ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

by | Jul 23, 2026 | breaking news, health, politics | 0 comments

ਪੰਜਾਬ ਦੇ ਕੰਮਕਾਜੀ ਵਰਗ ’ਤੇ ਵਧ ਰਿਹੈ ਡਾਇਬੀਟੀਜ਼ ਦਾ ਬੋਝ, ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਦਾ ਖੁਲਾਸਾ

ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਦੀ ਬੀਮਾਰੀ ਨਹੀਂ ਰਹੀ; ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਨੇ 36 ਤੋਂ 60 ਸਾਲ ਉਮਰ ਵਰਗ ਦੇ ਲੋਕਾਂ ਵਿੱਚ ਵਧ ਰਹੇ ਮਾਮਲਿਆਂ ਨੂੰ ਲੈ ਕੇ ਦਿੱਤੀ ਚੇਤਾਵਨੀ

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ; ਬਿਮਾਰੀ ਗੰਭੀਰ ਹੋਣ ਤੱਕ ਨਾ ਕੀਤੇ ਜਾਵੇ ਇੰਤਜ਼ਾਰ : ਡਾ. ਬਲਬੀਰ ਸਿੰਘ

ਡਾਇਬੀਟੀਜ਼ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸਾਹਮਣੇ ਨਹੀਂ ਆਉਂਦੀ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਤੋਂ ਹੁੰਦੀ ਹੈ—ਜਿਵੇਂ ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਣਾ, ਬਿਨਾਂ ਕਿਸੇ ਕਾਰਨ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਪੈਰਾਂ ਵਿੱਚ ਸੁੰਨਪਣ ਜਾਂ ਅਜਿਹਾ ਜ਼ਖ਼ਮ ਜੋ ਲੰਬੇ ਸਮੇਂ ਤੱਕ ਠੀਕ ਨਾ ਹੋਵੇ। ਇਨ੍ਹਾਂ ਸ਼ੁਰੂਆਤੀ ਲੱਛਣਾਂ ਨੂੰ ਅਕਸਰ ਉਦੋਂ ਤੱਕ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ, ਜਦੋਂ ਤੱਕ ਹਾਲਤ ਇੰਨੀ ਗੰਭੀਰ ਨਾ ਹੋ ਜਾਵੇ ਕਿ ਹਸਪਤਾਲ ਵਿੱਚ ਦਾਖ਼ਲ ਹੋਣ, ਆਈਸੀਯੂ ਵਿੱਚ ਇਲਾਜ, ਸਰਜਰੀ ਜਾਂ ਡਾਇਲਿਸਿਸ ਦੀ ਲੋੜ ਪੈ ਜਾਵੇ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਤਾਜ਼ਾ ਸਿਹਤ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ। ਇਹ ਤੇਜ਼ੀ ਨਾਲ ਕੰਮਕਾਜੀ ਵਰਗ ਦੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਿਸ ਕਾਰਨ ਪਰਿਵਾਰਾਂ, ਰੁਜ਼ਗਾਰ ਦਾਤਿਆਂ ਅਤੇ ਸਿਹਤ ਪ੍ਰਣਾਲੀ ’ਤੇ ਲਗਾਤਾਰ ਬੋਝ ਵਧ ਰਿਹਾ ਹੈ।

ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਅਸੰਤੁਲਿਤ ਖ਼ੁਰਾਕ, ਜੰਕ ਅਤੇ ਪ੍ਰੋਸੈਸਡ ਭੋਜਨ, ਮਿੱਠੇ ਡਰਿੰਕਸ ਦਾ ਵੱਧ ਸੇਵਨ, ਘੱਟ ਸਰੀਰਕ ਵਰਜਿਸ਼, ਮੋਟਾਪਾ, ਤੰਬਾਕੂ ਅਤੇ ਸ਼ਰਾਬ ਦੇ ਸੇਵਨ ਕਾਰਨ ਦੁਨੀਆ ਭਰ ਵਿੱਚ ਡਾਇਬੀਟੀਜ਼ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਲੰਬੇ ਸਮੇਂ ਤੱਕ ਕੰਮ ਕਰਨਾ, ਨੀਂਦ ਪੂਰੀ ਨਾ ਹੋਣਾ ਅਤੇ ਲਗਾਤਾਰ ਤਣਾਅ ਨੇ ਵੀ ਇਸ ਬੀਮਾਰੀ ਦੇ ਖ਼ਤਰੇ ਨੂੰ ਹੋਰ ਵਧਾ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਿਹਤ ਯੋਜਨਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਟੇਟ ਹੈਲਥ ਏਜੰਸੀ (ਐੱਸਐੱਚਏ), ਪੰਜਾਬ ਵੱਲੋਂ 21 ਜੁਲਾਈ 2026 ਤੱਕ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਡਾਇਬੀਟੀਜ਼ ਨਾਲ ਸੰਬੰਧਿਤ 2300 ਇਲਾਜ ਕੇਸਾਂ ’ਤੇ ਲਗਭਗ 6.5 ਕਰੋੜ ਰੁਪਏ (6,49,99,151.6 ਰੁਪਏ) ਖ਼ਰਚ ਕੀਤੇ ਗਏ। ਇਨ੍ਹਾਂ ਵਿੱਚ 36 ਤੋਂ 60 ਸਾਲ ਉਮਰ ਵਰਗ ਦੇ ਬਾਲਗਾਂ ਦੇ ਸਭ ਤੋਂ ਵੱਧ 1123 ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਦੇ 809, 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨਾਂ ਦੇ 243 ਅਤੇ 0 ਤੋਂ 16 ਸਾਲ ਉਮਰ ਵਰਗ ਦੇ ਬੱਚਿਆਂ ਦੇ 125 ਮਾਮਲੇ ਦਰਜ ਕੀਤੇ ਗਏ। ਇਹ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਤੇਜ਼ੀ ਨਾਲ ਪੰਜਾਬ ਦੀ ਆਰਥਿਕ ਤੌਰ ’ਤੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਦਕਿ ਇਸ ਦਾ ਪ੍ਰਭਾਵ ਘੱਟ ਉਮਰ ਵਰਗ ਦੇ ਲੋਕਾਂ ’ਤੇ ਵੀ ਨਜ਼ਰ ਆ ਰਿਹਾ ਹੈ।

ਇਲਾਜ ਸੰਬੰਧੀ ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਬਹੁਤੇ ਮਰੀਜ਼ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਦੇ ਹਨ। ਖ਼ੂਨ ਵਿੱਚ ਸ਼ੂਗਰ ਦਾ ਪੱਧਰ ਬਹੁਤ ਜ਼ਿਆਦਾ ਹੋਣ ਕਾਰਨ ਪੈਦਾ ਹੋਣ ਵਾਲੀ ਜਾਨਲੇਵਾ ਸਥਿਤੀ ਡਾਇਬੈਟਿਕ ਕੀਟੋਐਸਿਡੋਸਿਸ ਦੇ ਇਲਾਜ ਲਈ ਸਭ ਤੋਂ ਵੱਧ ਦਾਅਵੇ ਦਰਜ ਕੀਤੇ ਗਏ।

