ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

by | Jun 2, 2025 | breaking news, daily | 0 comments

* ਕਿਸਾਨਾਂ ਨੂੰ ਵੱਧ ਅਖ਼ਤਿਆਰ: ਜ਼ੋਰ-ਜ਼ਬਰਦਸਤੀ ਤੋਂ ਛੁਟਕਾਰੇ ਦੇ ਨਾਲ-ਨਾਲ ਪੂਰੀ ਆਜ਼ਾਦੀ ਤੇ 400 ਫੀਸਦੀ ਲਾਭ
* ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਦੇ ਨਾਲ-ਨਾਲ ਯੋਜਨਾਬੱਧ ਵਿਕਾਸ ਨੂੰ ਹੋਰ ਗਤੀ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ

ਚੰਡੀਗੜ੍ਹ, 2 ਜੂਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ਹਰੇਕ ਭਾਈਵਾਲ ਨੂੰ ਜੋੜ ਦੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਘੜਿਆ ਗਿਆ ਹੈ।

ਇਹ ਨਵੀਂ ਨੀਤੀ ਸੂਬੇ ਵਿੱਚ ਵੱਡੀ ਤਬਦੀਲੀ ਦਾ ਸਬੱਬ ਬਣੇਗੀ ਕਿਉਂਕਿ ਇਹ ਕਿਸਾਨਾਂ ਨੂੰ ਵੱਡੇ ਲਾਭ ਪ੍ਰਦਾਨ ਕਰੇਗੀ। ਕਿਸਾਨਾਂ ਦਾ ਹੋਰ ਸ਼ੋਸ਼ਣ ਨਹੀਂ ਹੋਵੇਗਾ ਅਤੇ ਇਸ ਨੀਤੀ ਤਹਿਤ ਕਿਸਾਨਾਂ ਨੂੰ ਸਿੱਧੇ ਤੌਰ `ਤੇ ਕਰੋੜਾਂ ਰੁਪਏ ਦਾ ਲਾਭ ਹੋਵੇਗਾ। ਕੋਈ ਵੀ ਨਿੱਜੀ ਡਿਵੈਲਪਰ ਜਾਂ ਭੂ-ਮਾਫੀਆ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰ ਸਕਦਾ ਕਿਉਂਕਿ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਕਿਸਾਨਾਂ ਨੂੰ ਪ੍ਰਾਈਵੇਟ ਡਿਵੈਲਪਰਾਂ ਦੁਆਰਾ ਕੀਤੇ ਜਾਣ ਵਾਲੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਿਆ ਜਾਵੇ।

ਇਸ ਨੀਤੀ ਤਹਿਤ ਪੂਰਾ ਅਧਿਕਾਰ ਕਿਸਾਨ ਕੋਲ ਹੈ ਅਤੇ ਇਹ 100 ਫੀਸਦੀ ਕਿਸਾਨ ਦਾ ਫੈਸਲਾ ਹੋਵੇਗਾ ਕਿ ਸਰਕਾਰ ਨੂੰ ਜ਼ਮੀਨ ਦੇਣੀ ਹੈ ਜਾਂ ਨਹੀਂ। ਕਿਸਾਨ ਜਾਂ ਤਾਂ ਆਪਣੀ ਜ਼ਮੀਨ ਰੱਖ ਸਕਦੇ ਹਨ ਅਤੇ ਖੇਤੀ ਜਾਰੀ ਰੱਖ ਸਕਦੇ ਹਨ ਜਾਂ ਇਸ ਨੂੰ ਵੇਚਣ ਦੀ ਚੋਣ ਕਰ ਸਕਦੇ ਹਨ। ਪਹਿਲਾਂ ਵਾਂਗ ਜ਼ਬਰਦਸਤੀ ਕੋਈ ਜ਼ਮੀਨ ਐਕੁਆਇਰ ਨਹੀਂ ਹੋਵੇਗੀ।

