ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਤਹਿਤ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 28 ਅਕਤੂਬਰ ਤੋਂ 3 ਨਵੰਬਰ, 2026 ਤੱਕ ਸੱਤ ਦਿਨਾਂ ਦੇ ਰਾਸ਼ਟਰੀ ਪੱਧਰ ਦੇ ‘ਵੰਦੇ ਮਾਤਰਮ ਕੈਂਪ’ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਕੈਂਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਤੋਂ 125 ਯੁਵਾ ਪ੍ਰਤੀਭਾਗੀ ਹਿੱਸਾ ਲੈ ਰਹੇ ਹਨ। ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਸੱਭਿਆਚਾਰਕ ਜਾਗਰੂਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਚੰਡੀਗੜ੍ਹ ਦੇ ਮੇਅਰ ਸ਼੍ਰੀ ਸੌਰਭ ਜੋਸ਼ੀ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ। ਮੇਰਾ ਯੁਵਾ ਭਾਰਤ ਚੰਡੀਗੜ੍ਹ ਦੇ ਡਾਇਰੈਕਟਰ ਸ਼੍ਰੀ ਸ਼ਿਵਧਨ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਪ੍ਰਤੀਭਾਗੀਆਂ ਦਾ ਸੁਆਗਤ ਕੀਤਾ, ਜਦਕਿ ਜ਼ਿਲ੍ਹਾ ਯੁਵਾ ਅਧਿਕਾਰੀ,ਸ਼੍ਰੀ ਵਿਨੈ ਕੁਮਾਰ ਨੇ ਮੇਅਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦੇ ਹੋਏ ਮੇਅਰ ਨੇ ਨੌਜਵਾਨਾਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਅਤੇ ਵਿਰਾਸਤ ਨਾਲ ਜੁੜੇ ਰਹਿਣ ਅਤੇ ਵੰਦੇ ਮਾਤਰਮ ਦੀ ਭਾਵਨਾ ਨੂੰ ਆਤਮਸਾਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਭਗਤੀ, ਰਾਸ਼ਟਰੀ ਗੌਰਵ ਅਤੇ ਨਾਗਰਿਕ ਜ਼ਿੰਮੇਵਾਰੀਆਂ ਦੀਆਂ ਕਦਰਾਂ-ਕੀਮਤਾਂ ਅਪਣਾਉਂਦੇ ਹੋਏ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।
ਇਹ ਕੈਂਪ ਵਿਭਿੰਨ ਰਾਜਾਂ ਦੇ ਨੌਜਵਾਨਾਂ ਨੂੰ ਸੰਵਾਦ, ਵਿਚਾਰਾਂ ਦੇ ਅਦਾਨ-ਪ੍ਰਦਾਨ ਅਤੇ ਰਾਸ਼ਟਰੀ ਏਕਤਾ ਦੇ ਬੰਧਨ ਨੂੰ ਮਜ਼ਬੂਤ ਕਰਨ ਦਾ ਅਵਸਰ ਪ੍ਰਦਾਨ ਕਰ ਰਿਹਾ ਹੈ।


