‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

by | Aug 17, 2026 | breaking news, daily, politics | 0 comments

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਨਸ਼ਿਆਂ ਦੀ ਵਰਤੋਂ ਕਾਰਨ ਹੋਣ ਵਾਲੀਆਂ ਦਿੱਕਤਾਂ ਅਤੇ ਮੂਡ ਡਿਸਾਰਡਰ ਦਾ ਸਭ ਤੋੰ ਵੱਧ ਕੀਤਾ ਗਿਆ ਇਲਾਜ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ਮਿਲਿਆ 83.36 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ

‘ਮੁੱਖ ਮੰਤਰੀ ਸਿਹਤ ਯੋਜਨਾ’, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਸੀਐੱਮ ਦੀ ਯੋਗਸ਼ਾਲਾ’ ਨੇ ਪੰਜਾਬ ਦੀ ਮਾਨਸਿਕ ਸਿਹਤ ਦੇਖਭਾਲ ਪ੍ਰਣਾਲੀ ਨੂੰ ਵੱਡੇ ਪੱਧਰ ਤੇ ਕੀਤਾ ਮਜ਼ਬੂਤ : ਡਾ. ਬਲਬੀਰ ਸਿੰਘ

ਮਾਨਸਿਕ ਸਿਹਤ ਦੇ ਲਿਹਾਜ਼ ਤੋਂ 18–45 ਉਮਰ ਵਰਗ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ: ਡਾ. ਗਗਨਦੀਪ ਸੇਖੋਂ, ਐੱਮ.ਡੀ. (ਮਨੋਰੋਗ ), ਕਨਸਲਟੈਂਟ ਮਨੋਚਿਕਿਤਸਕ, ਸਿਵਲ ਹਸਪਤਾਲ ਬਰਨਾਲਾ

ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ, ਜਿਸ ਕਾਰਨ ਅਕਸਰ ਪੇਸ਼ੇਵਰ ਮਦਦ ਲੈਣ ਵਿੱਚ ਦੇਰੀ ਹੋ ਜਾਂਦੀ ਹੈ।

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮਐੱਮਐੱਸਵਾਈ) ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ ਢੰਗ ਨਾਲ ਨਜਿੱਠਣ ਵਿੱਚ ਮਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ (ਐੱਸਐੱਚਏ) ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.36 ਲੱਖ ਰੁਪਏ ਦਾ ਖ਼ਰਚ ਆਇਆ।

ਉਮਰ ਵਰਗ ਦੇ ਅੰਕੜੇ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਲਿਆਉਂਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕੈਸ਼ਲੈੱਸ ਇਲਾਜ ਪ੍ਰਾਪਤ ਕਰਨ ਵਾਲੇ 284 ਲਾਭਪਾਤਰੀ 31–45 ਉਮਰ ਵਰਗ ਦੇ ਸਨ, ਜਦਕਿ 249 ਲਾਭਪਾਤਰੀ 18–30 ਉਮਰ ਵਰਗ ਨਾਲ ਸਬੰਧਤ ਸਨ। ਇਨ੍ਹਾਂ ਦੋਵਾਂ ਉਮਰ ਵਰਗਾਂ ਨੂੰ ਮਿਲਾ ਕੇ ਕੁੱਲ 533 ਲਾਭਪਾਤਰੀ ਬਣਦੇ ਹਨ, ਜੋ ਕੁੱਲ ਲਾਭਪਾਤਰੀਆਂ ਦਾ 75.2 ਫੀਸਦੀ ਹਨ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮਾਨਸਿਕ ਸਿਹਤ ਸੇਵਾਵਾਂ ਅਜਿਹੀ ਸਹੂਲਤ ਨਹੀਂ ਬਣਨੀਆਂ ਚਾਹੀਦੀਆਂ, ਜਿਸ ਲਈ ਪਰਿਵਾਰ ਸਿਰਫ਼ ਉਦੋਂ ਹੀ ਪਹੁੰਚ ਕਰੇ ਜਦੋਂ ਉਹ ਖ਼ਰਚਾ ਚੁੱਕਣ ਦੇ ਸਮਰੱਥ ਹੋਵੇ। ਜੇਕਰ ਕਿਸੇ ਵਿਅਕਤੀ ਨੂੰ ਪੇਸ਼ੇਵਰ ਮਦਦ ਦੀ ਲੋੜ ਹੈ ਤਾਂ ਉਸ ਵਿਅਕਤੀ ਨੂੰ ਸਹੀ ਸਮੇਂ ’ਤੇ ਸਹੀ ਇਲਾਜ ਮੁਹੱਈਆ ਕਰਵਾਉਣਾ ਹੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ।”