ਕਿਸਾਨ ਦੀ ਲਿਖਤੀ ਸਹਿਮਤੀ (ਐਨ.ਓ.ਸੀ.) ਤੋਂ ਬਿਨਾਂ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਜ਼ਮੀਨ ਸਿੱਧੇ ਤੌਰ `ਤੇ ਸਰਕਾਰ ਨੂੰ ਦਿੱਤੀ ਜਾਵੇਗੀ, ਪ੍ਰਾਈਵੇਟ ਡਿਵੈਲਪਰਾਂ ਨੂੰ ਨਹੀਂ। ਸਰਕਾਰ ਜ਼ਮੀਨ ਦਾ ਪੂਰੀ ਤਰ੍ਹਾਂ ਵਿਕਾਸ ਕਰੇਗੀ ਅਤੇ ਕਿਸਾਨਾਂ ਨੂੰ ਪਲਾਟ ਵਾਪਸ ਕਰੇਗੀ ਅਤੇ ਇਨ੍ਹਾਂ ਪਲਾਟਾਂ ਵਿੱਚ ਸੜਕਾਂ, ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ, ਸੀਵਰੇਜ ਪਾਈਪ, ਸਟਰੀਟ ਲਾਈਟਾਂ ਅਤੇ ਪਾਰਕ ਵਰਗੀਆਂ ਸਾਰੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

ਇਨ੍ਹਾਂ ਪਲਾਟਾਂ ਦੀ ਕੀਮਤ ਮਾਰਕੀਟ ਭਾਅ ਤੋਂ ਚਾਰ ਗੁਣਾ ਵੱਧ ਹੋਵੇਗੀ। ਹਰੇਕ ਕਿਸਾਨ ਨੂੰ ਸਰਕਾਰ ਤੋਂ ਇਕ ਲਿਖਤੀ ਦਸਤਾਵੇਜ਼ ਪ੍ਰਾਪਤ ਹੋਵੇਗਾ ਅਤੇ ਇਸ ਪੱਤਰ ਵਿੱਚ ਕਿਸਾਨ ਦੇ ਪੂਰੇ ਹੱਕ ਦਾ ਸਪੱਸ਼ਟ ਤੌਰ `ਤੇ ਜ਼ਿਕਰ ਹੋਵੇਗਾ। ਕਿਸਾਨ 500 ਵਰਗ ਗਜ਼ ਦੇ ਦੋ ਪਲਾਟ ਪ੍ਰਾਪਤ ਕਰਨ ਦੀ ਚੋਣ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਉਹ ਪਲਾਟ ਰੱਖਣ ਜਾਂ ਵੇਚਣ ਦੀ ਪੂਰੀ ਆਜ਼ਾਦੀ ਹੋਵੇਗੀ। ਲਾਭ ਸਿਰਫ਼ ਇਕ ਏਕੜ ਤੱਕ ਸੀਮਿਤ ਨਹੀਂ ਹੈ ਅਤੇ ਕਿਸਾਨ ਜਿੰਨੀ ਜ਼ਿਆਦਾ ਦਾ ਯੋਗਦਾਨ ਪਾਉਂਦਾ ਹੈ, ਉਨਾ ਹੀ ਜ਼ਿਆਦਾ ਮੁਨਾਫ਼ਾ ਹੋਵੇਗਾ।

ਇਸ ਤੋਂ ਇਲਾਵਾ ਭਾਈਵਾਲੀ ਰਾਹੀਂ ਵਾਧੂ ਲਾਭ ਹੋਣਗੇ ਕਿਉਂਕਿ ਜੇ ਕੋਈ ਕਿਸਾਨ ਨੌਂ ਏਕੜ ਦਾ ਯੋਗਦਾਨ ਪਾਉਂਦਾ ਹੈ ਤਾਂ ਉਸ ਨੂੰ ਤਿੰਨ ਏਕੜ ਵਿਕਸਤ ਗਰੁੱਪ ਹਾਊਸਿੰਗ ਜ਼ਮੀਨ ਮਿਲੇਗੀ। ਜੇ ਕਈ ਕਿਸਾਨ ਸਰਕਾਰ ਲਈ 50 ਏਕੜ ਜ਼ਮੀਨ ਇਕੱਠੀ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ 30 ਏਕੜ ਪੂਰੀ ਤਰ੍ਹਾਂ ਵਿਕਸਤ ਜ਼ਮੀਨ ਮਿਲੇਗੀ। ਇਹ ਨੀਤੀ ਭੂਮੀ ਮਾਫ਼ੀਆ ਰਾਜ ਦੇ ਅੰਤ ਅਤੇ ਗੈਰ-ਕਾਨੂੰਨੀ ਕਲੋਨੀਆਂ `ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਵਿਵਸਥਾ ਕਰਦੀ ਹੈ।