ਲੰਬੇ ਸਮੇਂ ਤੱਕ ਡਾਇਬੀਟੀਜ਼ ਕਾਰਨ ਨਸਾਂ ਅਤੇ ਖ਼ੂਨ ਦੀਆਂ ਨਾੜੀਆਂ ਨੂੰ ਹੋਣ ਵਾਲੇ ਨੁਕਸਾਨ ਤੋਂ ਪੈਦਾ ਹੋਣ ਵਾਲਾ ਡਾਇਬੈਟਿਕ ਫੁੱਟ ਇਲਾਜ ਦੀ ਦੂਜੀ ਸਭ ਤੋਂ ਪ੍ਰਮੁੱਖ ਸਥਿਤੀ ਵਜੋਂ ਸਾਹਮਣੇ ਆਇਆ। ਕਈ ਮਰੀਜ਼ਾਂ ਨੂੰ ਡਾਇਲਿਸਿਸ, ਬਲੱਡ ਟਰਾਂਸਫਿਊਜ਼ਨ, ਸੀਟੀ ਅਤੇ ਐਮਆਰਆਈ ਜਾਂਚ, ਆਈਸੀਯੂ ਅਤੇ ਡਾਇਬੈਟਿਕ ਫੁੱਟ ਸਰਜਰੀ ਦੀ ਲੋੜ ਪਈ, ਜੋ ਹਸਪਤਾਲ ਵਿੱਚ ਦਾਖ਼ਲ ਹੋਣ ਸਮੇਂ ਬੀਮਾਰੀ ਦੀ ਗੰਭੀਰ ਹਾਲਤ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਅੰਕੜੇ ਹਰ ਪਰਿਵਾਰ ਲਈ ਇੱਕ ਚੇਤਾਵਨੀ ਹਨ। ਉਨ੍ਹਾਂ ਕਿਹਾ, “ਇਹ ਅਜਿਹੇ ਲੋਕ ਨਹੀਂ ਹਨ ਜੋ ਜ਼ਿੰਦਗੀ ਦੇ ਆਖ਼ਰੀ ਪੜਾਅ ਵਿੱਚ ਪਹੁੰਚ ਚੁੱਕੇ ਹਨ। ਇਹ ਸੂਬੇ ਦੀ ਕੰਮਕਾਜੀ ਆਬਾਦੀ ਹੈ—ਉਹ ਲੋਕ ਜੋ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਹਨ, ਕਾਰੋਬਾਰ ਚਲਾ ਰਹੇ ਹਨ, ਕਰਜ਼ੇ (ਲੋਨ) ਚੁਕਾ ਰਹੇ ਹਨ ਅਤੇ ਆਪਣੇ ਬਜ਼ੁਰਗ ਮਾਤਾ-ਪਿਤਾ ਦਾ ਸਹਾਰਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਡਾਇਬੀਟੀਜ਼ ਇਸ ਉਮਰ ਵਰਗ ਦੇ ਲੋਕਾਂ ਨੂੰ ਹਸਪਤਾਲ ਤੱਕ ਪਹੁੰਚਾ ਦਿੰਦੀ ਹੈ ਤਾਂ ਇਸ ਦਾ ਪ੍ਰਭਾਵ ਸਿਰਫ਼ ਮਰੀਜ਼ ਤੱਕ ਹੀ ਸੀਮਿਤ ਨਹੀਂ ਰਹਿੰਦਾ।”

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾਇਬੀਟੀਜ਼ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਨਿਯਮਿਤ ਤੌਰ ’ਤੇ ਬਲੱਡ ਸ਼ੂਗਰ ਦੀ ਜਾਂਚ ਕਰਵਾਉਣ। ਡਾ. ਬਲਬੀਰ ਸਿੰਘ ਨੇ ਕਿਹਾ, “ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ। ਬਿਮਾਰੀ ਗੰਭੀਰ ਹੋਣ ਦਾ ਇੰਤਜ਼ਾਰ ਨਾ ਕਰੋ। ਹਸਪਤਾਲ ਲੋਕਾਂ ਦੀ ਜ਼ਿੰਦਗੀ ਤਾਂ ਬਚਾ ਸਕਦੇ ਹਨ, ਪਰ ਲਾਪਰਵਾਹੀ ਕਾਰਨ ਗੁਆਏ ਹੋਏ ਸਾਲ ਵਾਪਸ ਨਹੀਂ ਲਿਆ ਸਕਦੇ।”

ਜਿੱਥੇ ਇੱਕ ਪਾਸੇ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਲਾਜ ਦਾ ਖ਼ਰਚ ਚੁੱਕ ਕੇ ਮਰੀਜ਼ਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰ ਰਹੀ ਹੈ, ਉੱਥੇ ਹੀ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਰੋਕਥਾਮ ਹੀ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਸਮੇਂ ਸਿਰ ਜਾਂਚ, ਨਿਯਮਿਤ ਸਕ੍ਰੀਨਿੰਗ, ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ,ਨਿਯਮਿਤ ਸਰੀਰਕ ਗਤੀਵਿਧੀ, ਸਿਹਤਮੰਦ ਵਜ਼ਨ ਬਣਾਈ ਰੱਖਣਾ, ਤੰਬਾਕੂ ਅਤੇ ਸ਼ਰਾਬ ਦੇ ਵੱਧ ਸੇਵਨ ਤੋਂ ਬਚਣਾ ਡਾਇਬੀਟੀਜ਼ ਅਤੇ ਇਸ ਤੋਂ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾ ਸਕਦਾ ਹੈ।

