ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

by | Jul 20, 2026 | breaking news, daily, politics | 0 comments

ਨੌਜਵਾਨਾਂ ਦੇ ਇਲਾਜ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵੱਲ ਮੋੜਨ ’ਤੇ ਕੇਂਦ੍ਰਿਤ ਹੈ ਤ੍ਰੈਮਾਸੀ ਮੁਹਿੰਮ

ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ।

ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ, 2026 ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਉਤਸ਼ਾਹਿਤ ਕਰਨਾ ਹੈ।

ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਦਰ-ਸਨਮਾਨ ਨਾਲ ਨਸ਼ੇ ’ਤੇ ਕਾਬੂ ਪਾਉਣ ਵਿੱਚ ਸਹਿਯੋਗ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਲਈ ਤਿੰਨ-ਪੜਾਵੀ ਯੋਜਨਾ ਤਿਆਰ ਕੀਤੀ ਗਈ ਹੈ। ਪਹਿਲੇ ਪੜਾਅ ਤਹਿਤ 18-31 ਜੁਲਾਈ ਤੱਕ – ਸੰਸਥਾਗਤ ਤਿਆਰੀ, ਸਮਰੱਥਾ ਨਿਰਮਾਣ, ਜ਼ਿਲ੍ਹਾ ਮੈਪਿੰਗ ਅਤੇ ਸੰਵੇਦਨਸ਼ੀਲ ਖੇਤਰਾਂ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ। ਦੂਜੇ ਪੜਾਅ ਵਿੱਚ: 1 ਤੋਂ 30 ਸਤੰਬਰ ਤੱਕ ਡੀ.ਐਲ.ਐਸ.ਏਜ਼. ਵੱਲੋਂ ਸਵੈ-ਇੱਛਤ ਸਲਾਹ-ਮਸ਼ਵਰਾ, ਪਰਿਵਾਰਕ ਸਲਾਹ-ਮਸ਼ਵਰਾ ਅਤੇ ਪੀੜਤ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਲਈ ਰੈਫਰ ਕਰਨਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਲਾਭਪਾਤਰੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸੇ ਤਰ੍ਹਾਂ ਤੀਜਾ ਪੜਾਅ ਜੋ 1 ਤੋਂ 31 ਅਕਤੂਬਰ ਤੱਕ ਹੋਵੇਗਾ ,ਜਿਸ ਦੌਰਾਨ ਇਲਾਜ ਤੋਂ ਬਾਅਦ ਮੁੜ-ਵਸੇਬਾ ਅਤੇ ਫਾਲੋ-ਅੱਪ ਹੋਣਗੇ। ਠੀਕ ਹੋਏ ਨੌਜਵਾਨਾਂ ਨੂੰ ਦੁਬਾਰਾ ਨਸ਼ਿਆਂ ਵੱਲ ਮੁੜਨ ਤੋਂ ਰੋਕਣ ਲਈ ਸਕੂਲਾਂ, ਕਾਲਜਾਂ, ਕਿੱਤਾਮੁਖੀ ਸਿਖਲਾਈ, ਹੁਨਰ ਵਿਕਾਸ, ਰੁਜ਼ਗਾਰ ਐਕਸਚੇਂਜਾਂ ਅਤੇ ਖੇਡਾਂ/ਯੋਗਾ ਨਾਲ ਜੋੜਿਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ, ਜੇਲ੍ਹ ਵਿਭਾਗ, ਸਿੱਖਿਆ ਅਤੇ ਹੁਨਰ ਵਿਕਾਸ ਏਜੰਸੀਆਂ, ਪੁਲਿਸ, ਸਿਵਲ ਸੁਸਾਇਟੀ ਅਤੇ ਮੋਹਤਬਾਰ ਆਗੂਆਂ ਦੀ ਸ਼ਮੂਲੀਅਤ ਵਾਲੇ ਬਹੁ-ਖੇਤਰੀ ਨੈੱਟਵਰਕ ਵੱਲੋਂ ਇਹ ਮੁਹਿੰਮ ਲਾਗੂ ਕੀਤੀ ਜਾਵੇਗੀ।

ਬੁਲਾਰੇ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਅਕਤੂਬਰ ਵਿੱਚ ਖਤਮ ਨਹੀਂ ਹੋਵੇਗੀ ਸਗੋਂ ਲੰਬੇ ਸਮੇਂ ਦੀ ਸਹਾਇਤਾ ਲਈ ਹਰ ਤਿਮਾਹੀ ਵਿੱਚ ਦੁਹਰਾਈ ਜਾਵੇਗੀ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਪਿਆਂ, ਅਧਿਆਪਕਾਂ, ਨੌਜਵਾਨ ਸਮੂਹਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਨਸ਼ਾ ਮੁਕਤ ਪੰਜਾਬ ਸਿਰਜਣ ਦੇ ਯਤਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...