ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

by | Jun 20, 2026 | breaking news, daily, religion | 0 comments

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਜਾਣਗੇ।
ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ (ਸ਼੍ਰੋਮਣੀ ਕਮੇਟੀ)
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...