ਮੁੱਖ ਮੰਤਰੀ ਦੀ ਗੱਲਬਾਤ ਲਈ ਹੜਤਾਲ ਖ਼ਤਮ ਕਰਨ ਦੀ ਸ਼ਰਤ ਗੈਰ-ਜਮਹੂਰੀ ਅਤੇ ਤਾਨਾਸ਼ਾਹੀ: ਨਿਊ ਡੈਮੋਕਰੇਸੀ

by | Aug 28, 2026 | breaking news, daily, politics | 0 comments

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਾਨਾਸ਼ਾਹੀ ਰਵੱਈਆ ਅਪਨਾਉਂਦੇ ਹੋਏ ਮੁਲਾਜ਼ਮ ਮੰਗਾਂ ਦੇ ਨਿਪਟਾਰੇ ਲਈ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਲਈ ਗ਼ੈਰ ਜਮਹੂਰੀ ਸ਼ਰਤ ਲਗਾਉਣ ਦੀ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ ਅਤੇ
ਮੁੱਖ ਮੰਤਰੀ ਦੇ ਇਸ ਰਵੱਈਏ ਨੂੰ ਤਾਨਾਸ਼ਾਹੀ ਅਤੇ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਪਾਰਟੀ ਦੇ ਸੂਬਾ ਆਗੂਆਂ ਕੁਲਵਿੰਦਰ ਸਿੰਘ ਵੜੈਚ ਤੇ ਗੁਰਮੁੱਖ ਸਿੰਘ ਮਾਨ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੱਲਬਾਤ ਲਈ ਹੜਤਾਲ ਖ਼ਤਮ ਕਰਨ ਦੀ ਗੈਰ-ਜਮਹੂਰੀ ਸ਼ਰਤ ਰੱਖੀ ਹੈ। ਮੁੱਖ ਮੰਤਰੀ ਦਾ ਇਹ ਰਵੱਈਆ ਤਾਨਾਸ਼ਾਹੀ ਅਤੇ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ‘ਤੇ ਸਿੱਧਾ ਹਮਲਾ ਹੈ।
ਆਗੂਆਂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਅਸਲ ਵਿੱਚ ਕੇਂਦਰ ਦੀ ਫਾਸ਼ੀਵਾਦੀ ਮੋਦੀ ਸਰਕਾਰ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ। ਲੋਕਾਂ ਨੂੰ ‘ਬਦਲਾਅ’ ਦਾ ਝਾਂਸਾ ਦੇ ਕੇ ਸੱਤਾ ਵਿੱਚ ਆਈ,ਇਹ ਪਾਰਟੀ ਅੱਜ ਆਰ.ਐਸ.ਐਸ. (RSS) ਦੀ ‘ਬੀ-ਟੀਮ’ ਵਜੋਂ ਕੰਮ ਕਰ ਰਹੀ ਹੈ। ਜਿਸ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਕੇ ਲੋਕਾਂ ਦੇ ਸੰਘਰਸ਼ਾਂ ਨੂੰ ਕੁਚਲਦੀ ਰਹੀ ਹੈ, ਉਹੀ ਹੂ-ਬ-ਹੂ ਕਾਰਪੋਰੇਟ ਪੱਖੀ ਅਤੇ ਲੋਕ-ਵਿਰੋਧੀ ਮਾਡਲ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਲਾਗੂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦਾਅਵਾ ਬਿਲਕੁਲ ਖੋਖਲਾ ਹੈ ਕਿ ‘ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਹਿੱਸਾ ਹਨ’। ਜੇਕਰ ਸਰਕਾਰ ਮੁਲਾਜ਼ਮਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦੀ ਹੈ, ਤਾਂ ਉਹਨਾਂ ਨੂੰ ਮਹਿੰਗਾਈ ਦੇ ਇਸ ਦੌਰ ਵਿੱਚ ਆਪਣੇ ਬਣਦੇ ਡੀ.