ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

by | Jun 5, 2026 | daily, health, lifestyle, politics | 0 comments

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਮੀਨੀ ਪੱਧਰ ‘ਤੇ ਲਾਗੂਕਰਨ ਅਤੇ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਗਿਆ ਜ਼ੋਰ

ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ।

ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।

ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱਖ-ਰਖਾਅ, ਰਸੋਈਆਂ ਦੀ ਸਫਾਈ, ਰਸੋਈਏ ਲਈ ਢੁਕਵੀਂ ਸਿਖਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

ਸਕੂਲ ਸਿਹਤ ਪ੍ਰੋਗਰਾਮ ਬਾਰੇ ਕਮਿਸ਼ਨ ਨੇ ਸਕੂਲਾਂ ਵਿੱਚ ਸਿਹਤ ਜਾਂਚ, ਵਿਕਾਸ ਦੀ ਨਿਗਰਾਨੀ ਅਤੇ ਸਫਾਈ ਅਭਿਆਸਾਂ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਚੇਅਰਮੈਨ ਨੇ ਕੁਪੋਸ਼ਣ ਦੀ ਜਲਦੀ ਪਛਾਣ ਅਤੇ ਸਕੂਲ ਪੱਧਰ ‘ਤੇ ਪੋਸ਼ਣ ਸਬੰਧੀ ਕਮੀਆਂ ਨੂੰ ਦੂਰ ਕਰਨ ਲਈ ਸਿਹਤ, ਸਿੱਖਿਆ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ ਵਿਚਕਾਰ ਤਾਲਮੇਲ ਅਧਾਰਿਤ ਕਾਰਵਾਈ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ , 2013 ਦੇ ਉਪਬੰਧਾਂ ‘ਤੇ ਜਾਗਰੂਕਤਾ ਮੁਹਿੰਮ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਜਨਤਕ ਵੰਡ ਪ੍ਰਣਾਲੀ ਦੇ ਅਧੀਨ ਹੱਕ, ਸ਼ਿਕਾਇਤ ਨਿਵਾਰਣ ਵਿਧੀਆਂ ਅਤੇ ਭੋਜਨ ਸੁਰੱਖਿਆ ਮਾਪਦੰਡ ਸ਼ਾਮਲ ਹਨ। ਇਹ ਪਾਇਆ ਗਿਆ ਕਿ ਪੰਚਾਇਤੀ ਰਾਜ ਸੰਸਥਾਵਾਂ, ਸਵੈ-ਸਹਾਇਤਾ ਸਮੂਹਾਂ ਅਤੇ ਭਾਈਚਾਰਕ ਭਾਗੀਦਾਰੀ ਦੀ ਨਿਰੰਤਰ ਪਹੁੰਚ ਰਾਹੀਂ ਇਹ ਯਕੀਨੀ ਬਣਾਉਣ ਦੀ ਲੋਡ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹ ਬਿਨਾਂ ਕਿਸੇ ਰੁਕਾਵਟ ਤੋੰ ਲਾਭ ਪ੍ਰਾਪਤ ਹੋਣ । ਚੇਅਰਮੈਨ ਨੇ ਜ਼ਿਲ੍ਹਾ-ਪੱਧਰੀ ਅਧਿਕਾਰੀਆਂ ਨੂੰ ਆਈ. ਈ. ਸੀ. ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਵਿਆਪਕ ਪ੍ਰਸਾਰ ਲਈ ਸਥਾਨਕ ਮੀਡੀਆ, ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਰਗੇ ਨਵੀਨਤਾਕਾਰੀ ਸਾਧਨਾਂ ਨੂੰ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਦੀ ਸਮਾਪਤੀ ਵਿੱਚ ਚੇਅਰਮੈਨ ਨੇ ਉਕਤ ਮੁੱਦਿਆਂ ‘ਤੇ ਮਹੀਨਾਵਾਰ ਸਮੀਖਿਆ, ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਕਰਨ ‘ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਚੋਟੀ ਦੇ 3 ਸਕੂਲਾਂ ਅਤੇ ਆਂਗਣਵਾੜੀਆਂ ਨੂੰ ਰਾਜ ਪੱਧਰ ‘ਤੇ ਮਾਨਤਾ ਦਿੱਤੀ ਜਾਵੇਗੀ।

ਚੇਅਰਮੈਨ ਨੇ ਅੱਗੇ ਦੁਹਰਾਇਆ ਕਿ ਭੋਜਨ ਸੁਰੱਖਿਆ ਮਨੁੱਖੀ ਸਨਮਾਨ ਦਾ ਅਨਿੱਖੜਵਾਂ ਅੰਗ ਹੈ ਅਤੇ ਲਾਗੂਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ​​ਕਰਨ ਲਈ ਅੰਤਰ-ਵਿਭਾਗੀ ਤਾਲਮੇਲ ਅਤੇ ਉਹਨਾਂ ਨੇ ਸਮੇਂ ਸਿਰ ਰਿਪੋਰਟਿੰਗ ਦੀ ਮੰਗ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਸਰਗਰਮ ਪਹੁੰਚ ਅਪਣਾਉਣ ਦੀ ਵੀ ਅਪੀਲ ਕੀਤੀ ਕਿ ਕੋਈ ਵੀ ਬੱਚਾ ਜਾਂ ਘਰ ਢੁਕਵੇਂ ਅਤੇ ਪੌਸ਼ਟਿਕ ਭੋਜਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਕਨੂ ਥਿੰਦ ਤੇ ਹੋਰ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...