’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

by | Aug 10, 2026 | breaking news, daily, health, politics | 0 comments

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਵਰ ਕੀਤੀਆਂ ਗਈਆਂ ਸਿਖਰਲੀਆਂ 10 ਪ੍ਰਕਿਰਿਆਵਾਂ ਵਿੱਚ ਡਾਇਲਸਿਸ, ਦਿਲ ਦਾ ਇਲਾਜ ਅਤੇ ਗੋਡੇ ਬਦਲਣ ਦੀ ਸਰਜਰੀ ਵੀ ਸ਼ਾਮਲ

ਸਿਹਤ ਸੇਵਾਵਾਂ ਤਾਂ ਹੀ ਸਾਰਥਕ ਹਨ ਜੇਕਰ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਿੱਚ ਇਸ ਸਥਿਤੀ ਨੂੰ ਲਗਾਤਾਰ ਬਦਲ ਰਹੀ ਹੈ ਅਤੇ ਪਰਿਵਾਰਾਂ ਨੂੰ ਮਹਿੰਗੇ ਡਾਕਟਰੀ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਅੰਕੜੇ ਆਪ-ਮੁਹਾਰੇ ਸਾਰੀ ਕਹਾਣੀ ਬਿਆਨ ਕਰਦੇ ਹਨ। ਯੋਜਨਾ ਤਹਿਤ ਸਭ ਤੋਂ ਵੱਧ ਕਰਵਾਈਆਂ ਜਾਣ ਵਾਲੀਆਂ 10 ਡਾਕਟਰੀ ਪ੍ਰਕਿਰਿਆਵਾਂ ਅਧੀਨ ਹੀ ਹੁਣ ਤੱਕ 316.50 ਕਰੋੜ ਰੁਪਏ ਤੋਂ ਵੱਧ ਦੇ ਖ਼ਰਚ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ। ਹਫ਼ਤੇ ਵਿੱਚ ਕਈ ਵਾਰ ਡਾਇਲਸਿਸ ਦੀ ਲੋੜ ਵਾਲੇ ਮਰੀਜ਼ਾਂ ਤੋਂ ਲੈ ਕੇ ਦਿਲ ਦੀ ਸਰਜਰੀ, ਗੋਡੇ ਬਦਲਣ ਦੀ ਸਰਜਰੀ ਜਾਂ ਐਮਰਜੈਂਸੀ ਸੀਜ਼ੇਰੀਅਨ ਡਿਲਿਵਰੀ ਕਰਵਾਉਣ ਵਾਲੇ ਮਰੀਜ਼ਾਂ ਤੱਕ—ਯੋਜਨਾ ਅਜਿਹੇ ਸਾਰੇ ਇਲਾਜਾਂ ਨੂੰ ਕਵਰ ਕਰ ਰਹੀ ਹੈ, ਜਿਨ੍ਹਾਂ ਦੇ ਖ਼ਰਚ ਲਈ ਕਈ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਇਹ ਰੁਝਾਨ ਕੋਈ ਇਤਫ਼ਾਕ ਨਹੀਂ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ, ਦੁਨੀਆ ਭਰ ਵਿੱਚ ਦਿਲ ਦੀਆਂ ਬੀਮਾਰੀਆਂ, ਸ਼ੂਗਰ ਅਤੇ ਗੁਰਦਿਆਂ ਸਬੰਧਤੀ ਸਮੱਸਿਆਵਾਂ ਵਰਗੀਆਂ ਗੁੰਝਲਦਾਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ। ਪੰਜਾਬ ਵੀ ਇਸ ਤੋਂ ਅਲੱਗ ਨਹੀਂ ਹੈ। ਯੋਜਨਾ ਤਹਿਤ ਡਾਇਲਸਿਸ, ਦਿਲ ਦੇ ਇਲਾਜ ਅਤੇ ਜੋੜ ਬਦਲਣ ਦੀ ਸਰਜਰੀ ਦੀ ਵਧਦੀ ਮੰਗ ਅਜਿਹੀ ਸਿਹਤ ਪ੍ਰਣਾਲੀ ਨੂੰ ਦਰਸਾਉਂਦੀ ਹੈ ,ਜੋ ਉਨ੍ਹਾਂ ਬੀਮਾਰੀਆਂ ਨਾਲ ਨਜਿੱਠ ਸਕੇ, ਜਿਹੜੀਆਂ ਇੱਕ ਵਾਰ ਹਸਪਤਾਲ ਜਾਣ ਨਾਲ ਖ਼ਤਮ ਨਹੀਂ ਹੁੰਦੀਆਂ ਸਗੋਂ ਇਨ੍ਹਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਿਰੰਤਰ, ਮਾਹਿਰ ਅਤੇ ਅਕਸਰ ਮਹਿੰਗੇ ਇਲਾਜ ਦੀ ਲੋੜ ਹੁੰਦੀ ਹੈ।

ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ, ਕ੍ਰੌਨਿਕ ਹੀਮੋਡਾਇਲਸਿਸ ਯੋਜਨਾ ਤਹਿਤ ਹੁਣ ਤੱਕ ਸਭ ਤੋਂ ਵੱਧ ਕਰਵਾਈ ਜਾਣ ਵਾਲੀ ਪ੍ਰਕਿਰਿਆ ਹੈ। ਕੁੱਲ 1,87,656 ਡਾਇਲਸਿਸ ਸੈਸ਼ਨ, ਜਿਨ੍ਹਾਂ ਦੀ ਲਾਗਤ 30.65 ਕਰੋੜ ਰੁਪਏ ਤੋਂ ਵੱਧ ਹੈ, ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਨਾਲ ਗੁਰਦਿਆਂ ਦੀ ਬਿਮਾਰੀ ਨਾਲ ਲੰਬੇ ਸਮੇਂ ਤੋਂ ਜੂਝ ਰਹੇ ਮਰੀਜ਼ਾਂ ਲਈ ਹਰ ਵਾਰ ਹਸਪਤਾਲ ਜਾਣ ’ਤੇ ਪੈਸੇ ਦਾ ਪ੍ਰਬੰਧ ਕਰਨ ਦੀ ਚਿੰਤਾ ਤੋਂ ਬਿਨਾਂ ਆਪਣਾ ਇਲਾਜ ਜਾਰੀ ਰੱਖਣਾ ਯਕੀਨੀ ਬਣਾਇਆ ਗਿਆ ਹੈ।

ਯੋਜਨਾ ਤਹਿਤ ਗਾਲ ਬਲੈਡਰ ਦੀਆਂ 17,698 ਲੈਪ੍ਰੋਸਕੋਪਿਕ ਸਰਜਰੀਆਂ ਵੀ ਕੀਤੀਆਂ ਗਈਆਂ ਹਨ, ਜੋ ਦੂਜੀ ਸਭ ਤੋਂ ਵੱਧ ਕਰਵਾਈ ਜਾਣ ਵਾਲੀ ਪ੍ਰਕਿਰਿਆ ਹੈ। ਇਸ ਤੋਂ ਬਾਅਦ 10,751 ਗੋਡੇ ਬਦਲਣ ਦੀਆਂ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਹਜ਼ਾਰਾਂ ਬਜ਼ੁਰਗ ਮਰੀਜ਼ਾਂ ਨੂੰ ਮੁੜ ਤੁਰਨ-ਫਿਰਨ ਅਤੇ ਆਤਮਨਿਰਭਰਤਾ ਹਾਸਲ ਕਰਨ ਵਿੱਚ ਮਦਦ ਮਿਲੀ ਹੈ। ਇਸ ਤੋਂ ਇਲਾਵਾ, 9,317 ਔਰਤਾਂ ਦੀਆਂ ਕੈਸ਼ਲੈੱਸ ਸੀਜ਼ੇਰੀਅਨ ਡਿਲਿਵਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਪਰਿਵਾਰਾਂ ’ਤੇ ਉਸ ਮਹੱਤਵਪੂਰਨ ਸਮੇਂ ਦੌਰਾਨ ਪੈਣ ਵਾਲਾ ਆਰਥਿਕ ਬੋਝ ਘਟਿਆ ਹੈ।

