ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

by | Dec 21, 2025 | breaking news, daily | 0 comments

ਪੰਜਾਬ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਸਾਰ ਨੌਜਵਾਨਾਂ ਨੂੰ ਗੁਣਵੱਤਾ ਵਾਲੀ, ਕਿਫ਼ਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਇਲਟ ਸਿਖਲਾਈ ਨੂੰ ਕਿਫ਼ਾਇਤੀ ਬਣਾ ਕੇ ਪੰਜਾਬ ਨੇ ਹਵਾਬਾਜ਼ੀ ਕਰੀਅਰ ‘ਤੇ ਅਮੀਰਾਂ ਦਾ ਏਕਾਧਿਕਾਰ ਤੋੜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ, ਦੁਕਾਨਦਾਰਾਂ ਅਤੇ ਅਧਿਆਪਕਾਂ ਦੇ ਬੱਚੇ ਹੁਣ ਪਟਿਆਲਾ ਫਲਾਇੰਗ ਕਲੱਬ ਰਾਹੀਂ ਉੱਚੀ ਉਡਾਣ ਭਰਨ ਦਾ ਸੁਪਨਾ ਦੇਖ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਹਵਾਬਾਜ਼ੀ ਈਕੋ-ਸਿਸਟਮ ਬਣਾ ਰਹੀ ਹੈ, ਜੋ ਨੌਕਰੀ ਲੱਭਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਨੌਜਵਾਨ ਪੈਦਾ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ, 20 ਦਸੰਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ।

ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ।

ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿੱਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸ ਵਿੱਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ‘ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ

ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਵੀ ਲਾਂਚ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿੱਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪਾਇਲਟ ਬਣਨ ਦੀ ਸਿਖਲਾਈ ਸਿਰਫ ਬਹੁਤ ਅਮੀਰ ਲੋਕਾਂ ਲਈ ਹੀ ਸੰਭਵ ਸੀ, ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੋਕਾਂ ਨੂੰ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਸਾਲ 1965 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ 253 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸਾਂ ਵਿੱਚੋਂ ਇੱਕ ਬਣ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿੱਚ ਸੱਤਵੇਂ ਸਥਾਨ ‘ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿੱਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇੱਕ ਟੈਕਨਾਮ ਪੀ2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ ਰੁਪਏ ਵਿੱਚ ਖਰੀਦਿਆ ਗਿਆ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਵਿੱਚ ਪਟਿਆਲਾ ਏਅਰਫੀਲਡ ‘ਤੇ ਰਾਤ ਨੂੰ ਲੈਂਡਿੰਗ ਸਮਰੱਥਾ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਿਖਲਾਈ ਦਾ ਤਜਰਬਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾਬਾਜ਼ੀ ਸੈਕਟਰ ਵਿੱਚ ਕਰੀਅਰ ਸਿਰਫ ਪਾਇਲਟ ਬਣਨ ਤੱਕ ਸੀਮਿਤ ਨਹੀਂ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਹਵਾਬਾਜ਼ੀ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਪਾਇਲਟ ਵਜੋਂ ਕੰਮ ਕਰਨ ਦੀ ਇੱਛਾ ਰੱਖਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ (ਏਐਮਈ) ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਦੀ ਹੈ, ਜੋ ਕਿ ਭਾਰਤ ਦੇ ਸਭ ਤੋਂ ਕਿਫਾਇਤੀ ਏ.ਐਮ.ਈ. ਤੇ ਬੀਐਸਸੀ (ਆਨਰਜ਼) ਪ੍ਰੋਗਰਾਮ ਚਲਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾ ਬੀਐਸਸੀ (ਆਨਰਜ਼) + 3 ਸਾਲਾ ਡੀਜੀਸੀਏ ਦੁਆਰਾ ਪ੍ਰਵਾਨਿਤ ਏ.ਐਮ.ਈ. ਪ੍ਰੋਗਰਾਮ ਦੀ ਕੁੱਲ ਫੀਸ ਸਿਰਫ 3 ਲੱਖ ਰੁਪਏ ਹੈ ਜਦੋਂ ਕਿ ਦੂਜੇ ਸੂਬਿਆਂ ਵਿੱਚ ਇਸੇ ਕੋਰਸ ਦੀ ਫੀਸ 5-8 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ 33% ਸੀਟਾਂ ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਇਸ ਖੇਤਰ ਵਿੱਚ ਆਮ ਘਰਾਂ ਦੇ ਬੱਚਿਆਂ ਨੂੰ ਵੀ ਮੌਕੇ ਹਾਸਲ ਹੋਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤੱਸਲੀ ਵਾਲੀ ਗੱਲ ਹੈ ਕਿ ਪਟਿਆਲਾ ਫਲਾਇੰਗ ਕਲੱਬ ਅਤੇ ਕਾਲਜ ਦੇ 4,000 ਤੋਂ ਵੱਧ ਸਿਖਲਾਈ ਪ੍ਰਾਪਤ ਪੇਸ਼ੇਵਰ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪ੍ਰਤੀ ਮਹੀਨਾ ਔਸਤਨ 1.5 ਲੱਖ ਰੁਪਏ ਦੀ ਸ਼ੁਰੂਆਤੀ ਤਨਖਾਹ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇੰਡੀਗੋ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਅਤੇ ਸਪਾਈਸਜੈੱਟ ਵਰਗੀਆਂ ਪ੍ਰਮੁੱਖ ਭਾਰਤੀ ਏਅਰਲਾਈਨਾਂ, ਟੈਕਨਾਮ, ਬੋਇੰਗ ਅਤੇ ਵੀਐਸਆਰ ਐਵੀਏਸ਼ਨ ਵਰਗੀਆਂ ਜਨਰਲ ਏਵੀਏਸ਼ਨ ਫਰਮਾਂ, ਚਾਰਟਰ ਕੰਪਨੀਆਂ ਅਤੇ ਐਮਆਰਓ ਸੰਸਥਾਵਾਂ ਅਤੇ ਹੋਰ ਫਲਾਇੰਗ ਕਲੱਬ, ਜਿੱਥੇ ਉਹ ਫਲਾਈਟ ਇੰਸਟ੍ਰਕਟਰ ਵਜੋਂ ਕੰਮ ਕਰਦੇ ਹਨ, ਇਸ ਵੱਕਾਰੀ ਸੰਸਥਾ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੁਆਰਾ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ।

ਵਿਦਿਆਰਥੀਆਂ ਨੂੰ ਰੌਸ਼ਨ ਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਜੀਵਨ ਵਿੱਚ ਨਵੀਂਆਂ ਬੁਲੰਦੀਆਂ ਛੂਹਣਗੇ।

ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ‘ਤੇ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਕਾਇਮ ਕਰਨ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...