ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

by | Nov 4, 2025 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ*

*ਅਰਜ਼ੀ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਜਾਰੀ ਹੋਵੇਗਾ ਲਾਇਸੈਂਸ: ਹਰਦੀਪ ਸਿੰਘ ਮੁੰਡੀਆਂ*

*ਸਮਾਂ-ਬੱਧ ਤਰੀਕੇ ਨਾਲ ਕੰਮ ਨਾ ਕਰਨ ‘ਤੇ ਹੋਵੇਗੀ ਅਨੁਸ਼ਾਸਨੀ ਕਾਰਵਾਈ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ*

*ਚੰਡੀਗੜ੍ਹ, 3 ਨਵੰਬਰ:*

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਇਲਾਕੇ ਵਿੱਚ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਲਈ ਤਿਆਰ ਕੀਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ ਨੂੰ ਮੁੱਖ ਤੌਰ ‘ਤੇ ਐਲ.ਓ.ਆਈ ਜਾਰੀ ਕਰਨ (30 ਦਿਨ) ਅਤੇ ਲਾਇਸੈਂਸ ਜਾਰੀ ਕਰਨ (30 ਦਿਨ) ਦੇ 2 ਪੜਾਵਾਂ ਅੰਦਰ ਵੰਡਦੇ ਹੋਏ ਕਿਸੇ ਵੀ ਵਿਕਾਸ ਅਥਾਰਟੀ ਵੱਲੋਂ ਬਿਨੈਕਾਰ ਦੇ ਲਾਇਸੈਂਸ ਪ੍ਰਾਪਤ ਕਰਨ ਦੀ ਅਰਜ਼ੀ ਦੇਣ ਦੀ ਮਿਤੀ ਤੋਂ ਲਾਇਸੈਂਸ ਜਾਰੀ ਕਰਨ ਦਾ ਕੁੱਲ ਸਮਾਂ 60 ਦਿਨ ਨਿਯਤ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਇਹ ਮਹਿਸੂਸ ਕੀਤਾ ਜਾ ਰਿਹਾ ਸੀ ਕਿ ਵਿਭਾਗ ਵੱਲੋਂ ਪ੍ਰਮੋਟਰਾਂ ਨੂੰ ਕਾਲੋਨੀਆਂ ਵਿਕਸਤ ਕਰਨ ਲਈ ਜਾਰੀ ਕੀਤੇ ਜਾਣ ਵਾਲੇ ਲਾਇਸੈਸਾਂ ਦੀ ਪ੍ਰਕਿਰਿਆ ਬਹੁਤ ਗੁੰਝਲਦਾਰ ਅਤੇ ਲੰਮੀ ਹੈ ਜਿਸ ਕਾਰਨ ਵਿਭਾਗ ਅਧੀਨ ਕੰਮ ਕਰਦੀਆਂ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ ਪ੍ਰੋਮਟਰਾਂ ਨੂੰ ਲਾਇਸੈਂਸ ਜਾਰੀ ਕਰਨ ਵਿੱਚ ਬੇਲੋੜੀ ਦੇਰੀ ਹੁੰਦੀ ਸੀ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਸਬੰਧੀ ਐਸ.ਓ.ਪੀ. ਤਿਆਰ ਕੀਤੀ ਗਈ ਹੈ। ਇਸ ਅਨੁਸਾਰ ਭਵਿੱਖ ਵਿੱਚ ਪ੍ਰਮੋਟਰਾਂ ਨੂੰ ਅਰਜ਼ੀ ਦੇਣ ਤੋਂ 60 ਦਿਨਾਂ ਦੇ ਅੰਦਰ-ਅੰਦਰ ਸਬੰਧਤ ਵਿਕਾਸ ਅਥਾਰਟੀ ਵੱਲੋਂ ਲਾਇਸੈਂਸ ਜਾਰੀ ਕਰ ਦਿੱਤਾ ਜਾਵੇਗਾ।

ਸ. ਮੁੰਡੀਆਂ ਨੇ ਕਿਹਾ ਕਿ ਐਸ.ਓ.ਪੀ. ਅਨੁਸਾਰ ਲਾਇਸੈਂਸ ਜਾਰੀ ਕਰਨ ਦੀ ਇਸ ਪ੍ਰਕਿਰਿਆ ਨੂੰ ਸਮਾਂ-ਬੱਧ ਕਰ ਦਿੱਤਾ ਗਿਆ ਹੈ। ਹੁਣ ਕਿਸੇ ਵੀ ਕੇਸ ਉਪਰ ਕੰਮ ਕਰਨ ਵਾਲੀ ਹਰੇਕ ਸ਼ਾਖਾ ਜਿਵੇਂ ਪਲਾਨਿੰਗ, ਅਕਾਊਂਂਟ, ਲਾਇਸੈਂਸਿੰਗ ਆਦਿ ਅਤੇ ਵੱਖ-ਵੱਖ ਵਿਭਾਗਾਂ ਜਿਵੇਂ ਪੀ.ਪੀ.ਸੀ.ਬੀ, ਪੀ.ਐਸ.ਪੀ.ਸੀ.ਐਲ, ਜੰਗਲਾਤ, ਡਰੇਨੇਜ, ਐਨ.ਐਚ.ਏ.ਆਈ/ਪੀ.ਡਬਲਯੂ.ਡੀ. ਅਦਿ ਵੱਲੋਂ ਕੇਸਾਂ ਦਾ ਨਿਪਟਾਰਾ ਕਰਨ ਦੀ ਸਪਸ਼ੱਟ ਟਾਈਮਲਾਈਨ ਮਿੱਥੀ ਗਈ ਹੈ। ਹਰੇਕ ਕਰਮਚਾਰੀ ਇਸ ਟਾਈਮਲਾਈਨ ਅਨੁਸਾਰ ਕੰਮ ਕਰਨ ਦਾ ਪਾਬੰਦ ਹੋਵੇਗਾ ਅਤੇ ਬੇਵਜ੍ਹਾ ਦੇਰੀ ਕਰਨ ‘ਤੇ ਸਬੰਧਤ ਕਰਮਚਾਰੀ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਦੇ ਸੂਬੇ ਦੀ ਅਰਥ ਵਿਵਸਥਾ ਵਿੱਚ ਦਿੱਤੇ ਜਾਂਦੇ ਯੋਗਦਾਨ ਅਤੇ ਰੁਜ਼ਗਾਰ ਦੇ ਸਾਧਨ ਉਤਪੰਨ ਕਰਨ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਖੇਤਰ ਨਾਲ ਸਬੰਧਤ ਪਹਿਲਾਂ ਵੀ ਕਈ ਉਪਰਾਲੇ ਕੀਤੇ ਗਏ ਹਨ ਅਤੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਦੇ ਸਰਲੀਕਰਨ ਨਾਲ ਪ੍ਰਮੋਟਰਾਂ ਦੀ ਖੱਜਲ-ਖੁਆਰੀ ਘਟੇਗੀ ਅਤੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਮਿਲੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...