ਦਿਲ ਦਾ ਇਲਾਜ ਵੀ ਯੋਜਨਾ ਦਾ ਇੱਕ ਅਹਿਮ ਹਿੱਸਾ ਬਣ ਕੇ ਉੱਭਰਿਆ ਹੈ। ਕੁੱਲ 8,734 ਮਰੀਜ਼ਾਂ ਨੇ ਪਰਕਿਊਟੇਨੀਅਸ ਟਰਾਂਸਲੂਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀਟੀਸੀਏ) ਦੇ ਨਾਲ ਡਾਇਗਨੌਸਟਿਕ ਐਂਜੀਓਗ੍ਰਾਫੀ ਕਰਵਾਈ, ਜਦਕਿ 554 ਮਰੀਜ਼ਾਂ ਦੀ ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (ਸੀਏਬੀਜੀ) ਕੀਤੀ ਗਈ। ਇਸ ਨਾਲ ਇਹ ਯਕੀਨੀ ਬਣਾਉਣ ਵਿੱਚ ਮਦਦ ਮਿਲੀ ਕਿ ਖ਼ਰਚੇ ਕਾਰਨ ਜਾਨ ਬਚਾਉਣ ਵਾਲੇ ਦਿਲ ਦੇ ਇਲਾਜ ਵਿੱਚ ਦੇਰੀ ਨਾ ਹੋਵੇ।

ਯੋਜਨਾ ਤਹਿਤ ਗੁਰਦੇ ਦੀ ਪਥਰੀ ਦੇ ਇਲਾਜ ਲਈ 5,770 ਪਰਕਿਊਟੇਨੀਅਸ ਨੇਫਰੋਲਿਥੋਟੋਮੀ (ਪੀਸੀਐਨਐਲ) ਪ੍ਰਕਿਰਿਆਵਾਂ, 2,247 ਲੋਅਰ ਯੂਰੇਟਰ ਸਰਜਰੀਆਂ, 911 ਸੀਮੈਂਟਲੈੱਸ ਟੋਟਲ ਹਿਪ ਰਿਪਲੇਸਮੈਂਟ ਸਰਜਰੀਆਂ ਅਤੇ 830 ਰੈਡੀਕਲ ਸਰਜੀਕਲ ਪ੍ਰਕਿਰਿਆਵਾਂ ਵੀ ਕਵਰ ਕੀਤੀਆਂ ਗਈਆਂ ਹਨ। ਇਹ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਵਿੱਚ ਉੱਨਤ ਅਤੇ ਮਹਿੰਗੇ ਇਲਾਜ ਮੁਹੱਈਆ ਕਰਵਾਉਣ ਦੀ ਯੋਜਨਾ ਦੀ ਸਮਰੱਥਾ ਨੂੰ ਦਰਸਾਉਂਦਾ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਕਿਸੇ ਵੀ ਸਿਹਤ ਪ੍ਰੋਗਰਾਮ ਦੀ ਅਸਲ ਸਫ਼ਲਤਾ ਦਾ ਪੈਮਾਨਾ ਕਾਗਜ਼ਾਂ ’ਤੇ ਦਰਜ ਲਾਭਪਾਤਰੀਆਂ ਦੀ ਗਿਣਤੀ ਨਹੀਂ, ਸਗੋਂ ਉਨ੍ਹਾਂ ਪਰਿਵਾਰਾਂ ਦੀ ਗਿਣਤੀ ਹੈ ਜਿਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਸੰਕਟ ਤੋਂ ਸਮੇਂ ਸਿਰ ਇਲਾਜ ਮਿਲਿਆ ਹੈ। ਕਿਸੇ ਸਿਹਤ ਯੋਜਨਾ ਦੀ ਸਫ਼ਲਤਾ ਉਨ੍ਹਾਂ ਜ਼ਿੰਦਗੀਆਂ ਵਿੱਚ ਨਜ਼ਰ ਆਉਂਦੀ ਹੈ ਜਿਨ੍ਹਾਂ ਨੂੰ ਇਹ ਬਦਲਦੀ ਹੈ। ਇਹ ਅੰਕੜੇ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਦੀ ਤਸਵੀਰ ਪੇਸ਼ ਕਰਦੇ ਹਨ ਜਿਨ੍ਹਾਂ ਨੂੰ ਹਸਪਤਾਲ ਦੇ ਬਿਲਾਂ ਦੀ ਚਿੰਤਾ ਕੀਤੇ ਬਿਨਾਂ ਮਿਆਰੀ ਇਲਾਜ ਮਿਲਿਆ। ਭਾਵੇਂ ਜੀਵਨ ਭਰ ਡਾਇਲਸਿਸ ਦੀ ਲੋੜ ਵਾਲਾ ਮਰੀਜ਼ ਹੋਵੇ, ਨੀ ਰਿਪਲੇਸਮੈਂਟ ਕਰਵਾਉਣ ਵਾਲਾ ਬਜ਼ੁਰਗ ਵਿਅਕਤੀ ਹੋਵੇ, ਸੁਰੱਖਿਅਤ ਸੀਜ਼ੇਰੀਅਨ ਡਿਲਿਵਰੀ ਦੀ ਲੋੜ ਵਾਲੀ ਔਰਤ ਹੋਵੇ ਜਾਂ ਐਮਰਜੈਂਸੀ ਦਿਲ ਦੇ ਇਲਾਜ ਦੀ ਲੋੜ ਵਾਲਾ ਮਰੀਜ਼ ਹੋਵੇ—ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਆਰਥਿਕ ਮਜਬੂਰੀਆਂ ਸਿਹਤ ਸੇਵਾ ਹਾਸਲ ਕਰਨ ਵਿੱਚ ਕਦੇ ਰੁਕਾਵਟ ਨਾ ਬਣਨ।”

ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਕਵਰ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਮੈਡੀਕਲ ਪ੍ਰਕਿਰਿਆਵਾਂ ਪੰਜਾਬ ਵਿੱਚ ਅਜਿਹੀ ਸਿਹਤ ਪ੍ਰਣਾਲੀ ਵਿਕਸਤ ਕਰਨ ਦੇ ਯਤਨਾਂ ਦਾ ਪ੍ਰਮਾਣ ਹਨ, ਜੋ ਸਿਰਫ਼ ਆਮ ਇਲਾਜ ਤੱਕ ਸੀਮਿਤ ਨਹੀਂ ਸਗੋਂ ਗੰਭੀਰ ਅਤੇ ਗੁੰਝਲਦਾਰ ਬੀਮਾਰੀਆਂ ਦੇ ਮਹਿੰਗੇ ਇਲਾਜ ਵਿੱਚ ਵੀ ਮਰੀਜ਼ਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਸਮਰੱਥ ਹੈ।

ਅੰਕੜਿਆਂ ਤੋਂ ਇਲਾਵਾ, ਇਹ ਡਾਟਾ ਇੱਕ ਵੱਡੇ ਬਦਲਾਅ ਵੱਲ ਵੀ ਇਸ਼ਾਰਾ ਕਰਦਾ ਹੈ। ਆਰਥਿਕ ਤੌਰ ’ਤੇ ਪਹੁੰਚਯੋਗ ਇਲਾਜ ਕਾਰਨ ਵੱਧ ਲੋਕ ਗੰਭੀਰ ਬੀਮਾਰੀਆਂ ਲਈ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਵੱਧ ਬਜ਼ੁਰਗ ਮਰੀਜ਼ ਮੁੜ ਤੁਰਨ-ਫਿਰਨ ਦੇ ਸਮਰੱਥ ਹੋ ਰਹੇ ਹਨ। ਵੱਧ ਔਰਤਾਂ ਨੂੰ ਹਸਪਤਾਲਾਂ ਵਿੱਚ ਮਾਤਾ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਅਤੇ ਵੱਧ ਪਰਿਵਾਰ ਹਸਪਤਾਲ ਦੇ ਬਿਲਾਂ ਲਈ ਪੈਸੇ ਇਕੱਠੇ ਕਰਨ ਦੀ ਬਜਾਏ ਮਰੀਜ਼ ਦੇ ਸਿਹਤਮੰਦ ਹੋਣ ’ਤੇ ਧਿਆਨ ਕੇਂਦਰਿਤ ਕਰ ਰਹੇ ਹਨ।

ਯੋਜਨਾ ਦੇ ਵਿਸਥਾਰ ਦੇ ਨਾਲ ਇਹ ਪੰਜਾਬ ਦੇ ਸਭ ਤੋਂ ਮਜ਼ਬੂਤ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਵਿੱਚੋਂ ਇੱਕ ਵਜੋਂ ਉੱਭਰ ਰਹੀ ਹੈ, ਜੋ ਸਿਰਫ਼ ਸਿਹਤ ਇਲਾਜ ਲਈ ਵਿੱਤੀ ਸਹਾਇਤਾ ਹੀ ਮੁਹੱਈਆ ਨਹੀਂ ਕਰਵਾਉਂਦੀ ਸਗੋਂ ਗੰਭੀਰ ਬੀਮਾਰੀ ਕਾਰਨ ਪਰਿਵਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਤੋਂ ਵੀ ਉਨ੍ਹਾਂ ਨੂੰ ਬਚਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...