ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ, ਮੁਲਾਜ਼ਮ ਏਕਤਾ ਦੀ ਵੱਡੀ ਜਿੱਤ: ਬਲਬੀਰ ਸਿੱਧੂ

by | Mar 14, 2026 | breaking news, daily, politics | 0 comments

“ਹਾਈ ਕੋਰਟ ਨੇ ਖ਼ਜ਼ਾਨਾ ਭਰਿਆ ਹੋਣ ਦੀ ਰੱਟ ਲਾ ਰਹੀ ਮਾਨ ਸਰਕਾਰ ਨੂੰ ਦਿਖਾਇਆ ਸ਼ੀਸ਼ਾ”

ਮੋਹਾਲੀ, 14 ਮਾਰਚ 2026

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਰਕਮ 6 ਫੀਸਦੀ ਵਿਆਜ ਸਮੇਤ ਦੇਣ ਦੇ ਇਤਿਹਾਸਕ ਫੈਸਲੇ ਦਾ ਨਿੱਘਾ ਸਵਾਗਤ ਕਰਦਿਆਂ ਇਸ ਨੂੰ ਮੁਲਾਜ਼ਮਾਂ ਦੀ ਵੱਡੀ ਜਿੱਤ ਕਰਾਰ ਦਿੱਤਾ।

ਸ਼੍ਰੀ ਸਿੱਧੂ ਨੇ ਅੱਜ ਇੱਥੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਦਾਲਤ ਨੇ, ਹਰ ਰੋਜ਼ਾਨਾ ਖ਼ਜ਼ਾਨਾ ਭਰਿਆ ਹੋਣ ਦੀ ਰੱਟ ਲਾਉਣ ਵਾਲੀ ਭਗਵੰਤ ਮਾਨ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।

ਉਹਨਾਂ ਕਿਹਾ ਕਿ ਮਾਣਯੋਗ ਅਦਾਲਤ ਦੀ ਇਹ ਟਿੱਪਣੀ ਬੇਹੱਦ ਗੰਭੀਰ ਹੈ ਕਿ “ਵਿੱਤੀ ਸੰਕਟ ਦਾ ਬਹਾਨਾ ਬਣਾ ਕੇ ਮੁਲਾਜ਼ਮਾਂ ਦੇ ਹੱਕਾਂ ਨੂੰ ਕੁਚਲਣਾ ਸਰਕਾਰ ਦੀ ਸਿਰੇ ਦੀ ਗੈਰ-ਜ਼ਿਮੇਵਾਰੀ, ਲਾਪਰਵਾਹੀ ਅਤੇ ਕਠੋਰਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਲਗਭਗ 35,000 ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕ ਦੀ ਕਮਾਈ ਦੀਆਂ ਕਿਸ਼ਤਾਂ ਉਡੀਕਦੇ ਉਡੀਕਦੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ। ਇਹ ਅੰਕੜਾ ਸਰਕਾਰ ਦੀ ਨਾਕਾਮੀ ਦਾ ਜਿਉਂਦਾ-ਜਾਗਦਾ ਸਬੂਤ ਹੈ।

ਸੀਨੀਅਰ ਕਾਂਗਰਸੀ ਆਗੂ ਨੇ ਪੰਜਾਬ ਦੇ ਕਿਸੇ ਵੀ ਸਰਕਾਰ ਦੇ ਪ੍ਰਬੰਧਕੀ ਢਾਂਚੇ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ, “ਮੁਲਾਜ਼ਮ ਸੂਬੇ ਦੀ ਰੀੜ੍ਹ ਦੀ ਹੱਡੀ ਹਨ। ਭਾਵੇਂ ਉਹ ਸਿਹਤ ਵਿਭਾਗ ਹੋਵੇ, ਸਿੱਖਿਆ ਹੋਵੇ ਜਾਂ ਕੋਈ ਹੋਰ ਪ੍ਰਬੰਧਕੀ ਇਕਾਈ, ਇਨ੍ਹਾਂ ਮੁਲਾਜ਼ਮਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਹੀ ਸੂਬਾ ਚਲਦਾ ਹੈ। ਹਰ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ ਹੱਕ ਸਮੇਂ ਸਿਰ ਅਦਾ ਕਰੇ, ਨਾ ਕਿ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਮਜ਼ਬੂਰ ਕਰੇ।”

ਸ਼੍ਰੀ ਸਿੱਧੂ ਨੇ ਕਿਹਾ ਕਿ ਅਦਾਲਤ ਵੱਲੋਂ ਲਗਾਇਆ ਗਿਆ 6 ਫੀਸਦੀ ਵਿਆਜ ਇਸ ਗੱਲ ਦੀ ਤਸਦੀਕ ਕਰਦਾ ਹੈ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਘੋਰ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਹੋਰ ਦੇਰੀ ਕੀਤੇ ਬਿਨਾਂ ਇਸ ਫ਼ੈਸਲੇ ਨੂੰ ਤੁਰੰਤ ਲਾਗੂ ਕਰੇ ਅਤੇ ਬਕਾਏ ਦੀ ਰਾਸ਼ੀ ਤੁਰੰਤ ਮੁਲਾਜ਼ਮਾਂ ਦੇ ਖ਼ਾਤਿਆਂ ਵਿੱਚ ਪਾਈ ਜਾਵੇ।

ਕਾਂਗਰਸੀ ਆਗੂ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਅਤੇ ਉਹ ਖ਼ੁਦ ਜਾਤੀ ਤੌਰ ਉੱਤੇ ਹਮੇਸ਼ਾ ਮੁਲਾਜ਼ਮਾਂ ਨਾਲ ਖੜਦੇ ਰਹੇ ਹਨ ਅਤੇ ਅੱਗੇ ਨੂੰ ਵੀ ਖੜਦੇ ਰਹਿਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...