ਕਲੋਨੀਆਂ ਨੂੰ ਜਾਰੀ ਲਾਇਸੰਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ), 1995 ਦੇ ਤਹਿਤ ਕਲੋਨੀਆਂ ਨੂੰ ਜਾਰੀ ਕੀਤੇ ਗਏ ਲਾਇਸੈਂਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤਦੀ ਹੈ। ਇਸ ਦੇ ਨਾਲ ਹੀ ਵਜ਼ਾਰਤ ਨੇ ਉਦਯੋਗਿਕ ਪਾਰਕ ਪ੍ਰੋਜੈਕਟਾਂ ਨੂੰ ਜਾਰੀ ਕੀਤੀਆਂ ਗਈਆਂ ਪ੍ਰਵਾਨਗੀਆਂ ਦੇ ਅੰਸ਼ਕ ਰੱਦ ਕਰਨ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।

ਇਸ ਬਾਰੇ ਇਕ ਨੀਤੀ 10 ਮਾਰਚ, 2025 ਨੂੰ ਨੋਟੀਫਾਈ ਕੀਤੀ ਗਈ ਸੀ ਜੋ ਪਾਪਰਾ ਐਕਟ ਅਧੀਨ ਕਲੋਨੀਆਂ ਵਿਕਸਤ ਕਰਨ ਲਈ ਲਾਇਸੈਂਸਾਂ ਦੇ ਸਮਰਪਣ ਅਤੇ ਉਦਯੋਗਿਕ ਪਾਰਕਾਂ ਲਈ ਪ੍ਰਵਾਨਗੀਆਂ ਨਾਲ ਸਬੰਧਤ ਹੈ। ਇਹ ਫੈਸਲਾ ਕੁਝ ਸ਼ਰਤਾਂ ਅਧੀਨ ਲਾਇਸੰਸਸ਼ੁਦਾ ਖੇਤਰਾਂ ਦੇ ਅੰਸ਼ਕ ਸਮਰਪਣ ਦੇ ਨਾਲ-ਨਾਲ ਅਜਿਹੇ ਪ੍ਰਾਜੈਕਟਾਂ ਲਈ ਲਾਇਸੈਂਸਾਂ ਨੂੰ ਅੰਸ਼ਕ ਮੁਅੱਤਲ ਜਾਂ ਰੱਦ ਕਰਨ ਦੀ ਆਗਿਆ ਦੇਵੇਗਾ।

ਪਲਾਟਾਂ ਦੀ ਯਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਲਈ ਰਿਆਇਤਾਂ ਨੂੰ ਪ੍ਰਵਾਨਗੀ
ਰਿਹਾਇਸ਼ੀ, ਵਪਾਰਕ ਅਤੇ ਹੋਰ ਜਾਇਦਾਦਾਂ ਦੇ ਪਲਾਟਾਂ ਦੇ ਅਲਾਟੀਆਂ ਅਤੇ ਬੋਲੀਕਾਰਾਂ ਨੂੰ ਕੁੱਲ ਰਕਮ ਦੀ 75 ਫੀਸਦੀ ਰਕਮ ਦੀ ਯਕਮੁਸ਼ਤ ਅਦਾਇਗੀ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੰਤਰੀ ਮੰਡਲ ਨੇ ਅਲਾਟੀਆਂ ਨੂੰ ਕਈ ਰਿਆਇਤਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ। ਅਲਾਟੀਆਂ ਨੂੰ ਯਕਮੁਸ਼ਤ ਅਦਾਇਗੀ ਦੇ ਬਦਲੇ ਪਲਾਟ/ਸਾਈਟ ਦੀ ਕੀਮਤ ‘ਤੇ 15 ਫੀਸਦੀ ਛੋਟ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਕੋ ਵੇਲੇ ਆਮਦਨ ਇਕੱਠੀ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਡਿਫਾਲਟਰਾਂ ਦੀ ਸੂਚੀ ਵੀ ਘਟੇਗੀ।

