ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਉਦਯੋਗਿਕ ਦਿੱਗਜਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ

by | Aug 9, 2025 | breaking news, daily | 0 comments

* “ਰੰਗਲਾ ਪੰਜਾਬ ਬਣਾਉਣ ਲਈ ਦਿਲੋਂ ਤੇ ਰੂਹ ਤੋਂ ਜੁੜੋ,” ਕੇਜਰੀਵਾਲ ਨੇ ਉਦਯੋਗਪਤੀਆਂ ਨੂੰ ਕੀਤੀ ਅਪੀਲ
* ਪੇਂਡੂ ਅਤੇ ਸ਼ਹਿਰੀ ਖੇਤਰਾਂ ਦਾ ਮੁਕੰਮਲ ਕਾਇਆ-ਕਲਪ ਹੋਵੇਗਾ
* ਅਸੀਂ ਹਰ ਸੰਭਵ ਤਰੀਕੇ ਨਾਲ ਉਦਯੋਗ ਨੂੰ ਸਹੂਲਤ ਦੇਵਾਂਗੇ: ਮੁੱਖ ਮੰਤਰੀ
* ਉਦਯੋਗ ਮੁਖੀਆਂ ਦੀ ਫੀਡਬੈਕ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੀ ਕੁੰਜੀ: ਭਗਵੰਤ ਮਾਨ

ਚੰਡੀਗੜ੍ਹ, 8 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਦੀ ਹਾਜ਼ਰੀ ਵਿੱਚ ਅੱਜ ਇਕ ਉੱਚ ਪੱਧਰੀ ਸੀ.ਈ.ਓ. ਸੰਮੇਲਨ ਦੌਰਾਨ ਪੰਜਾਬ ਨੂੰ ਮੌਕਿਆਂ ਨਾਲ ਭਰੀ ਧਰਤੀ ਵਜੋਂ ਦਰਸਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਤੋਂ ਪ੍ਰਾਪਤ ਫੀਡਬੈਕ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਨੀਤੀਆਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਉਦਯੋਗਪਤੀਆਂ ਦੇ ਉੱਦਮੀ ਦ੍ਰਿਸ਼ਟੀਕੋਣ ਅਤੇ ਸਮਰਪਣ ਦੀ ਪ੍ਰਸੰਸਾ ਕੀਤੀ, ਜਿਸ ਨੂੰ ਉਨ੍ਹਾਂ ਨੇ ਸੂਬੇ ਦੀ ਤਰੱਕੀ ਲਈ ਮਹੱਤਵਪੂਰਨ ਦੱਸਿਆ।

ਤਿੰਨ ਸਾਲ ਪਹਿਲਾਂ ਦੀ ਸਥਿਤੀ ‘ਤੇ ਵਿਚਾਰ ਕਰਦੇ ਹੋਏ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਯਾਦ ਕੀਤਾ ਕਿ ਸੂਬਾ ਇੱਕ ਹਨੇਰੇ ਦੌਰ ਵਿੱਚੋਂ ਲੰਘ ਰਿਹਾ ਸੀ, ਖਾਸ ਕਰਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਵਿਕਰਾਲ ਰੂਪ ਲੈ ਚੁੱਕੀ ਸੀ।

ਅਰਵਿੰਦ ਕੇਜਰੀਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਿਆਂ ਕਾਰਨ ਹਥਿਆਰਬੰਦ ਸੈਨਾਵਾਂ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਘੱਟ ਗਿਆ ਹੈ ਅਤੇ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਿਕ ਵਿਕਾਸ ਰੁਕ ਗਿਆ ਸੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ, ਲੋਕ ਨਸ਼ਾ ਤਸਕਰਾਂ ਵਿਰੁੱਧ ਬੋਲਣ ਤੋਂ ਡਰਦੇ ਸਨ, ਪਰ ਹੁਣ ਨਾਗਰਿਕ ਇਸ ਲੜਾਈ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸਿਰਫ਼ ਜਨਤਕ ਸ਼ਿਕਾਇਤਾਂ ਦੇ ਆਧਾਰ ‘ਤੇ 3,500 ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਕਾਰਵਾਈ ਨਾਲ ਛੋਟੇ-ਮੋਟੇ ਅਪਰਾਧਾਂ ਵਿੱਚ ਕਾਫ਼ੀ ਕਮੀ ਆਈ ਹੈ।

‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਖੁਲਾਸਾ ਕੀਤਾ ਕਿ ਨਸ਼ਿਆਂ ਦਾ ਖ਼ਤਰਾ 2008-2009 ਦੌਰਾਨ ਜਾਣ-ਬੁੱਝ ਕੇ ਰਾਜਨੀਤਿਕ ਨੇਤਾਵਾਂ ਦੀ ਸਰਪ੍ਰਸਤੀ ਵਾਲੀ ਸਾਜ਼ਿਸ਼ ਰਾਹੀਂ ਫੈਲਾਇਆ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਸਾਵਧਾਨੀ ਨਾਲ ਯੋਜਨਾਬੰਦੀ ਕਰਕੇ ਕੰਮ ਕੀਤਾ ਹੈ, ਇੱਥੋਂ ਤੱਕ ਕਿ ਵੱਡੇ ਅਪਰਾਧੀਆਂ ਨੂੰ ਵੀ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕੋ ਸਮੇਂ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਨੂੰ ਪਿਛਲੇ 75 ਸਾਲਾਂ ਤੋਂ ਨਜ਼ਰਅੰਦਾਜ਼ ਕੀਤਾ ਗਿਆ ਸੀ।

ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਅਗਲੇ ਛੇ ਮਹੀਨਿਆਂ ਵਿੱਚ ਪੰਜਾਬ ਦੇ ਸਾਰੇ 166 ਕਸਬਿਆਂ ਅਤੇ ਸ਼ਹਿਰਾਂ ਨੂੰ ਵੱਡੇ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੱਤ ਸ਼ਹਿਰਾਂ ਦੀਆਂ ਮੁੱਖ ਸੜਕਾਂ ਨੂੰ ਯੂਰਪੀਅਨ ਲੀਹਾਂ ‘ਤੇ ਵਿਸ਼ਵ ਵਿਆਪੀ ਆਰਕੀਟੈਕਟਾਂ ਰਾਹੀਂ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਈਆਂ ਜਾਣਗੀਆਂ, ਤਲਾਬਾਂ ਦੀ ਸਫਾਈ ਕੀਤੀ ਜਾਵੇਗੀ ਅਤੇ ਨਵੇਂ ਸਟੇਡੀਅਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਨਵੇਂ ਮਾਲੀਆ ਸੁਧਾਰਾਂ ਬਾਰੇ ਵੀ ਗੱਲ ਕੀਤੀ, ਜਿਸ ਵਿੱਚ ਜਨਤਾ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਆਸਾਨ ਰਜਿਸਟ੍ਰੇਸ਼ਨ ਅਤੇ ਜਮ੍ਹਾਂਬੰਦੀ ਪੋਰਟਲ ਦੀ ਸ਼ੁਰੂਆਤ ਸ਼ਾਮਲ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਦੁਹਰਾਇਆ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਹਿਲਾਂ ਹੀ ਕਈ ਯੋਜਨਾਵਾਂ ਪੇਸ਼ ਕੀਤੀਆਂ ਹਨ। ਉਦਯੋਗਪਤੀਆਂ ਨੂੰ ਸੂਬੇ ਦੇ ਪੁਨਰ ਨਿਰਮਾਣ ਵਿੱਚ ਸਹਿਯੋਗ ਦਾ ਸੱਦਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਸਿਰਫ ਆਪਣਾ ਪੈਸਾ ਨਾ ਲਗਾਓ – ਰੰਗਲਾ ਪੰਜਾਬ ਬਣਾਉਣ ਲਈ ਦਿਲੋਂ ਤੇ ਰੂਹ ਤੋਂ ਜੁੜੋ।” ਉਨ੍ਹਾਂ ਨੇ ਪੰਜਾਬ ਦੇ ਵਿਕਾਸ ਦੇ ਉਦੇਸ਼ ਨਾਲ ਹਰ ਉਦਯੋਗਿਕ ਪਹਿਲਕਦਮੀ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਅਤੇ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਦੀ ਸਖ਼ਤ ਮਿਹਨਤ, ਦ੍ਰਿੜ੍ਹਤਾ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਨੂੰ ਵਿਕਾਸ ਦੀ ਰਾਹ ‘ਤੇ ਲਿਜਾਣ ਲਈ ਸਨਅਤਕਾਰਾਂ ਦੀ ਫੀਡਬੈਕ ਦੀ ਅਹਿਮੀਅਤ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਦਰਪੇਸ਼ ਹਰ ਚੁਣੌਤੀ ਨੂੰ ਗੱਲਬਾਤ ਅਤੇ ਉਸਾਰੂ ਫੀਡਬੈਕ ਰਾਹੀਂ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਨਾਲ ਉਦਯੋਗ ਪੰਜਾਬ ਤੋਂ ਪਲਾਇਨ ਕਰ ਗਏ ਸਨ। ਉਦੋਂ ਵਿਕਾਸ ਨੂੰ ਸੁਚਾਰੂ ਬਣਾਉਣ ਦੀ ਬਜਾਏ ਸਨਅਤਾਂ ਲਈ ਬੇਲੋੜੀਆਂ ਰੁਕਾਵਟਾਂ ਪੈਦਾ ਕੀਤੀਆਂ ਗਈਆਂ। ਉਨ੍ਹਾਂ ਸਿਹਤ ਸੰਭਾਲ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਖੇਤਰਾਂ ਨੂੰ ਕੌਮੀ ਪੱਧਰ ‘ਤੇ ਲਿਆਉਣ ਦਾ ਅਰਵਿੰਦ ਕੇਜਰੀਵਾਲ ਨੂੰ ਸਿਹਰਾ ਦਿੱਤਾ। ਉਨ੍ਹਾਂ ਕਿਹਾ, “ਇਹ ਪੰਜ ਖੇਤਰ ਸਾਡੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਅਸੀਂ ਇਨ੍ਹਾਂ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ।”

