‘ਮਿਸ਼ਨ ਚੜ੍ਹਦੀਕਲਾ’ ਨੂੰ ਹੋਰ ਮਜ਼ਬੂਤ ਕਰਨ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੇ ‘ਆਪ’ ਸੰਗਠਨ ਨਾਲ ਕੀਤੀ ਵੀਡੀਓ ਕਾਨਫਰੰਸ

by | Sep 19, 2025 | breaking news, daily | 0 comments

ਹੜ੍ਹ ਪੀੜਤਾਂ ਦੀ ਮਦਦ ਲਈ ਕੇਜਰੀਵਾਲ ਤੇ ਮਾਨ ਨੇ ਐਨਆਰਆਈ ਭਾਈਚਾਰੇ ਸਮੇਤ ਸਾਰੀਆਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ

‘ਆਪ’ ਸਰਕਾਰ ਦਾ ਹੜ੍ਹ ਪ੍ਰਭਾਵਿਤਾਂ ਨੂੰ ਮੁੜ ਵਸਾਉਣ ਲਈ ਵੱਡਾ ਕਦਮ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾਉਣ ਦਾ ਲਿਆ ਸੰਕਲਪ

ਚੰਡੀਗੜ੍ਹ, 18 ਸਤੰਬਰ 2025

ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਮੁੜ ਤੋਂ ਵਸਾਉਣ ਲਈ ਚੱਲ ਰਹੇ ਸਰਕਾਰੀ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇੱਕ ਅਹਿਮ ਵੀਡੀਓ ਕਾਨਫਰੰਸ ਮੀਟਿੰਗ ਕੀਤੀ। ਇਹ ਮੀਟਿੰਗ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਸਮੁੱਚੇ ‘ਆਪ’ ਸੰਗਠਨ ਨੇ ਵੀ ਹਿੱਸਾ ਲਿਆ।

ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਚੜ੍ਹਦੀਕਲਾ’ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਦੌਰਾਨ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਸਾਰੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਨ ਅਤੇ ਖੁੱਲ੍ਹੇ ਦਿਲ ਨਾਲ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਆ, ਖਾਸ ਕਰਕੇ ਪ੍ਰਵਾਸੀ ਭਾਰਤੀਆਂ (ਐਨਆਰਆਈ) ਨੂੰ ਪੰਜਾਬ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ।

ਇਸ ਮੌਕੇ ‘ਤੇ ਅਰਵਿੰਦ ਕੇਜਰੀਵਾਲ ਨੇ ਇਹ ਯਕੀਨੀ ਬਣਾਇਆ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਕਿਹਾ ਕਿ ਇਸ ਮਿਸ਼ਨ ਦੀ ਸਫ਼ਲਤਾ ਲਈ ਪਾਰਟੀ ਦੇ ਹਰ ਮੈਂਬਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹ ਮੀਟਿੰਗ ਪੰਜਾਬ ਸਰਕਾਰ ਦੀ ਹੜ੍ਹ ਪ੍ਰਭਾਵਿਤ ਖੇਤਰਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਤੁਰੰਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...