ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

by | Jan 23, 2026 | breaking news, daily | 0 comments

*ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ*

*ਵਿਸ਼ਵ ਪੱਧਰ ‘ਤੇ ਅਕਾਦਮਿਕ ਸਹਿਯੋਗ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕੇਗਾ ਅਤੇ ਆਲਮੀ ਤਜਰਬਾ ਵਧਾਏਗਾ: ਹਰਜੋਤ ਸਿੰਘ ਬੈਂਸ*

*ਹਰਜੋਤ ਸਿੰਘ ਬੈਂਸ ਵੱਲੋਂ ਕੌਮਾਂਤਰੀ ਭਾਈਵਾਲੀ ਰਾਹੀਂ ਸਿੱਖਿਆ ਸੁਧਾਰਾਂ ‘ਤੇ ਜ਼ੋਰ*

*ਚੰਡੀਗੜ੍ਹ, 23 ਜਨਵਰੀ:*

ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ।

ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ ‘ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ। ਇਸ ਸਹਿਯੋਗ ਦਾ ਉਦੇਸ਼ ਅਕਾਦਮਿਕ ਅਦਾਨ-ਪ੍ਰਦਾਨ, ਸਾਂਝੀਆਂ ਖੋਜ ਪਹਿਲਕਦਮੀਆਂ, ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਸਿੱਖਿਆ, ਸਿਖਲਾਈ ਅਤੇ ਖੋਜ ਵਿੱਚ ਵਿਸ਼ਵਵਿਆਪੀ ਉੱਤਮ ਅਭਿਆਸਾਂ ਨੂੰ ਅਪਨਾਉਣ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੌਮਾਂਤਰੀ ਅਕਾਦਮਿਕ ਭਾਈਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਿੱਖਿਆ ਸੁਧਾਰ ਏਜੰਡੇ ਦਾ ਕੇਂਦਰੀ ਧੁਰਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਬਿਜ਼ਨਸ ਸਕੂਲ ਸਿਡਨੀ ਵਰਗੀਆਂ ਵਿਸ਼ਵ ਪੱਧਰੀ ਨਾਮਵਰ ਸੰਸਥਾਵਾਂ ਨਾਲ ਸਹਿਯੋਗ ਪੰਜਾਬ ਦੇ ਤਕਨੀਕੀ ਅਦਾਰਿਆਂ ਵਿੱਚ ਸਿੱਖਿਆ ਅਤੇ ਖੋਜ ਦੇ ਮਿਆਰ ਵਿੱਚ ਮਹੱਤਵਪੂਰਨ ਵਾਧਾ ਕਰੇਗਾ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੇ ਸਮਝੌਤੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੋਵਾਂ ਲਈ ਉੱਨਤ ਅਤੇ ਸਹਿਯੋਗੀ ਖੋਜ, ਸਾਂਝੀ ਪ੍ਰਕਾਸ਼ਨਾ, ਨਵੀਨਤਾ-ਆਧਾਰਤ ਪ੍ਰਾਜੈਕਟਾਂ ਅਤੇ ਕੌਮਾਂਤਰੀ ਖੋਜ ਤੱਕ ਪਹੁੰਚ ਲਈ ਵਿਸ਼ਾਲ ਸੰਭਾਵਨਾਵਾਂ ਦੇ ਰਾਹ ਖੋਲ੍ਹੇਗਾ।

ਸਹਿਯੋਗ ਦੇ ਦੀਰਘਕਾਲੀ ਤੇ ਉਸਾਰੂ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਸ਼ਵਵਿਆਪੀ ਭਾਈਵਾਲੀ ਵਿਦਿਆਰਥੀਆਂ ਲਈ ਆਲਮੀ ਤਜਰਬਾ, ਉਦਯੋਗ-ਮੁਖੀ ਸਿਖਲਾਈ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ, ਇੰਟਰਨਸ਼ਿਪ ਅਤੇ ਪਲੇਸਮੈਂਟ ਦੇ ਮੌਕੇ ਪ੍ਰਦਾਨ ਕਰਕੇ ਕਰੀਅਰ ਲਈ ਨਵੇਂ, ਬਿਹਤਰ ਅਤੇ ਵਿਸ਼ਾਲ ਮੌਕੇ ਪੈਦਾ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਅਕਾਦਮਿਕ ਅਦਾਨ-ਪ੍ਰਦਾਨ ਪ੍ਰੋਗਰਾਮਾਂ, ਸਮਰੱਥਾ ਨਿਰਮਾਣ ਪਹਿਲਕਦਮੀਆਂ ਅਤੇ ਅੰਤਰਰਾਸ਼ਟਰੀ ਖੋਜ ਤੇ ਵਿਕਾਸ ਗਤੀਵਿਧੀਆਂ ਵਿੱਚ ਭਾਗੀਦਾਰੀ ਫੈਕਲਟੀ ਮੈਂਬਰਾਂ ਲਈ ਵੀ ਵਧੇਰੇ ਲਾਹੇਵੰਦ ਸਾਬਤ ਹੋਵੇਗੀ।

