ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

by | Jan 14, 2026 | breaking news, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਵਿੱਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਇੱਕ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰਨਾਂ ਨੂੰ ਦਿੱਤੀ ਸਖ਼ਤ ਸਜ਼ਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ, ਚਾਹੇ ਉਹ ਕਿਸੇ ਵੀ ਅਹੁਦੇ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ, ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਜਨਵਰੀ 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ‘ਤੇ ਕਿਉਂ ਨਾ ਹੋਵੇ।

ਭ੍ਰਿਸ਼ਟਾਚਾਰ ਵਿਰੁੱਧ ਜਾਰੀ ਸਖ਼ਤ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿੱਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੇ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ।

ਵਿਭਾਗੀ ਜਾਂਚ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮੁਕੰਮਲ ਜਾਂਚ ਤੋਂ ਬਾਅਦ ਦਸੰਬਰ 2025 ਵਿੱਚ ਨਿਰਣਾਇਕ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁਪਰਡੈਂਟ ਗ੍ਰੇਡ-2 ਦੇ ਅਹੁਦੇ ‘ਤੇ ਤਾਇਨਾਤ ਇੱਕ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਤਿੰਨ ਕਰਮਚਾਰੀਆਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾ ਦਿੱਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਨੂੰ ਵੀ ਤਰਕਪੂਰਨ ਅੰਤ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵੱਲੋਂ ਬਰਖ਼ਾਸਤ ਕੀਤੇ ਸੁਪਰਡੈਂਟ ਗ੍ਰੇਡ-2 ਵਿਰੁੱਧ ਐਫ.ਆਈ.ਆਰ ਨੰਬਰ 1/2026 ਦਰਜ ਕੀਤੀ ਗਈ। ਉਕਤ ਮੁਲਜ਼ਮ ਨੂੰ 11 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸ਼ੁਰੂਆਤੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ 12 ਜਨਵਰੀ 2026 ਨੂੰ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਮੁਲਜ਼ਮ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਚਾਰ ਮੁਲਜ਼ਮ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ 22 ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਬੰਧਤ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇਨ੍ਹਾਂ ਲੈਣ-ਦੇਣ ਦੀ ਜਾਂਚ ਇੱਕ ਸੇਵਾਮੁਕਤ ਜੱਜ ਤੋਂ ਕਰਵਾਈ ਗਈ। ਇਸ ਨਿਰਪੱਖ ਜਾਂਚ ਦੇ ਆਧਾਰ ‘ਤੇ ਹੁਣ ਇਨ੍ਹਾਂ ਸਾਰੇ 22 ਅਧਿਕਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜ਼ਿੰਮੇਵਾਰ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭ੍ਰਿਸ਼ਟਾਚਾਰ ਸਾਹਮਣੇ ਆਵੇਗਾ, ਉੱਥੇ ਅਧਿਕਾਰੀ ਦੇ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆਂ ਕਿਹਾ ਕਿ ਇਹ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਹਨ ਕਿ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਮਾੜੇ ਆਚਰਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਲਈ ਇੱਕ ਇਮਾਨਦਾਰ ਅਤੇ ਭਰੋਸੇਮੰਦ ਪ੍ਰਸ਼ਾਸਨਿਕ ਢਾਂਚਾ ਤਿਆਰ ਕਰਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...