ਮੁੱਖ ਸਕੱਤਰ ਨੇ ਪ੍ਰੋਜੈਕਟਾਂ ਨੂੰ ਸਮੇਂ ‘ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

by | Oct 15, 2025 | breaking news, daily | 0 comments

ਚੰਡੀਗੜ੍ਹ, 14 ਅਕਤੂਬਰ, 2025: ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਸੜਕਾਂ, ਸਰਕਾਰੀ ਅਤੇ ਸੰਸਥਾਗਤ ਇਮਾਰਤਾਂ ਨਾਲ ਸਬੰਧਿਤ ਮਹੱਤਵਪੂਰਨ ਚਲ ਰਹੇ ਨਿਰਮਾਣ ਅਤੇ ਰੱਖ-ਰਖਾਅ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਇੰਜੀਨੀਅਰਿੰਗ ਵਿਭਾਗ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੁੱਖ ਸਕੱਤਰ ਨੇ ਇਹ ਯਕੀਨੀ ਬਣਾਉਣ ਲਈ ਇਨੋਵੇਸ਼ਨ, ਦਕਸ਼ਤਾ ਅਤੇ ਜਵਾਬਦੇਹੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਕਿ ਸ਼ਹਿਰ ਦਾ ਬੁਨਿਆਦੀ ਢਾਂਚਾ ਇਸ ਦੀਆਂ ਵਧਦੀਆਂ ਪ੍ਰਸ਼ਾਸਨਿਕ ਅਤੇ ਨਾਗਰਿਕ ਜ਼ਰੂਰਤਾਂ ਦੇ ਅਨੁਰੂਪ ਬਣਿਆ ਰਹੇ।

ਤਕਨੀਕੀ ਸਟਾਫ਼ ਦੀ ਮਨਜ਼ੂਰਸ਼ੁਦਾ ਸੰਖਿਆ, ਖਾਲੀ ਅਸਾਮੀਆਂ ਅਤੇ ਖਾਲੀ ਅਸਾਮੀਆਂ ਨੂੰ ਭਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਮੁੱਖ ਸਕੱਤਰ ਨੇ ਕਾਰਜਾਂ ਨੂੰ ਲਾਗੂ ਕਰਨ ਵਿੱਚ ਦਕਸ਼ਤਾ ਲਿਆਉਣ ਲਈ ਖਾਸ ਕਰਕੇ ਤਕਨੀਕੀ ਕੇਡਰ ਵਿੱਚ ਖਾਲੀ ਅਸਾਮੀਆਂ, ਨੂੰ ਤੇਜ਼ੀ ਨਾਲ ਭਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੰਜੀਨੀਅਰਿੰਗ ਵਿਭਾਗ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ, ਵਿਕਾਸ ਅਤੇ ਰੱਖ-ਰਖਾਅ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਅਤੇ ਪ੍ਰੋਜੈਕਟਾਂ ਨੂੰ ਸਮਾਂਬੱਧ ਲਾਗੂ ਕਰਨਾ ਸੁਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ। ਮੁੱਖ ਸਕੱਤਰ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਰੁਕਾਵਟਾਂ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਪਹਿਚਾਣ ਕਰਨ ਅਤੇ ਹੋਰ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਕੇ ਢੁਕਵੇਂ ਕਦਮ ਉਠਾਉਣ ਜਿੱਥੇ ਅੰਤਰ-ਵਿਭਾਗੀ ਮੁੱਦੇ ਸ਼ਾਮਲ ਹਨ।

ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਵਿੱਤੀ ਸ਼ਕਤੀਆਂ ਦੇ ਸੋਧੇ ਹੋਏ ਸੌਂਪੇ ਗਏ ਡੈਲੀਗੇਸ਼ਨ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਦੀ ਪ੍ਰਵਾਨਗੀ ਦੀ ਜ਼ਰੂਰਤ ਵਾਲੇ ਨਵੇਂ ਪ੍ਰਸਤਾਵ/ਯੋਜਨਾਵਾਂ ਨੂੰ ਸਹਿਮਤੀ ਲਈ ਤੇਜ਼ੀ ਨਾਲ ਮੰਤਰਾਲੇ ਨੂੰ ਸੌਂਪਿਆ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਸਮਾਂ-ਸੀਮਾਵਾਂ ਦਾ ਪਾਲਨ ਸੁਨਿਸ਼ਚਿਤ ਕਰਨ ਅਤੇ ਵਿੱਤ ਵਰ੍ਹੇ 2025-26 ਲਈ ਨਿਰਧਾਰਿਤ ਬਜਟ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੇ ਦੌਰਾਨ, ਮੁੱਖ ਸਕੱਤਰ ਨੂੰ ਵਿਭਾਗ ਦੀਆਂ ਪ੍ਰਮੁੱਖ ਪਹਿਲਾਂ ਅਤੇ ਬਿਹਤਰੀਨ ਪਿਰਤਾਂ ਬਾਰੇ ਜਾਣਕਾਰੀ ਦਿੱਤੀ ਗਈ। ਚੰਡੀਗੜ੍ਹ ਵਿੱਚ ਬਿਜਲੀ ਵੰਡ ਦੇ ਨਿਜੀਕਰਨ ਨੂੰ ਇੱਕ ਇਤਿਹਾਸਿਕ ਸੁਧਾਰ ਦੇ ਰੂਪ ਵਿੱਚ ਦੇਖਿਆ ਗਿਆ, ਜਿਸ ਦਾ ਉਦੇਸ਼ ਕਾਰਜਸ਼ੀਲ ਸਮਰੱਥਾ ਵਧਾਉਣਾ, ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨਾ ਅਤੇ ਟ੍ਰਾਂਸਮਿਸ਼ਨ ਨੁਕਸਾਨਾਂ ਨੂੰ ਘੱਟ ਕਰਨਾ ਹੈ। ਕੈਪੀਟਲ ਕੰਪਲੈਕਸ, ਜੋ ਕਿ ਇੱਕ ਯੂਨੈਸਕੋ ਵਿਸ਼ਵ ਵਿਰਾਸਤ ਸਥਾਨ ਹੈ, ਦੀ ਬਹਾਲੀ ਅਤੇ ਸੰਭਾਲ਼ ‘ਤੇ ਵੀ ਚਰਚਾ ਕੀਤੀ ਗਈ, ਅਤੇ ਕੀਤੇ ਜਾ ਰਹੇ ਕਾਰਜਾਂ ਦੇ ਵੇਰਵੇ ਪੇਸ਼ ਕੀਤੇ ਗਏ। ਸੜਕ ਰੱਖ-ਰਖਾਅ ਲਈ ਜੀਆਈਐੱਸ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਟੈਕਨੋਲੋਜੀਆਂ ਨੂੰ ਅਪਣਾਉਣ ਦੀ ਦਿਸ਼ਾ ਵਿੱਚ ਵਿਭਾਗ ਦੇ ਕਦਮ ਨੂੰ ਸ਼ਹਿਰੀ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਡੇਟਾ-ਸੰਚਾਲਿਤ ਸਾਧਨਾਂ ਦੀ ਵਰਤੋਂ ਵਿੱਚ ਇੱਕ ਮਹੱਤਵਪੂਰਨ ਕਦਮ ਦੇ ਰੂਪ ਵਿੱਚ ਦੇਖਿਆ ਗਿਆ। ਵਿਭਾਗ ਦੀਆਂ ਹਰਿਤ ਪਹਿਲਾਂ, ਜਿਨ੍ਹਾਂ ਵਿੱਚ ਵਾਤਾਵਰਣ ਪੱਖੋਂ ਟਿਕਾਊ ਸਮੱਗਰੀ ਦੀ ਵਰਤੋਂ, ਊਰਜਾ-ਦਕਸ਼ ਰੋਸ਼ਨੀ ਨੂੰ ਹੁਲਾਰਾ ਦੇਣਾ ਅਤੇ ਸ਼ਹਿਰੀ ਯੋਜਨਾਬੰਦੀ ਵਿੱਚ ਸ਼ਹਿਰੀ ਹਰਿਆਲੀ ਦੇ ਯਤਨਾਂ ਦਾ ਏਕੀਕਰਨ ਸ਼ਾਮਲ ਹੈ, ਬਾਰੇ ਜਾਣੂ ਕਰਵਾਇਆ ਗਿਆ।