ਰਾਜ ਸਿਹਤ ਏਜੰਸੀ (ਐੱਸਐੱਚਏ) ਦੇ ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਿਊਰੋਟਿਕ ਅਤੇ ਤਣਾਅ ਨਾਲ ਸਬੰਧਤ ਵਿਗਾੜਾਂ, ਮੂਡ ਅਤੇ ਭਾਵਨਾਤਮਕ ਵਿਗਾੜਾਂ, ਮਾਨਸਿਕ ਅਤੇ ਸਰੀਰਕ ਕਾਰਕਾਂ ਨਾਲ ਸਬੰਧਤ ਵਿਹਾਰਕ ਸਿੰਡਰੋਮ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਾਰਨ ਹੋਣ ਵਾਲੇ ਮਾਨਸਿਕ ਅਤੇ ਵਿਹਾਰਕ ਵਿਗਾੜਾਂ ਸਮੇਤ ਵੱਖ-ਵੱਖ ਮਾਨਸਿਕ ਸਿਹਤ ਸਮੱਸਿਆਵਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਲਾਜ ਦਾ ਇਹ ਢੰਗ ਆਮ ਮਾਨਸਿਕ ਸਿਹਤ ਸਮੱਸਿਆਵਾਂ ਦੇ ਨਾਲ-ਨਾਲ ਨਸ਼ਾਖੋਰੀ ਨਾਲ ਸਬੰਧਤ ਸਮੱਸਿਆਵਾਂ ਨਾਲ ਨਜਿੱਠਣ ਦੀ ਲੋੜ ਨੂੰ ਵੀ ਉਜਾਗਰ ਕਰਦਾ ਹੈ।

ਸਿਵਲ ਹਸਪਤਾਲ ਬਰਨਾਲਾ ਦੀ ਕਨਸਲਟੈਂਟ ਮਨੋਚਿਕਿਤਸਕ ਡਾ. ਗਗਨਦੀਪ ਸੇਖੋਂ, ਐੱਮ.ਡੀ. (ਮਨੋਚਿਕਿਤਸਾ), ਨੇ ਕਿਹਾ, “ਮਾਨਸਿਕ ਸਿਹਤ ਦੇ ਨਜ਼ਰੀਏ ਤੋਂ 18–45 ਉਮਰ ਵਰਗ ਵਿਸ਼ੇਸ਼ ਤੌਰ ’ਤੇ ਅਹਿਮ ਹੈ ਕਿਉਂਕਿ ਇਹ ਉਹ ਪੜਾਅ ਹੁੰਦਾ ਹੈ ਜਦੋਂ ਲੋਕ ਆਪਣਾ ਕਰੀਅਰ ਬਣਾ ਰਹੇ ਹੁੰਦੇ ਹਨ, ਰਿਸ਼ਤਿਆਂ ਨੂੰ ਸੰਭਾਲ ਰਹੇ ਹੁੰਦੇ ਹਨ, ਪਰਿਵਾਰ ਪਾਲ ਰਹੇ ਹੁੰਦੇ ਹਨ ਅਤੇ ਮਹੱਤਵਪੂਰਨ ਵਿੱਤੀ ਜ਼ਿੰਮੇਵਾਰੀਆਂ ਨਿਭਾ ਰਹੇ ਹੁੰਦੇ ਹਨ।”

ਡਾ. ਗਗਨਦੀਪ ਸੇਖੋਂ ਨੇ ਅੱਗੇ ਕਿਹਾ, “ਮਾਨਸਿਕ ਸਿਹਤ ਨਾਲ ਸਬੰਧਤ ਸਮੱਸਿਆਵਾਂ ਨੂੰ ਅਕਸਰ ਉਦੋਂ ਤੱਕ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਜਦੋਂ ਤੱਕ ਉਹ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਨਹੀਂ ਕਰ ਦਿੰਦੀਆ, ਪਰ ਉਦੋਂ ਤੱਕ ਉਨ੍ਹਾਂ ਦਾ ਇਲਾਜ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ।”

ਐੱਸਐੱਚਏ ਦੇ ਅੰਕੜੇ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਵਰਤੋਂ ਦਰਮਿਆਨ ਨਜ਼ਦੀਕੀ ਸਬੰਧ ਨੂੰ ਵੀ ਉਜਾਗਰ ਕਰਦੇ ਹਨ, ਜਿਸ ਕਾਰਨ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸੂਬੇ ਦੀ ਵਿਆਪਕ ਮਾਨਸਿਕ ਸਿਹਤ ਪ੍ਰਣਾਲੀ ਲਈ ਵਿਸ਼ੇਸ਼ ਤੌਰ ’ਤੇ ਢੁਕਵੀਂ ਬਣ ਜਾਂਦੀ ਹੈ। ਨਸ਼ਿਆਂ ’ਤੇ ਨਿਰਭਰਤਾ ਦੇ ਮਨੋਵਿਗਿਆਨਕ, ਵਿਹਾਰਕ ਅਤੇ ਸਮਾਜਿਕ ਪ੍ਰਭਾਵ ਹੋ ਸਕਦੇ ਹਨ ਅਤੇ ਇਸ ਲਈ ਲਗਾਤਾਰ ਪੇਸ਼ੇਵਰ ਇਲਾਜ, ਨਸ਼ਾ ਛੁਡਾਊ ਸੇਵਾਵਾਂ ਅਤੇ ਮੁੜ ਵਸੇਬੇ ਦੀ ਲੋੜ ਪੈ ਸਕਦੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਵਿੱਚ ਨਸ਼ੀਲੇ ਪਦਾਰਥਾਂ (ਸਾਈਕੋਐਕਟਿਵ) ਦੀ ਵਰਤੋਂ ਕਾਰਨ ਪੈਣ ਵਾਲੇ ਵਿਗਾੜ ਅਤੇ ਸੁਭਾਅ ਸਬੰਧੀ ਵਿਗਾੜ ਵੀ ਸ਼ਾਮਲ ਹਨ, ਜੋ ਨੌਜਵਾਨਾਂ ਲਈ ਸ਼ੁਰੂਆਤੀ ਜਾਗਰੂਕਤਾ, ਸਮੇਂ ਸਿਰ ਦਖ਼ਲ ਅਤੇ ਪਹੁੰਚਯੋਗ ਇਲਾਜ ਪ੍ਰਣਾਲੀ ਦੀ ਮਹੱਤਤਾ ਨੂੰ ਦਰਸਾਉਂਦੇ ਹਨ।

