੁਗਤਾਨ ਕਰਨ ਵਿੱਚ ਅਸਫ਼ਲ ਰਹੇ ਹਨ ਜਾਂ ਨਿਰਧਾਰਿਤ ਸਮੇਂ ਅੰਦਰ ਉਸਾਰੀ ਨੂੰ ਪੂਰਾ ਨਹੀਂ ਕਰ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...