ਏ. (ਮਹਿੰਗਾਈ ਭੱਤੇ) ਦੀਆਂ ਕਿਸ਼ਤਾਂ ਅਤੇ ਹੋਰ ਬਕਾਏ ਲੈਣ ਲਈ ਸੜਕਾਂ ‘ਤੇ ਨਾ ਰੁਲਣਾ ਪੈਂਦਾ। ਸਰਕਾਰ ਦੀਆਂ ਲਗਾਤਾਰ ਵਾਅਦਾ ਖ਼ਿਲਾਫ਼ੀਆਂ ਕਾਰਨ ਹੀ ਮੁਲਾਜ਼ਮ ਬੰਦ ਵਰਗਾ ਕਦਮ ਚੁੱਕਣ ਲਈ ਮਜਬੂਰ ਹੋਏ ਹਨ। ਹੜਤਾਲ ਕਰਨਾ ਜਾਂ ਸਮੂਹਿਕ ਛੁੱਟੀ ਲੈ ਕੇ ਆਪਣੇ ਅਦਾਰੇ ਬੰਦ ਕਰਨਾ ਕਿਰਤੀਆਂ, ਮੁਲਾਜ਼ਮਾਂ ਦਾ ਜਮਹੂਰੀ ਹੱਕ ਹੈ ਅਤੇ ਸਰਕਾਰ ਵਲੋਂ ਇਹ ਕਹਿਣਾ ਕਿ “ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ”, ਮੁਲਾਜ਼ਮਾਂ ਨੂੰ ਬਲੈਕਮੇਲ ਕਰਨ ਅਤੇ ਉਹਨਾਂ ਦੀ ਹੱਕੀ ਅਵਾਜ਼ ਨੂੰ ਦਬਾਉਣ ਦੀ ਇੱਕ ਕੋਝੀ ਚਾਲ ਹੈ। ਜਿਸਦੇ ਵਿਰੁੱਧ ਸੰਘਰਸ਼ ਹੀ ਇੱਕੋ ਇੱਕ ਰਾਹ ਹੈ।
ਪਾਰਟੀ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਆਪਣਾ ਅੜੀਅਲ ਰਵੱਈਆ ਛੱਡ ਕੇ ਤੁਰੰਤ ਹੜਤਾਲੀ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੂੰ ਬਿਨ੍ਹਾਂ ਕਿਸੇ ਸ਼ਰਤ ਗੱਲਬਾਤ ਲਈ ਬੁਲਾਉਣ। ਮੁਲਾਜ਼ਮਾਂ ਦੇ ਡੀ.ਏ. ਦਾ ਮਸਲਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਮਾਣਭੱਤਾ ਸਮੇਤ ਆਸ਼ਾ, ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨਾ, ਕੇਂਦਰੀ ਪੈਟਰਨ ਅਧਾਰਤ ਨਿਗੂਣੇ ਤਨਖਾਹ ਸਕੇਲ ਰੱਦ ਕਰਕੇ ਨਵੇਂ ਮੁਲਾਜ਼ਮਾਂ ‘ਤੇ ਪੰਜਾਬ ਤਨਖਾਹ ਸਕੇਲ ਲਾਗੂ ਕਰਨਾ, ਅਜਿਹੇ ਹੱਕੀ ਮਸਲੇ ਹਨ। ਜਿਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸੀਪੀਆਈ (ਐਮ.ਐਲ.) ਨਿਊ ਡੈਮੋਕਰੇਸੀ ਪੂਰੀ ਤਰ੍ਹਾਂ ਹੜਤਾਲੀ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ। ਜੇਕਰ ਸਰਕਾਰ ਨੇ ਮੁਲਾਜ਼ਮਾਂ ‘ਤੇ ਕੋਈ ਜਬਰ ਢਾਹਿਆ ਜਾਂ ਮੰਗਾਂ ਦਾ ਸਾਰਥਕ ਹੱਲ ਨਾ ਕੱਢਿਆ ਤਾਂ ਸਮੁੱਚੀਆਂ ਜਨਤਕ, ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਜਾਰੀ ਕਰਤਾ,
ਕੁਲਵਿੰਦਰ ਸਿੰਘ ਵੜੈਚ,
ਗੁਰਮੁਖ ਸਿੰਘ
ਸੂਬਾ ਆਗੂ,
ਸੀਪੀਆਈ (ਐਮ.ਐਲ.) ਨਿਊ ਡੈਮੋਕਰੇਸੀ
ਸੰਪਰਕ ਨੰਬਰ: 98158-43125

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...