ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦਾ ਵੱਡਾ ਨਿਵੇਸ਼ਕ ਪੱਖੀ ਫੈਸਲਾ

by | Apr 25, 2025 | breaking news, daily | 0 comments

ਫੈਕਟਰੀਆਂ ਦੇ ਇਮਾਰਤੀ ਨਕਸ਼ਿਆਂ ਦੀ ਪ੍ਰਵਾਨਗੀ ਲਈ ਤੀਜੀ ਧਿਰ ਪ੍ਰਮਾਣੀਕਰਣ/ਸਵੈ ਪ੍ਰਮਾਣੀਕਰਣ ਨੂੰ ਪ੍ਰਵਾਨਗੀ

ਇਮਾਰਤੀ ਨਕਸ਼ਿਆਂ ਨੂੰ ਪ੍ਰਵਾਨਗੀ ਦੇਣ ਲਈ ਦਿਨਾਂ ਦੀ ਮਿਆਦ 45 ਤੋਂ ਘਟਾ ਕੇ 30 ਕਰ ਦਿੱਤੀ ਜਾਵੇਗੀ

ਚੰਡੀਗੜ੍ਹ, 24 ਅਪ੍ਰੈਲ-

ਇੱਕ ਵੱਡੀ ਨਿਵੇਸ਼ਕ-ਅਨੁਕੂਲ ਪਹਿਲਕਦਮੀ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਫੈਕਟਰੀਆਂ ਦੇ ਇਮਾਰਤੀ ਨਕਸ਼ਿਆਂ ਦੀ ਪ੍ਰਵਾਨਗੀ ਲਈ ਤੀਜੀ ਧਿਰ ਪ੍ਰਮਾਣੀਕਰਣ/ਸਵੈ ਪ੍ਰਮਾਣੀਕਰਣ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇੱਥੇ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੈਕਟਰੀ ਐਕਟ 1948 ਦੇ ਅਨੁਸਾਰ ਕਿਸੇ ਵੀ ਫੈਕਟਰੀ ਦੇ ਬਿਲਡਿੰਗ ਪਲਾਨ ਨੂੰ ਬਿਲਡਿੰਗ ਬਾਈ ਲਾਅ ਅਤੇ ਫੈਕਟਰੀ ਐਕਟ ਅਨੁਸਾਰ ਮਨਜ਼ੂਰੀ ਦਿੱਤੀ ਜਾਂਦੀ ਸੀ। ਇਸ ਪ੍ਰਕਿਰਿਆ ਕਾਰਨ ਪ੍ਰਵਾਨਗੀ ਪ੍ਰਕਿਰਿਆ ਵਿੱਚ ਬਹੁਤ ਸਾਰਾ ਸਮਾਂ, ਪੈਸਾ ਅਤੇ ਊਰਜਾ ਬਰਬਾਦ ਹੁੰਦੀ ਸੀ। ਜਦੋਂ ਕੋਈ ਫੈਕਟਰੀ ਮਿਊਂਸੀਪਲ ਏਰੀਆ ਤੋਂ ਬਾਹਰ ਸਥਾਪਿਤ ਹੁੰਦੀ ਹੈ ਤਾਂ ਕਿਰਤ ਵਿਭਾਗ ਇਨ੍ਹਾਂ ਪਲਾਨਾਂ ਨੂੰ ਪਾਸ ਕਰਦਾ ਹੈ।

ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਤੀਜੀ ਧਿਰ ਸਰਟੀਫਿਕੇਸ਼ਨ/ਸਵੈ-ਪ੍ਰਮਾਣੀਕਰਨ ਦੀ ਵਿਵਸਥਾ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਅਨੁਸਾਰ ਇਮਾਰਤਾਂ ਦੇ ਪਲਾਨ ਇਮਾਰਤਾਂ ਦੇ ਉਪ-ਕਾਨੂੰਨਾਂ ਦੇ ਅਨੁਸਾਰ ਆਰਕੀਟੈਕਟ ਦੁਆਰਾ ਮਨਜ਼ੂਰ ਕੀਤੇ ਜਾ ਸਕਦੇ ਹਨ। ਇਨ੍ਹਾਂ ਪਲਾਨਾਂ ਨੂੰ ਕਿਰਤ ਵਿਭਾਗ ਦੁਆਰਾ ਇਸ ਸਰਟੀਫਿਕੇਸ਼ਨ ਦੇ ਅਨੁਸਾਰ ਅਤੇ ਭੂਮੀ ਵਰਤੋਂ/ਮਾਸਟਰ ਪਲਾਨ, ਜ਼ਮੀਨੀ ਕਵਰੇਜ, ਸੈੱਟ ਬੈਕ, ਇਮਾਰਤ ਦੀ ਸਮੁੱਚੀ ਉਚਾਈ ਅਤੇ ਸੜਕ ਦੀ ਚੌੜਾਈ, ਸੜਕ ਅਤੇ ਪਾਰਕਿੰਗ ਨੂੰ ਚੌੜਾ ਕਰਨ ਦੀ ਆਗਿਆ ਦੇਣ ਲਈ ਸਹਿਮਤੀ/ਉਦੇਸ਼ ਦੇ ਆਧਾਰ ‘ਤੇ ਅੱਗੇ ਪ੍ਰਵਾਨਗੀ ਦਿੱਤੀ ਜਾਵੇਗੀ। ਫੈਕਟਰੀ ਐਕਟ ਦੇ ਅਨੁਸਾਰ ਯੋਜਨਾਵਾਂ ਪਹਿਲਾਂ ਵਾਂਗ ਹੀ ਪਾਸ ਕੀਤੀਆਂ ਜਾਣਗੀਆਂ ਪਰ ਇਸ ਕਦਮ ਨਾਲ ਨਿਵੇਸ਼ਕਾਂ ਨੂੰ ਸਹੂਲਤ ਮਿਲੇਗੀ ਅਤੇ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਦਾ ਸਮਾਂ 45 ਦਿਨਾਂ ਤੋਂ ਘਟਾ ਕੇ 30 ਦਿਨ ਕਰ ਦਿੱਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...