ਮੁੱਖ ਸਕੱਤਰ ਨੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਪ੍ਰਮੁੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਵਿੱਚੋਂ ਸੈਕਟਰ 50 ਵਿੱਚ ਨਵਾਂ ਹੋਸਟਲ ਬਲਾਕ, ਕਜਹੇੜੀ ਸਕੂਲ ਅਤੇ ਸੈਕਟਰ 46 ਵਿੱਚ ਆਈਟੀ ਬਲਾਕ ਮਹੱਤਵਪੂਰਨ ਹਨ, ਜਿਨ੍ਹਾਂ ਨੇ ਵਿੱਦਿਅਕ ਅਤੇ ਸਮੁਦਾਇਕ ਬੁਨਿਆਦੀ ਢਾਂਚੇ ਨੂੰ ਵਧਾਇਆ ਹੈ। ਇਸ ਤੋਂ ਇਲਾਵਾ, ਧਨਾਸ ਵਿਖੇ 144 ਸਰਕਾਰੀ ਘਰਾਂ ਦੀ ਉਸਾਰੀ ਅਤੇ ਜੀਐੱਮਸੀਐੱਚ-32 ਵਿਖੇ ਐਮਰਜੈਂਸੀ ਬਲਾਕ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਰਿਹਾਇਸ਼ੀ ਅਤੇ ਸਿਹਤ ਸੰਭਾਲ਼ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਪ੍ਰਮੁੱਖ ਵਿਕਾਸ ਦੇ ਰੂਪ ਵਿੱਚ ਰੇਖਾਂਕਿਤ ਕੀਤਾ ਗਿਆ।

ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਵਿਭਾਗਾਂ ਵਿੱਚ ਤਾਲਮੇਲ ਦੇ ਮੁੱਦਿਆਂ ਨੂੰ ਹੱਲ ਕਰਕੇ ਅਤੇ ਉੱਭਰ ਰਹੀਆਂ ਇੰਜੀਨੀਅਰਿੰਗ ਟੈਕਨੋਲੋਜੀਆਂ ਨੂੰ ਅਪਣਾ ਕੇ ਵੱਖ-ਵੱਖ ਪ੍ਰੋਜੈਕਟਾਂ ਦੇ ਅਮਲ ਨੂੰ ਤੇਜ਼ ਕਰਨ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਨਿਗਰਾਨੀ ਪ੍ਰਣਾਲੀਆਂ ਨੂੰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ ਤਾਕਿ ਇਹ ਸੁਨਿਸ਼ਚਿਤ ਹੋ ਸਕੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸੁਰੱਖਿਆ ਦੇ ਉੱਚਤਮ ਮਿਆਰਾਂ ਨੂੰ ਪੂਰਾ ਕਰਦੇ ਹਨ। ਮੁੱਖ ਸਕੱਤਰ ਨੇ ਭਵਿੱਖ ਦੀਆਂ ਪਹਿਲਾਂ ਨੂੰ ਟਿਕਾਊ ਅਤੇ ਨਾਗਰਿਕ-ਕੇਂਦ੍ਰਿਤ ਸ਼ਹਿਰੀ ਵਿਕਾਸ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਜੋੜਨ ਦੀ ਜ਼ਰੂਰਤ ‘ਤੇ ਬਲ ਦਿੱਤਾ।

ਮੁੱਖ ਸਕੱਤਰ ਨੇ ਕੁਸ਼ਲ ਸ਼ਾਸਨ, ਟਿਕਾਊ ਬੁਨਿਆਦੀ ਢਾਂਚੇ ਅਤੇ ਇਸ ਦੀ ਆਰਕੀਟੈਕਚਰਲ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ਼ ਦੇ ਜ਼ਰੀਏ ਚੰਡੀਗੜ੍ਹ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਦੁਹਰਾਇਆ।

ਮੀਟਿੰਗ ਵਿੱਚ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ, ਸਕੱਤਰ ਇੰਜੀਨੀਅਰਿੰਗ, ਸ਼੍ਰੀ ਸੀ.ਬੀ. ਓਝਾ, ਮੁੱਖ ਇੰਜੀਨੀਅਰ, ਯੂਟੀ ਅਤੇ ਇੰਜੀਨੀਅਰਿੰਗ ਵਿਭਾਗ ਦੇ ਸਾਰੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...