ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

by | Jun 16, 2025 | breaking news, crime, daily | 0 comments

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ

ਚੰਡੀਗੜ੍ਹ/ਲੁਧਿਆਣਾ, 15 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਵੀ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹਢੇਰੀ ਕਰਨ ਨਾਲ, 1 ਮਾਰਚ, 2025 ਤੋਂ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਗਈਆਂ 126 ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਪਹਿਲੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਅਮਰਪੁਰਾ, ਗਲੀ ਨੰਬਰ 2 ਵਿਖੇ ਸਥਿਤ ਬਦਨਾਮ ਨਸ਼ਾ ਤਸਕਰ ਗੁਰਪਾਲ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਆਪਰੇਸ਼ਨ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਇਨਵੈਸਟੀਗੇਸ਼ਨ ਹਰਪਾਲ ਸਿੰਘ, ਐਡੀਸ਼ਨਲ ਡੀਸੀਪੀ ਜ਼ੋਨ-1 ਸਮੀਰ ਵਰਮਾ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਬੀ ਕੁਲਜੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਵੇਰਵੇ ਸਾਂਝੇ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਦੋਸ਼ੀ ਗੁਰਪਾਲ, ਜਿਸਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 9 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਲਈ ਬਦਨਾਮ ਉਕਤ ਦੋਸ਼ੀ 2014 ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਫੈਸਲਾਕੁੰਨ ਜੰਗ ਦੇ ਚਲਦਿਆਂ ਦੋਸ਼ੀ ਹਿਮਾਚਲ ਪ੍ਰਦੇਸ਼ ਭੱਜ ਗਿਆ।

ਦੂਜੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਲੋਹਾਰਾ ਪਿੰਡ ਦੇ ਹੀਰੋ ਸੁਮਨ ਨਗਰ ਵਿਖੇ ਗਲੀ ਨੰਬਰ 9 ਵਿਖੇ ਸਥਿਤ ਮਹਿਲਾ ਨਸ਼ਾ ਤਸਕਰ ਰਾਜਿੰਦਰ ਕੌਰ ਉਰਫ਼ ਰੋਜ਼ੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਇਹ ਆਪਰੇਸ਼ਨ ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਸੀਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ, ਏਡੀਸੀਪੀ ਜ਼ੋਨ-2 ਕਰਨਵੀਰ ਸਿੰਘ, ਨਾਇਬ ਤਹਿਸੀਲਦਾਰ ਸਾਹਨੇਵਾਲ ਹਰਕੀਰਤ ਸਿੰਘ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਸੀ ਨਵਨੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਇਸ ਇਲਾਕੇ ਵਿੱਚ ਰਹਿਣ ਲਈ ਆਈ ਦੋਸ਼ੀ ਰਜਿੰਦਰ ਕੌਰ ਉਰਫ ਰੋਜ਼ੀ ਨੇ ਹੌਲੀ-ਹੌਲੀ ਆਪਣਾ ਘਰ ਬਣਾ ਲਿਆ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।

ਸੀਪੀ ਨੇ ਦੱਸਿਆ ਕਿ ਦੋਵੇਂ ਆਪਰੇਸ਼ਨ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਪਰੇਸ਼ਨ ਦੋਵਾਂ ਖੇਤਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਨੇਪਰੇ ਚਾੜੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...