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਈ.ਡੀ.ਸੀ., ਸੀ.ਐਲ.ਯੂ. ਵਿੱਚ ਵਾਧੇ ਨੂੰ ਪ੍ਰਵਾਨਗੀ

ਮਾਲੀਆ ਪੈਦਾ ਕਰਕੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਮੰਤਰੀ ਮੰਡਲ ਨੇ ਰੀਅਲ ਅਸਟੇਟ ਪ੍ਰੋਮੋਟਰਾਂ ’ਤੇ ਲਾਗੂ ਹੁੰਦੀਆਂ ਬਾਹਰੀ ਵਿਕਾਸ ਦਰਾਂ (ਈ.ਡੀ.ਸੀ.), ਜ਼ਮੀਨ ਵਰਤੋਂ ਬਾਰੇ ਤਬਦੀਲੀ (ਸੀ.ਐਲ.ਯੂ.) ਦੀਆਂ ਦਰਾਂ, ਲਾਇਸੈਂਸ ਫੀਸ (ਐਲ.ਐਫ.) ਅਤੇ ਹੋਰ ਦਰਾਂ ਨੂੰ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਇਨ੍ਹਾਂ ਪ੍ਰਮੋਟਰਾਂ ਨੂੰ ਪਾਪਰਾ ਅਧੀਨ ਕਲੋਨੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮੈਗਾ ਪ੍ਰੋਜੈਕਟ ਨੀਤੀ ਅਧੀਨ ਮੈਗਾ ਪ੍ਰੋਜੈਕਟਾਂ ਲਈ ਬਾਹਰੀ ਵਿਕਾਸ ਚਾਰਜ (ਈ.ਡੀ.ਸੀ) ਜਮ੍ਹਾਂ ਕਰਨ ਦੀ ਲੋੜ ਹੁੰਦੀ ਹੈ। ਇਨ੍ਹਾਂ ਦਰਾਂ ਵਿੱਚ ਤਬਦੀਲੀ ਕਰਨ ਲਈ ਆਖਰੀ ਵਾਰ 06 ਮਈ, 2016 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਵਿੱਚ ਇਹ ਧਾਰਾ ਵੀ ਜੋੜੀ ਗਈ ਸੀ ਕਿ ਇਕ ਅਪ੍ਰੈਲ ਤੋਂ ਹਰ ਸਾਲ 10 ਫੀਸਦੀ ਦੀ ਦਰ ਨਾਲ ਇਨ੍ਹਾਂ ਦਰਾਂ ਵਿੱਚ ਵਾਧਾ ਹੋਵੇਗਾ।

ਹਾਲਾਂਕਿ, ਕੁਝ ਸਾਲਾਂ ਲਈ ਸਰਕਾਰ ਨੇ ਇਸ ਵਾਧੇ ਨੂੰ ਮੁਆਫ ਕਰ ਦਿੱਤਾ ਸੀ। ਇਨ੍ਹਾਂ ਦਰਾਂ ਵਿੱਚ ਇਕ ਅਪ੍ਰੈਲ, 2020 ਤੋਂ ਵਾਧਾ ਕੀਤਾ ਗਿਆ ਸੀ ਅਤੇ ਸਾਲ 2016 ਤੋਂ ਲਗਭਗ 77 ਫੀਸਦੀ ਦਾ ਵਾਧਾ ਹੋਇਆ ਹੈ। ਇਸ ਫੈਸਲੇ ਨਾਲ ਸੀ.ਐਲ.ਯੂ. ਦਰਾਂ, ਈ.ਡੀ.ਸੀ. ਦਰਾਂ ਅਤੇ ਲਾਇਸੰਸ ਫੀਸ ਵਿੱਚ ਇਕ ਅਪ੍ਰੈਲ, 2026 ਤੋਂ ਹਰੇਕ ਸਾਲ 10 ਫੀਸਦੀ ਦਾ ਵਾਧਾ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...