ਭਾਰਤ ਦੇ ਚੋਣ ਕਮਿਸ਼ਨ (ਈਸੀਆਈ/ECI) ਨੇ 18 ਨਵੇਂ ਚੋਣ ਸੁਧਾਰਾਂ ਦਾ ਐਲਾਨ ਕੀਤਾ

by | May 22, 2025 | breaking news, daily, election | 0 comments

ਭਾਰਤ ਦੇ ਚੋਣ ਕਮਿਸ਼ਨ (ਈਸੀਆਈ/ECI) ਨੇ ਵੋਟਰ ਸੂਚੀ ਦੀ ਸਟੀਕਤਾ ਵਿੱਚ ਸੁਧਾਰ, ਵੋਟਰ ਸੁਵਿਧਾ ਨੂੰ ਵਧਾਉਣ, ਹਿਤਧਾਰਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਅਤੇ ਚੋਣ ਪ੍ਰਬੰਧਨ ਨੂੰ ਆਧੁਨਿਕ ਬਣਾਉਣ ਦੇ ਲਈ 18 ਨਵੀਆਂ ਪਹਿਲਾਂ ਸ਼ੁਰੂ ਕੀਤੀਆਂ ਹਨ।

ਮੁੱਖ ਵਿਸ਼ੇਸ਼ਤਾਵਾਂ:

1. ਵੋਟਰ-ਕੇਂਦ੍ਰਿਤ ਸੁਧਾਰ:

ਪੋਲਿੰਗ ਸਟੇਸ਼ਨ 1,200 ਵੋਟਰਾਂ ਤੱਕ ਸੀਮਿਤ ਹੋਣਗੇ ਅਤੇ ਪਹੁੰਚ ਵਿੱਚ ਅਸਾਨੀ ਦੇ ਲਈ 2 ਕਿਲੋਮੀਟਰ ਦੇ ਅੰਦਰ ਸਥਿਤ ਹੋਣਗੇ। ਉੱਚੀਆਂ ਕਲੋਨੀਆਂ (high-rise colonies) ਵਿੱਚ ਸ਼ਹਿਰੀ ਪੋਲਿੰਗ ਬੂਥ ਸਥਾਪਿਤ ਕੀਤੇ ਜਾਣਗੇ। ਬਿਹਤਰ ਸਪਸ਼ਟਤਾ ਦੇ ਲਈ ਵੋਟਰ ਸੂਚਨਾ ਸਲਿੱਪਾਂ ਨੂੰ ਦੁਬਾਰਾ ਡਿਜ਼ਾਈਨ ਕੀਤਾ ਜਾਵੇਗਾ। ਵੋਟਰ ਸੂਚੀ ਅਪਡੇਟਸ ਨੂੰ ਸੁਚਾਰੂ ਬਣਾਉਣ ਦੇ ਲਈ ਮੌਤ ਰਜਿਸਟ੍ਰੇਸ਼ਨ ਡੇਟਾ ਨੂੰ ਹੁਣ ਇਲੈਕਟ੍ਰੌਨਿਕ ਤੌਰ ‘ਤੇ ਏਕੀਕ੍ਰਿਤ ਕੀਤਾ ਜਾਵੇਗਾ।

2. ਰਾਜਨੀਤਕ ਪਾਰਟੀ ਦੀ ਭਾਗੀਦਾਰੀ:

ਚੋਟੀ ਦੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਰਾਸ਼ਟਰੀ ਅਤੇ ਰਾਜ ਰਾਜਨੀਤਕ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕੀਤਾ। ਰਾਸ਼ਟਰ ਭਰ ਵਿੱਚ 4,700 ਤੋਂ ਅਧਿਕ ਸਰਬ-ਪਾਰਟੀ ਬੈਠਕਾਂ ਆਯੋਜਿਤ ਕੀਤੀਆਂ ਗਈਆਂ ਹਨ। ਪਹਿਲੀ ਵਾਰ, ਬੂਥ ਲੈਵਲ ਏਜੰਟਾਂ (ਬੀਐੱਲਏਜ਼/BLAs) ਨੂੰ ਜ਼ਮੀਨੀ ਪੱਧਰ ਦੀਆਂ ਚੋਣ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਰਸਮੀ ਤੌਰ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

3. ਡਿਜੀਟਲ ਪਰਿਵਰਤਨ – (ਈਸੀਆਈਐੱਨਈਟੀ/ECINET):

