ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

by | Sep 19, 2025 | breaking news, daily | 0 comments

ਕੈਬਨਿਟ ਮੰਤਰੀਆਂ ਨੇ ਸਸਰਾਲੀ ਬੰਨ੍ਹ ਦਾ ਕੀਤਾ ਦੌਰਾ

ਮਾਲ ਮੰਤਰੀ ਮੁੰਡੀਆਂ ਨੇ ਆਪਣੀ ਤਨਖਾਹ ਵਿੱਚੋਂ ਪਿੰਡ ਸਾਹਿਬਾਨਾ ਵਿੱਚ ਨੁਕਸਾਨੇ ਘਰ ਦੀ ਮੁਰੰਮਤ ਲਈ 50,000 ਰੁਪਏ ਦੀ ਸਹਾਇਤਾ ਦਿੱਤੀ

ਜਲ ਸਰੋਤ ਮੰਤਰੀ ਨੇ ਜਲੰਧਰ ਨੇੜਲੇ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੇ ਕੰਮ ਦਾ ਜਾਇਜ਼ਾ ਲਿਆ

ਕਿਹਾ, ਪੀੜਤਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਿਆ ਜਾਵੇਗਾ

ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ।

ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ।

ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦੇਣ ਸਣੇ ਉਨ੍ਹਾਂ ਦੇ ਮੁੜ-ਵਸੇਬੇ ਲਈ ਵਚਨਬੱਧ ਹਨ।

ਮੰਤਰੀਆਂ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਸਭਨਾਂ ਲੋਕਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਜੰਗੀ ਪੱਧਰ ‘ਤੇ ਚਲ ਰਹੀ ਹੈ।

ਇਸ ਪਿੱਛੋਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਸਾਹਿਬਾਨਾ ਦਾ ਦੌਰਾ ਕੀਤਾ ਅਤੇ ਆਪਣੀ ਤਨਖਾਹ ਵਿੱਚੋਂ ਉਥੋਂ ਦੇ ਵਸਨੀਕ ਬਲਵੀਰ ਸਿੰਘ ਨੂੰ ਹੜ੍ਹਾਂ ਕਾਰਨ ਉਸ ਦੇ ਘਰ ਦੀ ਨੁਕਸਾਨੀ ਛੱਤ ਦੀ ਤੁਰੰਤ ਮੁਰੰਮਤ ਲਈ 50,000 ਰੁਪਏ ਦੀ ਨਕਦੀ ਸੌਂਪੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਲਵੀਰ ਸਿੰਘ ਨੂੰ ਹੋਰ ਸਹਾਇਤਾ ਕਰਨ ਲਈ ਵਾਧੂ ਫੰਡ ਜਾਰੀ ਕੀਤੇ ਜਾਣਗੇ।

ਜਲੰਧਰ: ਇਸ ਪਿੱਛੋਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਿੰਡ ਮੰਡਾਲਾ ਛੰਨਾ ਦਾ ਦੌਰਾ ਕੀਤਾ, ਜਿੱਥੇ ਡਰੇਨੇਜ ਵਿਭਾਗ ਵੱਲੋਂ ਸੈਂਕੜੇ ਵਲੰਟੀਅਰਾਂ, ਸੰਗਤ ਅਤੇ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਰਾਹਤ ਕਾਰਜ ਚਲ ਰਹੇ ਹਨ।

ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਦੇ ਨਾਲ-ਨਾਲ ਇਸ ਅਹਿਮ ਬੰਨ੍ਹ ਨੂੰ ਸੁਰੱਖਿਅਤ ਕਰਨ ਲਈ ਜਲੰਧਰ ਪ੍ਰਸ਼ਾਸਨ, ਡਰੇਨੇਜ ਵਿਭਾਗ ਅਤੇ ਫੌਜ ਦੀਆਂ ਇਕਾਈਆਂ ਦੀਆਂ ਸਮਰਪਿਤ ਟੀਮਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਨਿਗਰਾਨੀ ਹੇਠ 24 ਘੰਟੇ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸਰੋਤਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਨੇ ਸਮੱਗਰੀ ਅਤੇ ਮਨੁੱਖੀ ਸ਼ਕਤੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਕਦਮ ਚੁੱਕੇ ਹਨ। ਪ੍ਰਸ਼ਾਸਨ ਅਤੇ ਫੌਜ, ਐਸਡੀਆਰਐਫ ਅਤੇ ਸੰਗਤ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਹੋਰ ਮਜ਼ਬੂਤੀਕਰਨ ਦਾ ਕੰਮ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...