ਮੁੱਖ ਮੰਤਰੀ ਨੇ ਆਪ ਦੀ ਵਿਕਾਸ-ਕੇਂਦ੍ਰਿਤ ਸਿਆਸਤ ਦੀ ਤੁਲਨਾ ਪਿਛਲੀਆਂ ਸਰਕਾਰਾਂ ਦੇ ਫੁੱਟਪਾਊ ਏਜੰਡੇ ਨਾਲ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਪਤੀਆਂ ਤੋਂ ਪੈਸਾ ਵਸੂਲਣ ਅਤੇ ਉਨ੍ਹਾਂ ਦੇ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਉਣ ਤੇ ਧਮਕਾਉਣ ਜਿਹੇ ਹਥਕੰਡੇ ਵਰਤੇ। ਉਨ੍ਹਾਂ ਕਿਹਾ, “ਅੱਜ ਪੰਜਾਬ ਵਿੱਚ ਲੋਕਾਂ ਦੁਆਰਾ ਚੁਣੀ ਹੋਈ ਸਰਕਾਰ ਹੈ, ਜੋ ਉਦਯੋਗਾਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਈਮਾਨਦਾਰੀ ਨਾਲ ਕੰਮ ਕਰ ਰਹੀ ਹੈ।”

ਮੋਹਰੀ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਜਿਹੇ ਖੇਤਰਾਂ ਵਿੱਚ ਪੰਜਾਬ ਦੀ ਅਗਵਾਈ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 4.5 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੀਆਂ ਵੱਡੀਆਂ ਕੰਪਨੀਆਂ ਹੁਣ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਇਸੇ ਤਰ੍ਹਾਂ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਸਰਕਾਰ, ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਦਰਮਿਆਨ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਤਾਲਮੇਲ ਸਾਡੇ ਰਾਜ ਅਤੇ ਇਸ ਦੇ ਲੋਕਾਂ ਲਈ ਕਾਫ਼ੀ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਸੰਭਾਲ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਸਾਡੀ ਵਿਕਾਸ ਰਣਨੀਤੀ ਦੇ ਮੁੱਖ ਥੰਮ੍ਹ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਮਾਗਮ ਵਿੱਚ ਪੁੱਜੇ ਸਾਰੇ ਪਤਵੰਤਿਆਂ ਅਤੇ ਉਦਯੋਗਿਕ ਆਗੂਆਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਸਕੱਤਰ ਉਦਯੋਗ ਕੇ.ਕੇ. ਯਾਦਵ ਅਤੇ ਹੋਰ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...