ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

by | Aug 26, 2026 | breaking news, daily, health, politics | 0 comments

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ ਕੀਤੀ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1,090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 6.11 ਕਰੋੜ ਮਰੀਜ਼ ਓਪੀਡੀਜ਼ ਰਾਹੀਂ ਇਲਾਜ ਪ੍ਰਾਪਤ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ 1.91 ਕਰੋੜ ਮਰੀਜ਼ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਕਲੀਨਿਕਾਂ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪ੍ਰਤੀ ਕਲੀਨਿਕ ਰੋਜ਼ਾਨਾ 86 ਓਪੀਡੀਜ਼ ਦੀ ਔਸਤ ਦੇ ਨਾਲ ਰੋਜ਼ਾਨਾ ਲਗਭਗ 93,000 ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਂਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਿਲਣ ਵਾਲਾ ਡੇਟਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਚਲਿਤ ਬਿਮਾਰੀਆਂ ਦੇ ਸੰਦਰਭ ਵਿੱਚ ਸਮਝਣ ਵਿੱਚ ਵੀ ਸਹਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 53.7 ਫ਼ੀਸਦ ਮਰੀਜ਼ ਔਰਤਾਂ ਹਨ, ਜਦੋਂ ਕਿ 46.3 ਫ਼ੀਸਦ ਪੁਰਸ਼ ਹਨ ਜਿਸ ਨਾਲ ਸਰਕਾਰ ਨੂੰ ਸਿਹਤ ਸੰਭਾਲ ਸਬੰਧੀ ਯੋਜਨਾ ਬਣਾਉਣ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਅਹਿਮ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਆਮ ਆਦਮੀ ਕਲੀਨਿਕਾਂ ਵਿੱਚ 107 ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੀਆਂ ਹਨ।”

ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 50 ਲੱਖ ਤੋਂ ਵੱਧ ਪਰਿਵਾਰਾਂ ਦੇ 1.25 ਕਰੋੜ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ, “5.90 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ 892 ਸੂਚੀਬੱਧ ਹਸਪਤਾਲਾਂ ਜਿਨ੍ਹਾਂ ਵਿੱਚ 223 ਸਰਕਾਰੀ ਅਤੇ 669 ਨਿੱਜੀ ਹਸਪਤਾਲ ਸ਼ਾਮਲ ਹਨ, ਵਿੱਚ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 68 ਫ਼ੀਸਦ ਲਾਭਪਾਤਰੀ ਪੇਂਡੂ ਖੇਤਰਾਂ ਨਾਲ ਸਬੰਧਤ ਹਨ, ਜਦੋਂ ਕਿ ਬਾਕੀ 32 ਫ਼ੀਸਦ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ, “ਇਹ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਇਸ ਯੋਜਨਾ ਅਧੀਨ ਸੂਚੀਬੱਧ ਹੋਣ ਲਈ ਬਹੁਤ ਸਾਰੇ ਪ੍ਰਾਈਵੇਟ ਹਸਪਤਾਲ ਅਰਜ਼ੀਆਂ ਦੇ ਰਹੇ ਹਨ, ਜੋ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਸ ਯੋਜਨਾ ਨਾਲ ਜੁੜਨਾ ਚਾਹੁੰਦੇ ਹਨ।”

ਦੋਵਾਂ ਯੋਜਨਾਵਾਂ ਲਈ ਨਿਰੰਤਰ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਦੀ ਵਕਾਲਤ ਕਰਦਿਆਂ, ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਜਾਗਰੂਕਤਾ ਬੇਹੱਦ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਯੋਗ ਲੋਕ ਅੱਗੇ ਆਉਣ ਅਤੇ ਇਸ ਯੋਜਨਾ ਤਹਿਤ ਲਾਭ ਲੈਣ। ਉਨ੍ਹਾਂ ਕਿਹਾ, “ਦੋਵਾਂ ਯੋਜਨਾਵਾਂ ਦੇ ਨਤੀਜੇ ਬਹੁਤ ਉਤਸ਼ਾਹਜਨਕ ਹਨ, ਪਰ ਸਮੇਂ ਦੀ ਲੋੜ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਲਾਭਪਾਤਰੀ ਰਜਿਸਟਰਡ ਹੋਣ ਅਤੇ ਇਨ੍ਹਾਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਦ ਯੋਜਨਾਵਾਂ ਨਾਲ ਜੁੜੇ ਸਾਰੇ ਭਾਈਵਾਲਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕਰਨਗੇ। ਉਨ੍ਹਾਂ ਅੱਗੇ ਕਿਹਾ, “ਅਜਿਹੀ ਸਿੱਧੀ ਗੱਲਬਾਤ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ, ਲਾਭਪਾਤਰੀਆਂ ਅਤੇ ਭਾਈਵਾਲਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਅਤੇ ਦੋਵੇਂ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।”

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...