ਈਸੀਆਈਐੱਨਈਟੀ/ECINET, 40+ ਐਪਸ ਨੂੰ ਏਕੀਕ੍ਰਿਤ ਕਰਨ ਵਾਲਾ ਇੱਕ ਏਕੀਕ੍ਰਿਤ ਡਿਜੀਟਲ ਪਲੈਟਫਾਰਮ, ਵੋਟਰਾਂ ਅਤੇ ਅਧਿਕਾਰੀਆਂ ਲਈ ਇੱਕ ਸਹਿਜ ਇੰਟਰਫੇਸ ਪ੍ਰਦਾਨ ਕਰੇਗਾ। ਇਸ ਨਾਲ 100 ਕਰੋੜ ਵੋਟਰਾਂ ਅਤੇ 70 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਲਾਭ ਹੋਵੇਗਾ। ਡੇਟਾ ਸਿਰਫ਼ ਅਧਿਕਾਰਤ ਅਧਿਕਾਰੀਆਂ ਦੁਆਰਾ ਸੁਰੱਖਿਅਤ ਢੰਗ ਨਾਲ ਦਰਜ ਕੀਤਾ ਜਾਵੇਗਾ। ਡੁਪਲੀਕੇਟ ਈਪੀਆਈਸੀ/EPIC ਨੰਬਰਾਂ ਦਾ ਮੁੱਦਾ ਪੂਰੀ ਤਰ੍ਹਾਂ ਹੱਲ ਹੋ ਗਿਆ ਹੈ।

4. ਸਮਰੱਥਾ ਨਿਰਮਾਣ:

ਆਈਆਈਡੀਈਐੱਮ/IIIDEM ਵਿਖੇ ਇੱਕ ਨੈਸ਼ਨਲ ਕਾਨਫਰੰਸ ਵਿੱਚ ਸੀਈਓਜ਼/CEOs, ਡੀਈਓਜ਼/DEOs ਅਤੇ ਈਆਰਓਜ਼/EROs ਨੂੰ ਭੂਮਿਕਾਵਾਂ ਅਤੇ ਜ਼ਿੰਮੇਦਾਰੀਆਂ ਨੂੰ ਮੈਪ ਕਰਨ ਦੇ ਲਈ ਇਕੱਠਿਆਂ ਲਿਆਂਦਾ ਗਿਆ। ਆਗਾਮੀ ਪਹਿਲਾਂ ਵਿੱਚ ਬਹੁ-ਭਾਸ਼ਾਈ ਡਿਜੀਟਲ ਟ੍ਰੇਨਿੰਗ ਕਿੱਟਾਂ, ਐਨੀਮੇਟਡ ਮੌਡਿਊਲ ਅਤੇ ਫ੍ਰੰਟਲਾਇਨ ਸਟਾਫ਼ ਦੇ ਲਈ ਏਕੀਕ੍ਰਿਤ ਡੈਸ਼ਬੋਰਡ ਸ਼ਾਮਲ ਹਨ।

5. ਕਾਨੂੰਨੀ

ਲੋਕ ਪ੍ਰਤੀਨਿਧਤਾ ਐਕਟ 1950, 1951, ਵੋਟਰਾਂ ਦੀ ਰਜਿਸਟ੍ਰੇਸ਼ਨ ਨਿਯਮ 1960, ਚੋਣ ਨਿਯਮ ਸੰਚਾਲਨ ਨਿਯਮ, 1961 ਅਤੇ ਭਾਰਤ ਦੇ ਚੋਣ ਕਮਿਸ਼ਨ (ਈਸੀਆਈ/ECI) ਦੁਆਰਾ ਸਮੇਂ-ਸਮੇਂ ‘ਤੇ ਜਾਰੀ ਨਿਰਦੇਸ਼ਾਂ ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਤਿਆਰੀ ਅਤੇ ਚੋਣਾਂ ਦੇ ਸੰਚਾਲਨ ਦੀ ਪੂਰੀ ਪ੍ਰਕਿਰਿਆ ਵਿੱਚ 28 ਹਿਤਧਾਰਕਾਂ ਦੀ ਪਹਿਚਾਣ ਕੀਤੀ ਗਈ ਸੀ, ਜਿਸ ਵਿੱਚ ਵੋਟਰ, ਚੋਣ ਅਧਿਕਾਰੀ, ਰਾਜਨੀਤਕ ਪਾਰਟੀਆਂ, ਉਮੀਦਵਾਰ ਅਤੇ ਹੋਰ ਸ਼ਾਮਲ ਹਨ।

ਇਨ੍ਹਾਂ ਵਿੱਚੋਂ ਹਰੇਕ ਹਿਤਧਾਰਕ ਦੇ ਲਈ ਸਰਕਾਰ ਦੇ ਐਕਟਾਂ, ਨਿਯਮਾਂ ਅਤੇ ਨਿਰਦੇਸ਼ਾਂ ਦੇ ਅਧਾਰ ‘ਤੇ ਟ੍ਰੇਨਿੰਗ ਪੇਸ਼ਕਾਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...