ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

by | Mar 9, 2026 | INTERNATIONAL, politics | 0 comments

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 8 ਮਾਰਚ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਨੀਆ ਭਰ ਤੋਂ ਪੰਜਾਬ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਉੱਘੇ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉੱਘੇ ਕਾਨੂੰਨੀ ਵਿਦਵਾਨ, ਕਾਨੂੰਨੀ ਸੰਸਥਾਵਾਂ ਦੇ ਮੁਖੀ, ਵਕੀਲ ਅਤੇ ਹੋਰ ਉੱਘੇ ਸ਼ਖਸੀਅਤਾਂ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਚੁਣਨ ਵਾਸਤੇ ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ-2026 ਦੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇਸ ਵਫ਼ਦ ਵਿੱਚ ਅਮਰੀਕਾ, ਯੂਕੇ, ਕੈਨੇਡਾ ਅਤੇ ਸਿੰਗਾਪੁਰ ਤੋਂ ਸਿੱਖ ਵਕੀਲ, ਜੱਜ ਅਤੇ ਹੋਰ ਉੱਘੀਆਂ ਸਿੱਖ ਸ਼ਖਸੀਅਤਾਂ ਸ਼ਾਮਲ ਹਨ, ਜੋ ਆਪਣੇ ਪੁਰਖਿਆਂ ਦੀ ਪਵਿੱਤਰ ਧਰਤੀ ‘ਤੇ ਬਹੁੜੇ ਹਨ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉਹ ਸ਼ਖ਼ਸੀਅਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀ ਪ੍ਰਤਿਭਾ, ਲਗਨ ਅਤੇ ਸਖ਼ਤ ਮਿਹਨਤ ਨਾਲ ਵਿਦੇਸ਼ਾਂ ਵਿੱਚ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਮਹਿਸੂਸ ਕਰਦੇ ਹਨ ਅਤੇ ਇਹ ਪਲ ਸਾਰੇ ਪੰਜਾਬੀਆਂ ਲਈ ਮਾਣ ਵਾਲੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਅਤੇ ਅਧਿਆਤਮਕ ਆਗੂਆਂ ਦੀ ਪਵਿੱਤਰ ਧਰਤੀ ਹੈ ਅਤੇ ਪੰਜਾਬ ਸਰਕਾਰ ਤੁਹਾਡੇ ਸਭਨਾਂ ਦੀ ਮੇਜ਼ਬਾਨੀ ਕਰਕੇ ਵਧੇਰੇ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਬਹਾਦਰ ਅਤੇ ਮਿਹਨਤੀ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅਤੇ ਜਿੱਥੇ ਸਾਡੇ ਜਵਾਨ ਸਰਹੱਦਾਂ ਦੀ ਰਾਖੀ ਲਈ ਦਿਨ-ਰਾਤ ਡਟੇ ਰਹਿੰਦੇ ਹਨ, ਉਥੇ ਹੀ ਸਾਡੇ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਅਤੇ ਘੜਗ ਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸਦਭਾਵਨਾ, ਆਪਸੀ ਸਤਿਕਾਰ ਅਤੇ ਭਾਈਚਾਰਾ ਇੰਨਾ ਮਜ਼ਬੂਤ ਹੈ ਕਿ ਨਫ਼ਰਤ ਦੇ ਬੀਜ ਉੱਗ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੁਨੀਆ ਦੇ ਸਾਹਮਣੇ ਫਿਰਕੂ ਸਦਭਾਵਨਾ ਦੀ ਇੱਕ ਸ਼ਾਨਦਾਰ ਤੇ ਸੁੰਦਰ ਮਿਸਾਲ ਰੱਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਵਰਗੇ ਪਵਿੱਤਰ ਅਸਥਾਨ ਅਤੇ ਜਲ੍ਹਿਆਂਵਾਲਾ ਬਾਗ ਸਥਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਡਿਸਪਿਊਟਸ ਵੀਕ ਇੱਕ ਅਜਿਹਾ ਮੰਚ ਹੈ ਜੋ ਦੁਨੀਆ ਭਰ ਦੇ ਜੱਜਾਂ, ਸੀਨੀਅਰ ਵਕੀਲਾਂ, ਕਾਨੂੰਨੀ ਫਰਮਾਂ, ਨੌਜਵਾਨ ਵਕੀਲਾਂ, ਬੁੱਧੀਜੀਵੀਆਂ ਅਤੇ ਸੰਸਥਾਵਾਂ ਨੂੰ ਇਕੱਠਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜ ਦਿਨਾਂ ਦੌਰਾਨ ਘਰੇਲੂ ਹਿੰਸਾ, ਵਿੱਤੀ ਅਪਰਾਧ, ਜਨਹਿੱਤ ਮੁਕੱਦਮੇਬਾਜ਼ੀ, ਵਾਤਾਵਰਣ ਕਾਨੂੰਨ, ਮੀਡੀਆ ਰੈਗੂਲੇਸ਼ਨ, ਵਿਚੋਲਗੀ ਦੀ ਰਣਨੀਤੀ, ਸਰਹੱਦ ਪਾਰ ਦੇ ਨਿਪਟਾਰਿਆਂ ਅਤੇ ਹੋਰ ਮੁੱਖ ਵਿਸ਼ਿਆਂ ਸਮੇਤ ਵੱਖ-ਵੱਖ ਮਹੱਤਵਪੂਰਨ ਕਾਨੂੰਨੀ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲ ਆਮ ਲੋਕਾਂ ਲਈ ਵੀ ਵਧੇਰੇ ਲਾਭਦਾਇਕ ਅਤੇ ਸਾਰਥਕ ਸਾਬਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਨੂੰ ਯਕੀਨੀ ਬਣਾਉਣ ਲਈ ਸਾਲ 2022 ਤੋਂ 159 ਕਾਨੂੰਨੀ ਅਧਿਕਾਰੀਆਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਨੂੰਨਾਂ ਅਤੇ ਨਿਯਮਾਂ ਨੂੰ ਲੋਕਾਂ ਲਈ ਪਹੁੰਚਯੋਗ ਬਣਾਉਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 53 ਐਕਟਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਇਸਨੂੰ ਭਾਰਤ ਸਰਕਾਰ ਦੇ ਇੰਡੀਅਨ ਕੋਡ ਪੋਰਟਲ ’ਤੇ ਅਪਲੋਡ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਐਕਟ ਤਹਿਤ ਮੋਹਾਲੀ ਵਿੱਚ ਇੱਕ ਵਿਸ਼ੇਸ਼ ਅਦਾਲਤ ਸਥਾਪਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਛੇ ਵਿਸ਼ੇਸ਼ ਐਨ.ਆਰ.ਆਈ. ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਤਰਨ ਤਾਰਨ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 2023 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਅਦਾਲਤਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 48.82 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ ਕਿ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਸਾਰੇ ਲੋਕਾਂ ਤੱਕ ਨਿਆਂ ਦੀ ਪਹੁੰਚ ਹੋਵੇ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ , ਬਰਿੰਦਰ ਗੋਇਲ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...