ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

by | Apr 4, 2025 | breaking news, daily, religion | 0 comments

ਸ੍ਰੀ ਅੰਮ੍ਰਿਤਸਰ, 4 ਅਪ੍ਰੈਲ-

ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੌਰਾਨ ਮੁਸਲਿਮ ਵਫ਼ਦ ਅਤੇ ਜਥੇਦਾਰ ਗੜਗੱਜ ਵਿਚਕਾਰ ਸਿੱਖ-ਮੁਸਲਿਮ ਆਪਸੀ ਸਾਂਝ, ਸਦਭਾਵਨਾ ਅਤੇ ਦੋਵੇਂ ਧਰਮਾਂ ਦੇ ਸਨਮੁਖ ਚੁਣੌਤੀਆਂ ਸਬੰਧੀ ਵਿਚਾਰਾਂ ਹੋਈਆਂ। ਮੁਸਲਿਮ ਵਫ਼ਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਸੰਸਥਾ ਨੇ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੰਮੇ ਸਮੇਂ ਤੋਂ ਸਾਂਝ ਬਣਾ ਕੇ ਰੱਖੀ ਹੋਈ ਹੈ ਤਾਂ ਜੋ ਦੋਵੇਂ ਭਾਈਚਾਰਿਆਂ ਵਿੱਚ ਆਪਸੀ ਸਾਂਝ ਕਾਇਮ ਰਹੇ ਅਤੇ ਕੋਈ ਮਤਭੇਦ ਜਾਂ ਮਸਲਾ ਸਾਹਮਣੇ ਆਉਣ ਉੱਤੇ ਮਿਲ ਬੈਠ ਕੇ ਸੁਖਾਵੇਂ ਮਾਹੌਲ ਵਿੱਚ ਹੱਲ ਕਰ ਲਿਆ ਜਾਵੇ। ਮੁਸਲਿਮ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਸਿੱਖ ਸੰਸਥਾਵਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਕੋਈ ਮਸਲਾ ਲਿਆਂਦਾ ਜਾਵੇਗਾ ਤਾਂ ਉਨ੍ਹਾਂ ਦੇ ਆਗੂਆਂ ਵੱਲੋਂ ਇਸ ਨੂੰ ਹੱਲ ਕਰਨ ਲਈ ਸਿੱਖਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਪਸੀ ਸਾਂਝ ਕਾਇਮ ਰਹੇ। ਇਸ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਮੁਸਲਿਮ ਵਫ਼ਦ ਨੂੰ ਸਿੱਖਾਂ ਦੀ ਤਰਫ਼ੋਂ ਅਜਿਹਾ ਹੀ ਭਰੋਸਾ ਦਿੱਤਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੁਲਕ ਦੀ ਖੂਬਸੂਰਤੀ ਹੀ ਇਸ ਗੱਲ ਵਿੱਚ ਹੈ ਕਿ ਇੱਥੇ ਆਪਸੀ ਭਾਈਚਾਰਾ ਅਤੇ ਸਾਂਝ ਕਾਇਮ ਹੈ, ਜਿਸ ਕਰਕੇ ਫਿਰਕੂ ਸ਼ਕਤੀਆਂ ਸਫ਼ਲ ਨਹੀਂ ਹੁੰਦੀਆਂ। ਇਸ ਦੌਰਾਨ ਜਮੀਅਤ ਉਲੇਮਾ-ਏ-ਹਿੰਦ ਦੇ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਵਕਫ਼ ਬੋਰਡ ਤੇ ਹੋਰ ਧਾਰਮਿਕ ਮਾਮਲਿਆਂ ਸਬੰਧੀ ਵੀ ਵਿਚਾਰਾਂ ਕੀਤੀਆਂ।
ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਅਤੇ ਸਾਰੇ ਭਾਈਚਾਰਿਆਂ ਨੂੰ ਇੱਥੇ ਖੁਸ਼ੀ ਦੇ ਨਾਲ ਰਹਿਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਕੰਮ ਨਹੀਂ ਹੋਣਾ ਚਾਹੀਦਾ ਜਿਸ ਨਾਲ ਕਿਸੇ ਕੌਮ ਨੂੰ ਇਹ ਲੱਗੇ ਕਿ ਉਨ੍ਹਾਂ ਦੇ ਹੱਕ ਖੋਹੇ ਜਾ ਰਹੇ ਹਨ। ਸਾਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਸੇਧ ਲੈਣ ਦੀ ਲੋੜ ਹੈ ਕਿ ਜਦੋਂ ਉਨ੍ਹਾਂ ਦਾ ਰਾਜ ਸੀ ਤਾਂ ਉਨ੍ਹਾਂ ਦੀ ਕੈਬਨਿਟ ਵਿੱਚ ਵੱਖ-ਵੱਖ ਕੌਮਾਂ ਦੇ ਨੁਮਾਇੰਦੇ ਸ਼ਾਮਲ ਸਨ ਜਿਨ੍ਹਾਂ ਦਾ ਬਰਾਬਰ ਸਨਮਾਨ ਸੀ। ਉਨ੍ਹਾਂ ਕਿਹਾ ਕਿ ਸਾਰੀਆਂ ਕੌਮਾਂ ਦਾ ਮਾਨ ਸਨਮਾਨ ਕਾਇਮ ਰਹਿਣਾ ਚਾਹੀਦਾ ਹੈ ਅਤੇ ਕਿਸੇ ਦੇ ਵੀ ਅਧਿਕਾਰ ਖੋਹਣ ਦਾ ਹੱਕ ਕਿਸੇ ਨੂੰ ਨਹੀਂ ਹੋਣਾ ਚਾਹੀਦਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਜੋ ਬੀਤੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਹਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਪਰ ਜਦੋਂ ਕਿਤੇ ਘੱਟ-ਗਿਣਤੀਆਂ ਦੇ ਹੱਕਾਂ ਨੂੰ ਦੱਬਣ ਦੀ ਗੱਲ ਆਉਂਦੀ ਹੈ ਉੱਥੇ ਝੱਟ ਹੀ ਬਿਲ ਪਾਸ ਹੋ ਜਾਂਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਘੱਟ-ਗਿਣਤੀਆਂ ਦੇ ਹੱਕਾਂ ਲਈ ਬਿਲ ਕਿੱਥੇ ਪਾਸ ਹੋਣ? ਉਨ੍ਹਾਂ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਜਿੱਥੇ ਵੱਖ-ਵੱਖ ਸਭਿਆਚਾਰ, ਧਰਮ ਅਤੇ ਬੋਲੀਆਂ ਹਨ ਅਤੇ ਸਾਰਿਆਂ ਨੂੰ ਬਰਾਬਰ ਮਾਣ ਸਨਮਾਨ ਮਿਲਣਾ ਚਾਹੀਦਾ ਹੈ।

ਮੁਸਲਿਮ ਵਫ਼ਦ ਵਿੱਚ ਜਮੀਅਤ ਉਲੇਮਾ-ਏ-ਹਿੰਦ ਦੇ ਜਨਰਲ ਸਕੱਤਰ ਮੌਲਾਨਾ ਹਕੀਮੁਦੀਨ ਕਾਸਮੀ, ਓਵੈਸ ਸੁਲਤਾਨ ਖਾਨ, ਮੌਲਾਨਾ ਅਲੀ ਹਸਨ, ਮੌਲਾਨਾ ਆਰਿਫ਼, ਮੁਫਤੀ ਮਹਿਦੀ ਹਸਨ ਆਈਨੀ, ਮੌਲਾਨਾ ਜਾਵੇਦ ਸਿੱਦੀਕੀ ਆਦਿ ਸ਼ਾਮਲ ਸਨ।

ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ, ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਜੱਸੀ ਵੀ ਮੌਜੂਦ ਸਨ।
***
ਜਾਰੀਕਰਤਾ: ਇੰਚਾਰਜ ਸਕੱਤਰੇਤ,
ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ,
99145-35153

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...