ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

by | May 28, 2026 | daily, lifestyle, politics | 0 comments

ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 27 ਮਈ:
ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ​​ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”

ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ਼ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168 ਅਤੇ ਮਈ ਵਿੱਚ 22450 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ
ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”

ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ
ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...