ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

by | Mar 7, 2026 | education, politics | 0 comments

‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਪੰਜਾਬ ਵਿੱਚ ਹਰੇਕ ਬੱਚੇ ਨੂੰ ਮਜ਼ਬੂਤ ਢਾਂਚੇ ਵਾਲੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਬਾਜ਼ੀ ਮਾਰੀ, ਸਰਕਾਰੀ ਸਕੂਲਾਂ ਤੋਂ ਵਿਦਿਆਰਥੀਆਂ ਨੇ ਜੇ.ਈ.ਈ. ਅਤੇ ਨੀਟ ਵਿੱਚ ਯੋਗਤਾ ਪ੍ਰਾਪਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ’ਤੇ ਹੁਕਮ ਚਾੜ੍ਹ ਰਿਹਾ ਅਮਰੀਕਾ, ‘ਵਿਸ਼ਵ ਗੁਰੂ’ ਹੁਣ ‘ਵਿਸ਼ਵ ਚੇਲਾ’ ਬਣੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 7 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।
ਮੁੱਖ ਮੰਤਰੀ ਨੇ ਕਈ ਸਿਆਸੀ ਮੁੱਦਿਆਂ ‘ਤੇ ਵੀ ਗੱਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰਾਂਗੇ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਲਈ ਰਵਾਨਾ ਹੋਇਆ। ਮੈਂ ਇਸ ਮੌਕੇ ਉਨ੍ਹਾਂ ਨੂੰ ਮਿਲਿਆ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਤਰਾ ਦੀ ਸਫਲਤਾ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਅੱਗੇ ਲਿਖਿਆ, “ਸਾਡੀ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਬੱਚੇ ਵਿਸ਼ਵ ਪੱਧਰੀ, ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰਨ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ ਅਸੀਂ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਲਗਾਤਾਰ ਅੰਤਰਰਾਸ਼ਟਰੀ ਪੱਧਰ ਦੇ ਸਿਖਲਾਈ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਤਾਂ ਜੋ ਉਹ ਨਵੇਂ ਤੇ ਆਧੁਨਿਕ ਤਰੀਕੇ ਸਿੱਖ ਸਕਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਸਕਣ। ਸਾਡਾ ਟੀਚਾ ਸਿਰਫ਼ ਸਕੂਲ ਬਣਾਉਣਾ ਨਹੀਂ ਹੈ, ਸਗੋਂ ਇੱਕ ਅਜਿਹੀ ਸਿੱਖਿਆ ਪ੍ਰਣਾਲੀ ਬਣਾਉਣਾ ਹੈ ਜੋ ਪੰਜਾਬ ਦੇ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਦੇ ਸਮਰੱਥ ਬਣਾਵੇ।”
ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਦਾਨ ਕਰਨ ਲਈ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ 8 ਤੋਂ 14 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਰਵਾਨਾ ਹੋ ਰਿਹਾ ਹੈ। ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਵਾਲੇ ਅੱਠ ਬੈਚਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।” ਉਨ੍ਹਾਂ ਕਿਹਾ ਕਿ ਪ੍ਰੋਗਰਾਮ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ਅਪਣਾਈ ਗਈ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੁਆਰਾ ਚੁਣੇ ਗਏ ਪ੍ਰਿੰਸੀਪਲਾਂ ਦੀ ਤਸਦੀਕ ਕੀਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਸਿਖਲਾਈ ਦੌਰਾਨ ਇਹ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੁੰਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਉਹ ਇਨ੍ਹਾਂ ਅਭਿਆਸਾਂ ਨੂੰ ਵਿਦਿਆਰਥੀਆਂ ਅਤੇ ਸਹਿਯੋਗੀਆਂ ਨਾਲ ਸਾਂਝਾ ਕਰਦੇ ਹਨ ਤਾਂ ਜੋ ਸਾਡੇ ਵਿਦਿਆਰਥੀ ਸਿੱਖਿਆ ਦੇ ਵਿਸ਼ਵ ਪੱਧਰੀ ਮਿਆਰਾਂ ਦਾ ਸਾਹਮਣਾ ਕਰ ਸਕਣ। ਇਹ ਮਾਰਗ-ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਇਹ ਅਧਿਆਪਕ-ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾ ਕੇ ਬਦਲਾਅ ਵਜੋਂ ਕੰਮ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਅਧਿਆਪਕਾਂ ਦੀ ਮੁਹਾਰਤ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਉਹ ਆਧੁਨਿਕ ਅਧਿਆਪਨ ਵਿਧੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰ ਸਕਣ।
ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇ.ਈ.ਈ.ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਯੋਗਤਾ ਪ੍ਰਾਪਤ ਕੀਤੀ ਹੈ। ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ‘ਤੇ ਵੱਡਾ ਜ਼ੋਰ ਦੇ ਰਹੀ ਹੈ।”
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਆਉਣ ਵਾਲੇ ਦਿਨਾਂ ਵਿੱਚ ਇੱਕ ਵਿਅਕਤੀ ਆਪਣੀ ਦੌਲਤ ਨਾਲ ਨਹੀਂ ਸਗੋਂ ਆਪਣੇ ਬੱਚਿਆਂ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਇਸੇ ਲਈ ਸੂਬਾ ਸਰਕਾਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਇਕ ਕਿਸਾਨ ਦੀ ਧੀ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। ਸਾਡੀ ਸਰਕਾਰ ਸੂਬੇ ਦੀਆਂ ਧੀਆਂ ਨੂੰ ਉਡਾਣ ਭਰਨ ਲਈ ਖੰਭ ਦੇ ਰਹੀ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।”
ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “20 ਮਾਰਚ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ ਕਿਉਂਕਿ ਟਾਟਾ ਸਟੀਲ ਇਸ ਦਿਨ ਭਾਰਤ ਵਿੱਚ ਆਪਣੇ ਦੂਜੇ ਸਭ ਤੋਂ ਵੱਡੇ ਪਲਾਂਟ ਵਿੱਚ ਕੰਮ ਸ਼ੁਰੂ ਕਰੇਗਾ। 3,200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਪ੍ਰੋਜੈਕਟ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵਧਾਏਗਾ।
ਇੱਕ ਹੋਰ ਸਵਾਲ ‘ਤੇ, ਉਨ੍ਹਾਂ ਜਵਾਬ ਦਿੱਤਾ, “ਮੱਧ ਪੂਰਬ ਦੇ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਦੌਰਾਨ ਉਥੇ ਫਸੇ ਹੋਏ ਪੰਜਾਬ ਦੇ 385 ਵਿਅਕਤੀਆਂ ਦੀ ਪਛਾਣ ਹੁਣ ਤੱਕ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਲਗਭਗ 300 ਯੂ.ਏ.ਈ. ਵਿੱਚ ਫਸੇ ਹੋਏ ਹਨ ਅਤੇ ਬਾਕੀ ਖੇਤਰ ਦੇ ਹੋਰ ਦੇਸ਼ਾਂ ਵਿੱਚ ਹਨ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਭਾਰਤ ਸਰਕਾਰ ਕੋਲ ਇਹ ਮੁੱਦਾ ਉਠਾ ਰਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਰੂਸ ਤੋਂ ਤੇਲ ਖਰੀਦਣ ਬਾਰੇ ਭਾਰਤ ਦੇ ਅਮਰੀਕੀ ਰਾਸ਼ਟਰਪਤੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਜਿਹੜੇ ਲੋਕ ਦਮਗਜ਼ੇ ਮਾਰਦੇ ਸਨ ਕਿ ਭਾਰਤ ‘ਵਿਸ਼ਵ ਗੁਰੂ’ ਬਣ ਜਾਵੇਗਾ, ਉਨ੍ਹਾਂ ਨੇ ਇਸ ਨੂੰ ਘਟਾ ਕੇ ‘ਵਿਸ਼ਵ ਚੇਲਾ’ ਕਰ ਦਿੱਤਾ ਹੈ ਕਿਉਂਕਿ ਅਮਰੀਕਾ ਦੇਸ਼ ਨੂੰ ਆਪਣੀਆਂ ਸ਼ਰਤਾਂ ਦੱਸ ਰਿਹਾ ਹੈ। ਇਹ ਮੰਦਭਾਗਾ ਹੈ ਕਿ ਦੇਸ਼ ਦੀ ਵਿਦੇਸ਼ ਨੀਤੀ ਅਤੇ ਪ੍ਰਭੂਸੱਤਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰੇਗੀ। ਉਨ੍ਹਾਂ ਕਿਹਾ, “ਇਹ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਹੜੱਪਣ ਦੀ ਕੋਸ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਿਜਲੀ, ਸਿਹਤ ਅਤੇ ਸਿੱਖਿਆ ਸੂਬੇ ਦੇ ਵਿਸ਼ੇ ਹਨ ਅਤੇ ਕੇਂਦਰ ਨੂੰ ਇਨ੍ਹਾਂ ਵਿੱਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ।”
ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਆਪਣੇ ਆਪ ਨੂੰ ਵੱਡੇ ਸਿਆਸਤਦਾਨ ਸਮਝਦੇ ਆਗੂ ਮੀਡੀਆ ਦਾ ਧਿਆਨ ਖਿੱਚਣ ਲਈ ਨੌਟੰਕੀਆਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਵਾਪਸ ਆ ਗਿਆ ਹੈ।”
ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਕੋਰਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਕਿਲ੍ਹੇ ਉਸਾਰ ਰਿਹਾ ਹੈ। ਪੰਜਾਬ ਦੇ ਲੋਕ ਅਜਿਹੇ ਆਗੂਆਂ ਦੇ ਪਿਛਲੇ ਰਿਕਾਰਡ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਸੂਬੇ ਨੂੰ ਬਰਬਾਦ ਕਰਨ ਦਾ ਇੱਕ ਹੋਰ ਮੌਕਾ ਕਦੇ ਨਹੀਂ ਦੇਣਗੇ।”
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...