ਪੰਜਾਬ ਸਰਕਾਰ ਦੀ ਦੂਰ-ਅੰਦੇਸ਼ ਸੋਚ ਦੁਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰ ‘ਤੇ ਢੁਕਵੇਂ ਹੁਨਰਾਂ, ਖੋਜ ਰੁਝਾਨਾਂ ਅਤੇ ਪੇਸ਼ੇਵਰ ਯੋਗਤਾ ਨਾਲ ਲੈਸ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲੇ ਦੇ ਯੋਗ ਹੋ ਸਕਣ।

ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਯੂ.ਬੀ.ਐਸ.ਐਸ. ਆਸਟ੍ਰੇਲੀਆ ਨਾਲ ਆਈ.ਕੇ.ਜੀ.ਪੀ.ਟੀ.ਯੂ. ਜਲੰਧਰ ਦਰਮਿਆਨ ਭਾਈਵਾਲੀ ਨਾ ਸਿਰਫ਼ ਦੋ ਵੱਡੀਆਂ ਸਿੱਖਿਆ ਸੰਸਥਾਵਾਂ ਦਰਮਿਆਨ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ, ਸਗੋਂ ਆਸਟ੍ਰੇਲੀਆ ਦੇ ਉਚੇਰੀ ਸਿੱਖਿਆ ਈਕੋ-ਸਿਸਟਮ ਵਿੱਚ ਆਈ.ਕੇ.ਜੀ. ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਿੱਖਿਆ ਅਨੁਭਵ ਦੇ ਪਸਾਰ ਨੂੰ ਵੀ ਮਜ਼ਬੂਤੀ ਦੇਵੇਗੀ।

ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਰਣਨੀਤਕ ਅਕਾਦਮਿਕ ਭਾਈਵਾਲੀ ਦੀ ਸ਼ੁਰੂਆਤ ਕਰਨ ਵਾਲੇ ਇਸ ਸਮਝੌਤੇ ‘ਤੇ ਆਈ.ਕੇ.ਜੀ.ਪੀ.ਟੀ.ਯੂ. ਜਲੰਧਰ ਦੇ ਵਾਈਸ-ਚਾਂਸਲਰ ਡਾ. ਸੁਸ਼ੀਲ ਮਿੱਤਲ ਅਤੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਦੇ ਪ੍ਰੈਜ਼ੀਡੈਂਟ ਗੈਰੀ ਮਲਹੋਤਰਾ ਨੇ ਰਸਮੀ ਤੌਰ ‘ਤੇ ਦਸਤਖ਼ਤ ਕੀਤੇ।

ਇਸ ਮੌਕੇ ਬੋਲਦਿਆਂ ਗੈਰੀ ਮਲਹੋਤਰਾ ਨੇ ਵਿਦਿਆਰਥੀਆਂ ਵਿੱਚ ਨਵੀਨ ਖੋਜਾਂ, ਉੱਦਮਤਾ ਅਤੇ ਗਲੋਬਲ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਵਿਸ਼ਵ-ਪੱਧਰੀ ਸੰਸਥਾਵਾਂ ਨਾਲ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਨੇ ਸੂਬੇ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲੀ ਤਕਨੀਕੀ ਸਿੱਖਿਆ ਅਤੇ ਖੋਜ ਉੱਤਮਤਾ ਦੇ ਕੇਂਦਰ ਵਿੱਚ ਬਦਲਣ ਦੇ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਅਨੁਸਾਰ ਕੌਮਾਂਤਰੀ ਤੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਪ੍ਰਤੀ ਆਈ.ਕੇ.ਜੀ.ਪੀ.ਟੀ.ਯੂ. ਦੀ ਵਚਨਬੱਧਤਾ ਨੂੰ ਦੁਹਰਾਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...