ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

by | Jun 4, 2026 | breaking news, daily, education, politics | 0 comments

* ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼

* ਭਗਵੰਤ ਮਾਨ ਸਰਕਾਰ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ‘ਚ ਮਨਮਾਨੇ ਵਾਧੇ ਤੋਂ ਬਚਾਉਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

* ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ 15% ਸੀਮਾ ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਵਾਧੂ ਫੀਸਦ ਮੋੜਨੀ ਪਵੇਗੀ: ਹਰਜੋਤ ਸਿੰਘ ਬੈਂਸ

* ਪ੍ਰਸਤਾਵਿਤ ਕਾਨੂੰਨ ਤਹਿਤ ਨਿੱਜੀ ਸਕੂਲਾਂ ਨੂੰ ਸਾਲਾਨਾ 5% ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ: ਹਰਜੋਤ ਸਿੰਘ ਬੈਂਸ

* ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।

ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਲਈ ਕੰਮ ਕਰਨ।

ਆਪਣੇ ਹੁਕਮਾਂ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪਹੁੰਚਯੋਗ ਅਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਉਪਾਵਾਂ ਅਤੇ ਇਨ੍ਹਾਂ ਸੰਸਥਾਵਾਂ ਦੇ ਕੰਮ ਕਰਨ ਦੇ ਢੰਗ-ਤਰੀਕੇ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਨ ਦੇ ਹੱਕਦਾਰ ਹਨ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਸਿੱਖਿਆ ਇੱਕ ਨੇਕ ਅਤੇ ਜਨਤਕ ਭਲਾਈ ਦਾ ਕਾਰਜ ਹੈ, ਨਾ ਕਿ ਕੋਈ ਵਪਾਰਕ ਉੱਦਮ, ਜਿਸ ਦਾ ਲਾਭ ਲੈਣ ਲਈ ਇਸਨੂੰ ਆਪਣੇ ਢੰਗ ਨਾਲ ਢਾਲਿਆ ਜਾ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਇਸ ਸਿਧਾਂਤ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਵੀ ਸਮਰਥਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਪਹਿਲਾਂ ਵੀ ਕਈ ਵਾਰ ਫੈਸਲਾ ਸੁਣਾਇਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਵਾਜਬ ਫੀਸ ਲੈਣ ਦਾ ਅਧਿਕਾਰ ਹੈ, ਪਰ ਸਿੱਖਿਆ ਖੇਤਰ ਵਿੱਚ ਵਪਾਰੀਕਰਨ ਅਤੇ ਮੁਨਾਫ਼ਾਖੋਰੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ, ਸਰਕਾਰ ਇੱਕ ਵਿਧਾਨਕ ਢਾਂਚਾ ਪੇਸ਼ ਕਰੇਗੀ ਜਿਸ ਨਾਲ ਨਿੱਜੀ ਸੰਸਥਾਵਾਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਨਮਾਨੇ ਢੰਗ ਨਾਲ ਫੀਸ ਵਾਧੇ ਨੂੰ ਰੋਕਿਆ ਜਾਵੇਗਾ। ਇਸ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵਿਭਾਗ ਨੂੰ ਜਲਦ ਤੋਂ ਜਲਦ ਕੈਬਨਿਟ ਦੇ ਵਿਚਾਰ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”

ਪ੍ਰਸਤਾਵਿਤ ਕਾਨੂੰਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਲਈ ਇੱਕ ਸਖ਼ਤ ਸਾਲਾਨਾ ਫੀਸ ਹੱਦ ਲਾਗੂ ਕਰੇਗੀ। ਇਸ ਨਵੇਂ ਢਾਂਚੇ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਲ ਵਿੱਚ 5 ਫੀਸਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਕਾਨੂੰਨ ਮਾਪਿਆਂ ਨੂੰ ਪਿਛਲੀ ਤਾਰੀਖ ਤੋਂ ਰਾਹਤ ਵੀ ਪ੍ਰਦਾਨ ਕਰੇਗਾ। ਕੋਈ ਵੀ ਪ੍ਰਾਈਵੇਟ ਸਕੂਲ ਜਿਸਨੇ ਲਗਾਤਾਰ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਸਨੂੰ ਕਾਨੂੰਨੀ ਤੌਰ ‘ਤੇ ਨਿਰਧਾਰਤ ਸੀਮਾ ਤੋਂ ਵੱਧ ਲਈ ਫੀਸ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ।

ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਹਰ ਬੱਚੇ ਲਈ ਪਹੁੰਚਯੋਗ ਅਤੇ ਕਿਫਾਇਤੀ ਹੋਣੀ ਚਾਹੀਦੀ ਹੈ ਅਤੇ ਮਾਪਿਆਂ ‘ਤੇ ਵਾਧੂ ਫੀਸ ਦਾ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਇਸ ਪ੍ਰਸਤਾਵਿਤ ਕਾਨੂੰਨ ਨਾਲ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਰੈਗੂਲੇਟਰੀ ਢਾਂਚਾ ਸਥਾਪਤ ਹੋਣ ਦੀ ਉਮੀਦ ਹੈ।

ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸੀ ਫੀਸਾਂ ਵਧਾਉਣ ਦੀ ਖੁੱਲ੍ਹ

2019 ਵਿੱਚ ਕਾਂਗਰਸ ਸਰਕਾਰ ਨੇ ਅਜਿਹੇ ਉਪਬੰਧ ਲਿਆਂਦੇ ਜਿਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ। ਸਕੂਲਾਂ ਨੂੰ ਮਹਿਜ਼ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ਜ਼ਰੀਏ ਸੋਧੀਆਂ ਫੀਸਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨ ਤੋਂ ਬਾਅਦ ਫੀਸ ਢਾਂਚੇ ਨੂੰ ਸੋਧਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ ‘ਤੇ ਰੈਗੂਲੇਟਰੀ ਨਿਗਰਾਨੀ ਬਹੁਤ ਘੱਟ ਸੀ। ਇਸ ਨਾਲ ਮਨਮਾਨੇ ਢੰਗ ਨਾਲ ਫੀਸ ਵਧਾਉਣ ਦਾ ਰਾਹ ਖੁੱਲ੍ਹ ਗਿਆ ਅਤੇ ਪੰਜਾਬ ਭਰ ਦੇ ਮਾਪਿਆਂ ‘ਤੇ ਵਿੱਤੀ ਬੋਝ ਵਧਦਾ ਗਿਆ।

ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਨਵੇਂ ਕਾਨੂੰਨ ਦਾ ਉਦੇਸ਼ ਇਸ ਪ੍ਰਣਾਲੀ ਨੂੰ ਖਤਮ ਕਰਨਾ, ਨਿੱਜੀ ਸਕੂਲਾਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਾਧੂ ਫੀਸ ਦੇ ਬੋਝ ਤੋਂ ਬਚਾਉਣਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...