ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

by | Aug 11, 2026 | breaking news, daily, health, politics | 0 comments

ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ
ਕਿਹਾ; ਕੋਰਟ ਦੇ ਅੰਤਿਮ ਫ਼ੈਸਲੇ ਤਕ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਪਹਿਲਾਂ ਵਾਂਗ ਨਿਭਾਏਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਨੂੰ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖਰਾ ਟਰੱਸਟ ਬਣਾਇਆ ਗਿਆ ਹੈ ਅਤੇ ਇਸ ਟਰੱਸਟ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2006 ਤੋਂ ਹੋਂਦ ਵਿੱਚ ਆਇਆ ਇਹ ਹਸਪਤਾਲ ਅੱਜ ਹਰਿਆਣਾ ਅਤੇ ਆਸ-ਪਾਸ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਖੁਸ਼ੀ ਹੈ ਕਿ ਹਸਪਤਾਲ ਦੀ ਓਪੀਡੀ ਤੋਂ ਇਲਾਵਾ ਕੈਥ ਲੈਬ, ਗੋਡਿਆਂ ਤੇ ਹੋਰ ਮੈਡੀਕਲ ਸੇਵਾਵਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ ਅਤੇ ਖ਼ਾਸ ਤੌਰ ’ਤੇ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਕੈਥ ਲੈਬ ਬਹੁਤ ਸਫ਼ਲਤਾ ਨਾਲ ਚੱਲ ਰਹੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਾਤ-ਪਾਤ, ਧਰਮ ਜਾਂ ਕਿਸੇ ਹੋਰ ਕਿਸਮ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ ਅਤੇ ਹਰ ਵਿਅਕਤੀ ਨੂੰ, ਸਰਬੱਤ ਦੇ ਭਲੇ ਦੀ ਭਾਵਨਾ ਅਨੁਸਾਰ, ਉਸ ਦੀ ਲੋੜ ਮੁਤਾਬਕ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣਾ ਹੀ ਸੰਸਥਾ ਦਾ ਮੂਲ ਉਦੇਸ਼ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੀਰੀ ਪੀਰੀ ਮੈਡੀਕਲ ਸੰਸਥਾ ਨੂੰ ਲਗਭਗ 142 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹਰ ਸਾਲ ਬਜਟ ਵਿੱਚ ਲਗਭਗ 8 ਕਰੋੜ ਰੁਪਏ ਦੀ ਵਿਵਸਥਾ ਰੱਖੀ ਜਾਂਦੀ ਹੈ ਅਤੇ ਬੀਤੇ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੀ ਲਗਭਗ 25 ਕਰੋੜ ਰੁਪਏ ਦੀ ਅਮਾਨਤ ਇਸ ਸੰਸਥਾ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਭਵਿੱਖ ਵਿੱਚ ਮੈਡੀਕਲ ਕਾਲਜ ਦੇ ਰੂਪ ਵਿੱਚ ਵਿਕਸਤ ਕਰਨ ਦਾ ਵੀ ਸ਼੍ਰੋਮਣੀ ਕਮੇਟੀ ਦਾ ਮਕਸਦ ਹੈ, ਜਿਸ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਅਦਾਲਤਾਂ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 12 ਮਈ ਨੂੰ ਆਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਅਧਿਕਾਰ ਅਨੁਸਾਰ ਐਲਪੀਏ ਦਾਇਰ ਕੀਤੀ ਗਈ ਸੀ, ਜਿਸ ’ਤੇ ਮਾਨਯੋਗ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਅਤੇ ਨਵੇਂ ਬਣੇ ਮੈਡੀਕਲ ਬੋਰਡ ਸਬੰਧੀ ਕਾਰਵਾਈ ’ਤੇ ਰੋਕ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਲਈ ਹੁਣ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਥੇ ਮਸਲਾ ਕਿਸੇ ਤਰ੍ਹਾਂ ਦੇ ਕਬਜ਼ੇ ਦਾ ਨਹੀਂ, ਸਗੋਂ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇਣ ਅਤੇ ਸੰਸਥਾ ਦੇ ਫਰਜ਼ ਨਿਭਾਉਣ ਦਾ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਸਪਤਾਲ ਦੇ ਸਟਾਫ ਦੀਆਂ ਤਨਖ਼ਾਹਾਂ ਲਈ 1 ਕਰੋੜ 40 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਤਨਖ਼ਾਹਾਂ ਵੀ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁਝ ਡਾਕਟਰ ਅਤੇ ਹੋਰ ਸਟਾਫ ਮੈਂਬਰ ਪਿਛਲੇ ਸਮੇਂ ਵਿੱਚ ਹਸਪਤਾਲ ਛੱਡ ਕੇ ਚਲੇ ਗਏ ਸਨ, ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਦਾਲਤ ਦਾ ਅੰਤਿਮ ਫ਼ੈਸਲਾ ਨਹੀਂ ਆਉਂਦਾ, ਸ਼੍ਰੋਮਣੀ ਕਮੇਟੀ ਆਪਣੇ ਪਹਿਲਾਂ ਵਾਲੇ ਫ਼ਰਜ਼ ਪੂਰੀ ਤਰ੍ਹਾਂ ਨਿਭਾਏਗੀ। ਸਾਡੀ ਕੋਸ਼ਿਸ਼ ਹੈ ਕਿ ਹਸਪਤਾਲ ਦਾ ਪ੍ਰਸ਼ਾਸਨ ਸੁਚੱਜੇ ਢੰਗ ਨਾਲ ਚੱਲੇ, ਸਟਾਫ ਨੂੰ ਸਮੇਂ ਸਿਰ ਤਨਖ਼ਾਹਾਂ ਮਿਲਣ ਅਤੇ ਹਰਿਆਣਾ ਦੇ ਲੋਕਾਂ ਨੂੰ ਪਹਿਲਾਂ ਵਾਂਗ ਮੈਡੀਕਲ ਸਹੂਲਤਾਂ ਮਿਲਦੀਆਂ ਰਹਿਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਦੌਰਾ ਕਿਸੇ ਤਰ੍ਹਾਂ ਦੇ ਕਬਜ਼ੇ ਲਈ ਨਹੀਂ, ਸਗੋਂ ਹਸਪਤਾਲ ਦੇ ਸਟਾਫ, ਮਰੀਜ਼ਾਂ ਅਤੇ ਸਮੁੱਚੇ ਹਰਿਆਣਾ ਦੇ ਲੋਕਾਂ ਨੂੰ ਇਹ ਭਰੋਸਾ ਦੇਣ ਲਈ ਹੈ ਕਿ ਜਦੋਂ ਤੱਕ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਹੁੰਦਾ, ਲੋਕਾਂ ਨੂੰ ਮਿਲ ਰਹੀਆਂ ਮੈਡੀਕਲ ਸਹੂਲਤਾਂ ਅਤੇ ਸਟਾਫ ਦੇ ਹੱਕਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਤੇਜਿੰਦਰਪਾਲ ਸਿੰਘ ਲਾਡਵਾਂ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਹਰਪਾਲ ਸਿੰਘ ਮਛੌਂਡਾ, ਸਾਬਕਾ ਮੈਂਬਰ ਸ. ਅਮਰਜੀਤ ਸਿੰਘ ਮੰਗੀ, ਸਕੱਤਰ ਸ. ਸੁਖਮਿੰਦਰ ਸਿੰਘ, ਸ. ਹਰਕੇਸ਼ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪ੍ਰਦੇਸ਼, ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਸੁਖਜਿੰਦਰ ਸਿੰਘ ਮਸਾਣਾਂ, ਸ. ਰਵਿੰਦਰ ਸਿੰਘ ਰਾਣਾ, ਸ. ਕਾਕਾ ਸਿੰਘ ਲੱਧੂਵਾਸ, ਸ. ਬਲਕਾਰ ਸਿੰਘ, ਸ. ਗੁਰਜੀਤ ਸਿੰਘ, ਸ. ਐਸ. ਐਸ ਚੀਮਾ ਸੀ.ਈ.ਓ. ਮੀਰੀ ਪੀਰੀ ਮੈਡੀਕਲ ਕਾਲਜ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...