ਡਾਇਬੀਟੀਜ਼ ਸਬੰਧੀ ਅੰਕੜੇ ਕੀ ਦੱਸਦੇ ਹਨ:

* 36 ਤੋਂ 60 ਸਾਲ ਉਮਰ ਵਰਗ ਦੇ ਬਾਲਗਾਂ ਵਿੱਚ ਡਾਇਬੀਟੀਜ਼ ਨਾਲ ਸਬੰਧਿਤ ਸਭ ਤੋਂ ਵੱਧ 1123 ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਦੇ 809, 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨਾਂ ਦੇ 243 ਅਤੇ 0 ਤੋਂ 16 ਸਾਲ ਉਮਰ ਵਰਗ ਦੇ ਬੱਚਿਆਂ ਦੇ 125 ਮਾਮਲੇ ਦਰਜ ਕੀਤੇ ਗਏ।

* 21 ਜੁਲਾਈ 2026 ਤੱਕ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡਾਇਬੀਟੀਜ਼ ਨਾਲ ਸਬੰਧਿਤ 2300 ਇਲਾਜ ਮਾਮਲਿਆਂ ’ਤੇ ਲਗਭਗ 6.5 ਕਰੋੜ ਰੁਪਏ(6,49,99,151.6) ਖ਼ਰਚ ਕੀਤੇ ਗਏ।

* ਡਾਇਬੀਟੀਜ਼ ਦੀ ਗੰਭੀਰ ਸਥਿਤੀ ਨੂੰ ਦਰਸਾਉਣ ਵਾਲਾ ਡਾਇਬੈਟਿਕ ਕੀਟੋਐਸਿਡੋਸਿਸ ਸਭ ਤੋਂ ਵੱਧ ਪ੍ਰਾਪਤ ਕੀਤਾ ਜਾਣ ਵਾਲਾ ਇਲਾਜ ਪੈਕੇਜ ਰਿਹਾ।

* ਲੰਬੇ ਸਮੇਂ ਤੋਂ ਨਸਾਂ ਅਤੇ ਖ਼ੂਨ ਦੀਆਂ ਨਾੜੀਆਂ ਨੂੰ ਹੋਏ ਨੁਕਸਾਨ ਦਾ ਸੰਕੇਤ ਦੇਣ ਵਾਲਾ ਡਾਇਬੈਟਿਕ ਫੁੱਟ ਦੂਜੀ ਸਭ ਤੋਂ ਵੱਡੀ ਪੇਚੀਦਗੀ ਵਜੋਂ ਸਾਹਮਣੇ ਆਇਆ ਹੈ।

* ਅਨੇਕਾਂ ਮਰੀਜ਼ਾਂ ਨੂੰ ਡਾਇਲਿਸਿਸ, ਆਈਸੀਯੂ ਇਲਾਜ, ਬਲੱਡ ਟਰਾਂਸਫਿਊਜ਼ਨ, ਸੀਟੀ/ਐਮਆਰਆਈ ਜਾਂਚ ਅਤੇ ਡਾਇਬੈਟਿਕ ਫੁੱਟ ਸਰਜਰੀ ਵਰਗੀਆਂ ਉੱਨਤ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ।

* ਸਮੇਂ ਸਿਰ ਸਕ੍ਰੀਨਿੰਗ, ਸਿਹਤਮੰਦ ਜੀਵਨ ਸ਼ੈਲੀ ਅਤੇ ਉਚਿਤ ਪ੍ਰਬੰਧਨ ਹੀ ਡਾਇਬੀਟੀਜ਼ ਦੀਆਂ ਗੰਭੀਰ ਪੇਚੀਦਗੀਆਂ ਤੋਂ ਬਚਾਅ ਦੇ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...