ਭਾਜਪਾ ਪ੍ਰਾਪਰਟੀ ਟੈਕਸ ਦਰਾਂ ’ਚ ਵਾਧੇ ਦੀ ਬਰਾਬਰ ਦੀ ਹਿੱਸੇਦਾਰ: ਅਕਾਲੀ ਦਲ

by | Apr 18, 2025 | breaking news, daily, politics | 0 comments

ਮੇਅਰ ਤੇ ਭਾਜਪਾ ਕੌਂਸਲਰਾਂ ਨੇ ਹੁਣ ਤੱਕ ਅਸਤੀਫਾ ਕਿਉਂ ਨਹੀਂ ਦਿੱਤਾ: ਚਰਨਜੀਤ ਸਿੰਘ ਵਿੱਲੀ

ਚੰਡੀਗੜ੍ਹ, 18 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪ੍ਰਾਪਰਟੀ ਟੈਕਸ ਵਿਚ ਕੀਤੇ ਚੋਖੇ ਵਾਧੇ ਨੂੰ ਵਾਪਸ ਲੈਣ ਲਈ ਰਾਜ਼ੀ ਕਰਨ ਦੀ ਥਾਂ ’ਤੇ ਸਸਤੀਆਂ ਤਕਰੀਬਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਚਰਨਜੀਤ ਸਿੰਘ ਵਿੱਲੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਭਾਜਪਾ ਨੇ ਹਾਊਸ ਟੈਕਸ ਕਮੇਟੀ ਅੱਗੇ ਇਹ ਏਜੰਡਾ ਹੀ ਨਹੀਂ ਲਿਆਂਦਾ ਜਿਸ ਕਾਰਣ ਰਿਹਾਇਸ਼ੀ ਪ੍ਰਾਪਰਟੀ ਲਈ ਹਾਊਸ ਟੈਕਸ ਵਿਚ ਤਿੰਨ ਗੁਣਾ ਵਾਧਾ ਕੀਤਾ ਗਿਆ ਜਦੋਂ ਕਮਰਸ਼ੀਅਲ ਪ੍ਰਾਪਰਟੀ ਟੈਕਸ ਵਿਚ ਦੋ ਗੁਣਾ ਵਾਧਾ ਕੀਤਾ ਗਿਆ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਮੇਅਰ ਤੇ ਭਾਜਪਾ ਦੇ ਕੌਂਸਲਰ ਪ੍ਰਸ਼ਾਸਨ ਨਾਲ ਸਹਿਮਤ ਹਨ ਜੋ ਨਵੀਂਆਂ ਟੈਕਸ ਦਰਾਂ ਲਾਗੂ ਕਰਨਾ ਚਾਹੁੰਦਾ ਹੈ ਅਤੇ ਹੁਣ ਉਹ ਮਗਰਮੱਛ ਦੇ ਹੰਝੂ ਵਹਾ ਕੇ ਸਮੂਹਿਕ ਅਸਤੀਫਿਆਂ ਦਾ ਡਰਾਮਾ ਕਰ ਰਹੇ ਹਨ।

ਸਰਦਾਰ ਚਰਨਜੀਤ ਸਿੰਘ ਵਿੱਲੀ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਨਗਰ ਨਿਗਮ ਦੇ ਮੇਅਰ ਨੇ ਇਹ ਫੈਸਲਾ ਵਾਪਸ ਨਾ ਲੈਣ ਦੀ ਸੂਰਤ ਵਿਚ ਸਾਰੇ ਭਾਜਪਾ ਕੌਂਸਲਰਾਂ ਸਮੇਤ ਅਸਤੀਫਾ ਦੇਣ ਦੀ ਧਮਕੀ ਦਿੱਤੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸਦਾ ਮੁੱਖ ਮਕਸਦ ਲੋਕਾਂ ਨੂੰ ਮੂਰਖ ਬਣਾਉਣਾ ਸੀ। ਉਹਨਾਂ ਕਿਹਾ ਕਿ ਜੇਕਰ ਮੇਅਰ ਤੇ ਭਾਜਪਾ ਦੇ ਕੌਂਸਲਰ ਲੋਕਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਜੀਦਾ ਹਨ ਤਾਂ ਉਹਨਾਂ ਨੂੰ ਹੁਣ ਤੱਕ ਅਸਤੀਫਾ ਦੇ ਦੇਣਾ ਚਾਹੀਦਾ ਸੀ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਮਨਮਰਜ਼ੀ ਨਾਲ ਕੀਤਾ ਗਿਆ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਲੋਕ ਆਪੋ ਆਪਣੇ ਅਹੁਦਿਆਂ ’ਤੇ ਬਿਰਾਜਮਾਨ ਹਨ ਜਿਸ ਤੋਂ ਸਪਸ਼ਟ ਹੈ ਕਿ ਇਹ ਇਸ ਫੈਸਲੇ ਦਾ ਹਿੱਸਾ ਹਨ ਜਿਸ ਨਾਲ ਸ਼ਹਿਰ ਦੇ ਲੋਕਾਂ ਸਿਰ ਵੱਡਾ ਬੋਝ ਪੈਣ ਵਾਲਾ ਹੈ।

ਸਰਦਾਰ ਵਿੱਲੀ ਨੇ ਕਿਹਾ ਕਿ ਅਕਾਲੀ ਦਲ ਇਸਨੂੰ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਸ ਲੋਕ ਵਿਰੋਧੀ ਫੈਸਲੇ ਨੂੰ ਵਾਪਸ ਕਰਵਾਉਣ ਵਾਸਤੇ ਲੋੜੀਂਦਾ ਹਰ ਕਦਮ ਚੁੱਕਾਂਗੇ। ਪਾਰਟੀ ਨੇ ਇਸ ਫੈਸਲੇ ਖਿਲਾਫ ਲੋਕ ਲਹਿਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤੇ ਅਸੀਂ ਆਪਣੇ ਟੀਚੇ ਦੀ ਪੂਰਤੀ ਤੱਕ ਟਿਕ ਕੇ ਨਹੀਂ ਬੈਠਾਂਗੇ। ਉਹਨਾਂ ਨੇ ਲੋਕਾਂ ਨੂੰ ਇਸ ਪਹਿਲ ਵਿਚ ਅਕਾਲੀ ਦਲ ਦੀ ਮਦਦ ਕਰਨ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...