ਇਸ ਦੇ ਨਾਲ ਹੀ, ਰੋਕਥਾਮ ਅਤੇ ਸਿਹਤਮੰਦ ਜੀਵਨਸ਼ੈਲੀ ਇਲਾਜ ਨੂੰ ਬਿਹਤਰ ਬਣਾਉਣ ਵਿੱਚ ਸਹਾਇਕ ਹੋ ਸਕਦੇ ਹਨ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਰ ਪਰਿਵਾਰ ਲਈ ਸਿਹਤ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫ਼ਾਇਤੀ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ, ਜਿਸ ਵਿੱਚ ਸਾਡੇ ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦੇ ਕੈਸ਼ਲੈੱਸ ਸਿਹਤ ਕਵਰ ਅਤੇ ਮਾਨਸਿਕ ਸਿਹਤ ਇਲਾਜ ਨੂੰ ਵੀ ਇਸ ਵਿੱਚ ਸ਼ਾਮਲ ਕੀਤੇ ਜਾਣ ਨਾਲ ਇਹ ਯੋਜਨਾ ਮਾਨਸਿਕ ਸਿਹਤ ਸਮੱਸਿਆਵਾਂ ਦੇ ਇਲਾਜ ਲਈ ਲੋਕਾਂ ਦੇ ਸਾਹਮਣੇ ਆਉਣ ਵਾਲੀ ਵਿੱਤੀ ਝਿਜਕ ਨੂੰ ਦੂਰ ਕਰਨ ਵਿੱਚ ਸਹਾਈ ਹੋ ਰਹੀ ਹੈ। ਇਸ ਦੇ ਨਾਲ ਹੀ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰੋਕਥਾਮ, ਨਸ਼ਾ ਛੁਡਾਊ ਸੇਵਾਵਾਂ ਅਤੇ ਮੁੜ ਵਸੇਬੇ ਨੂੰ ਮਜ਼ਬੂਤ ਕਰਦੀ ਹੈ, ਜਦਕਿ ‘ਸੀਐੱਮ ਦੀ ਯੋਗਸ਼ਾਲਾ’ ਪਹੁੰਚਯੋਗ ਸਿਹਤ ਅਤੇ ਤੰਦਰੁਸਤੀ ਸਬੰਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦੀ ਹੈ।”

‘ਮੁੱਖ ਮੰਤਰੀ ਸਿਹਤ ਯੋਜਨਾ’, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਸੀਐੱਮ ਦੀ ਯੋਗਸ਼ਾਲਾ’ ਮਿਲ ਕੇ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਦੇ ਪੂਰਕ ਪਹਿਲੂਆਂ ਦੀ ਨੁਮਾਇੰਦਗੀ ਕਰਦੇ ਹਨ, ਜਿਸ ਵਿੱਚ ਰੋਕਥਾਮ ਅਤੇ ਸਿਹਤਮੰਦ ਜੀਵਨਸ਼ੈਲੀ ਤੋਂ ਲੈ ਕੇ ਨਸ਼ਾ ਛੁਡਾਊ ਸੇਵਾਵਾਂ, ਮੁੜ ਵਸੇਬਾ ਅਤੇ ਪੇਸ਼ੇਵਰ ਇਲਾਜ ਸ਼ਾਮਿਲ ਹੈ । ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਉਪਲੱਬਧ ਅੰਕੜਿਆਂ ਵਿੱਚ ਚਾਰ ਵਿੱਚੋਂ ਤਿੰਨ ਤੋਂ ਵੱਧ ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ ਹਨ। ਅਜਿਹੇ ਵਿੱਚ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਨੂੰ ਪਹੁੰਚਯੋਗ ਬਣਾਉਣਾ ਪੰਜਾਬ ਦੀ ਕੰਮਕਾਜੀ ਉਮਰ ਦੀ ਆਬਾਦੀ ਦੀ ਸਿਹਤ, ਕਾਰਜਕੁਸ਼ਲਤਾ ਅਤੇ ਤੰਦਰੁਸਤੀ ਦੀ ਰੱਖਿਆ ਲਈ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...