ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

by | Aug 17, 2026 | breaking news, daily, politics | 0 comments

5 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਕੀਤਾ ਪ੍ਰਦਾਨ

20 ਪੁਲਿਸ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਕੀਤਾ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਅੱਜ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।
ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਟੇਟ ਅਵਾਰਡ ਉਨ੍ਹਾਂ ਉੱਘੀਆਂ ਸ਼ਖਸੀਅਤਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ, ਜਿਨ੍ਹਾਂ ਨੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਅਣਥੱਕ ਮਿਹਨਤ ਕੀਤੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਮਾਹਰ, ਸਰਕਾਰੀ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਸ਼ਾਮਲ ਹਨ, ਜਿਨ੍ਹਾਂ ਨੇ ਸਮਾਜ ਭਲਾਈ ਵਿੱਚ ਸਾਰਥਕ ਯੋਗਦਾਨ ਪਾਇਆ ਹੈ।”
ਮੁੱਖ ਮੰਤਰੀ ਨੇ ਬਹਾਦਰੀ ਲਈ ਬਠਿੰਡਾ ਦੇ ਜਗਦੇਵ ਸਿੰਘ ਨੂੰ ਸਰਟੀਫਿਕੇਟ ਅਤੇ ਐਵਾਰਡ ਪ੍ਰਦਾਨ ਕੀਤੇ ਜਦਕਿ ਮਲੇਰਕੋਟਲਾ ਤੋਂ ਇੰਦਰਜੀਤ ਸਿੰਘ, ਜਲੰਧਰ ਤੋਂ ਸੁਰਿੰਦਰ ਜਗਤ, ਜਲੰਧਰ ਤੋਂ ਸੁਨੀਤਾ ਕਪੂਰ, ਬਠਿੰਡਾ ਤੋਂ ਸੁਖਦੀਪ ਸਿੰਘ ਢਿੱਲੋਂ, ਬਠਿੰਡਾ ਤੋਂ ਅਵਤਾਰ ਸਿੰਘ ਮਾਨ, ਜਲੰਧਰ ਤੋਂ ਉਪਿੰਦਰ ਸਿੰਘ ਘਈ, ਸ਼ਹੀਦ ਭਗਤ ਸਿੰਘ ਨਗਰ ਤੋਂ ਜਸਵੀਰ ਸਿੰਘ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਜਤਿੰਦਰ ਸਿੰਘ, ਅੰਮ੍ਰਿਤਸਰ ਤੋਂ ਵਿਨੋਦ ਕੁਮਾਰ, ਅੰਮ੍ਰਿਤਸਰ ਤੋਂ ਅਵਤਾਰ ਸਿੰਘ ਅਤੇ ਸੰਗਰੂਰ ਤੋਂ ਅਵਤਾਰ ਸਿੰਘ ਨੂੰ ਸਮਾਜ ਸੇਵੀ ਲਈ; ਪਟਿਆਲਾ ਤੋਂ ਸਤਵੀਰ ਕੌਰ ਨੂੰ ਕਲਾ ਲਈ; ਅੰਮ੍ਰਿਤਸਰ ਤੋਂ ਨਿਰਮਲ ਸਿੰਘ ਨੂੰ ਸਮਾਜ ਸੇਵਾ ਲਈ; ਜਲੰਧਰ ਤੋਂ ਮੇਹਰ ਮਲਿਕ, ਬਰਨਾਲਾ ਤੋਂ ਬੇਅੰਤ ਸਿੰਘ ਬਾਜਵਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸੰਜੀਵ ਸੈਣੀ, ਪਟਿਆਲਾ ਤੋਂ ਬਾਜ ਸਿੰਘ, ਮਾਲੇਰਕੋਟਲਾ ਤੋਂ ਡਾ. ਮੁਹੰਮਦ ਅਯੂਬ ਖਾਨ, ਸੰਗਰੂਰ ਤੋਂ ਪ੍ਰੇਮਲਤਾ ਅਤੇ ਅੰਮ੍ਰਿਤਸਰ ਤੋਂ ਪਰਮਜੀਤ ਕੌਰ ਨੂੰ ਸਾਹਿਤ ਲਈ; ਅੰਮ੍ਰਿਤਸਰ ਤੋਂ ਡਾ. ਪਰਮਿੰਦਰ ਸਿੰਘ ਨੂੰ ਸਿਹਤ ਸੇਵਾਵਾਂ ਲਈ; ਕਪੂਰਥਲਾ ਤੋਂ ਤਲਵਿੰਦਰ ਸਿੰਘ ਅਤੇ ਲੁਧਿਆਣਾ ਤੋਂ ਸੁਖਰਾਜ ਭੁੱਲਰ ਨੂੰ ਸਾਇੰਸ ਅਤੇ ਤਕਨਾਲੋਜੀ ਲਈ ਅਤੇ ਲੁਧਿਆਣਾ ਤੋਂ ਕਮਲਜੀਤ ਸਿੰਘ, ਅੰਮ੍ਰਿਤਸਰ ਤੋਂ ਕਾਂਤਾ ਅਤੇ ਐਸਏਐਸ ਨਗਰ ਤੋਂ ਅਸ਼ੋਕ ਕੁਮਾਰ ਨੂੰ ਸ਼ਾਨਦਾਰ ਸੇਵਾਵਾਂ ਲਈ ਸਰਟੀਫਿਕੇਟ ਅਤੇ ਐਵਾਰਡ ਪ੍ਰਦਾਨ ਕੀਤੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੇਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਵੀ ਕੀਤਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਪਵਨਪ੍ਰੀਤ ਪੀ.ਪੀ.ਐਸ., ਸੁਰਿੰਦਰਾ ਸਿੰਘ ਪੀ.ਪੀ.ਐਸ., ਅਸ਼ਵਨੀ ਕੁਮਾਰ ਪੀ.ਪੀ.ਐਸ., ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਸਬ-ਇੰਸਪੈਕਟਰ ਇੰਦਰਜੀਤ ਕੌਰ, ਸਬ-ਇੰਸਪੈਕਟਰ ਸੰਦੀਪ ਕੁਮਾਰ, ਸਬ-ਇੰਸਪੈਕਟਰ ਕਰਮਜੀਤ ਸਿੰਘ, ਸਬ ਇੰਸਪੈਕਟਰ ਬਲਦੇਵ ਸਿੰਘ, ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ ਨਰਿੰਦਰ ਸਿੱਧੂ, ਏ.ਐਸ.ਆਈ.ਨਵਤੇਜ ਸਿੰਘ ਬਰਾੜ, ਏ.ਐਸ.ਆਈ ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ, ਇੰਸਪੈਕਟਰ ਹਰਜੋਤ ਕੌਰ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਵੀ ਸਨਮਾਨਿਤ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਪੁਰਸਕਾਰ ਜੇਤੂਆਂ ਦੀ ਉਨ੍ਹਾਂ ਦੀ ਸਮਰਪਿਤ ਭਾਵਨਾ ਅਤੇ ਸੇਵਾਵਾਂ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਦੂਜਿਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...