ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਤਹਿਤ ‘ਮੇਰਾ ਯੁਵਾ ਭਾਰਤ ਚੰਡੀਗੜ੍ਹ’ ਨੇ ਗਵਰਨਮੈਂਟ ਕਾਲਜ ਆਵ੍ ਐਜੂਕੇਸ਼ਨ, ਸੈਕਟਰ 20, ਚੰਡੀਗੜ੍ਹ ਵਿੱਚ ‘ਨਸ਼ਾ ਮੁਕਤ ਯੁਵਾ’ ਵਿਸ਼ੇ ‘ਤੇ ਬਲਾਕ ਪੱਧਰੀ ‘ਨੇਬਰਹੁੱਡ ਯੂਥ ਪਾਰਲੀਮੈਂਟ’ ਦਾ ਆਯੋਜਨ ਕੀਤਾ।
ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਤੰਦਰੁਸਤ ਤੇ ਨਸ਼ਾਮੁਕਤ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਲਈ ਪ੍ਰੇਰਿਤ ਕਰਨਾ ਸੀ।
ਇਸ ਪ੍ਰੋਗਰਾਮ ਵਿੱਚ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜਾਗਰੂਕਤਾ ਗਤੀਵਿਧੀਆਂ ਅਤੇ ਚਰਚਾਵਾਂ ਦੇ ਜ਼ਰੀਏ
ਵਿਦਿਆਰਥੀਆਂ ਨੂੰ ਵਿਅਕਤੀ, ਪਰਿਵਾਰ ਅਤੇ ਸਮਾਜ ‘ਤੇ ਨਸ਼ੇ ਦੇ ਦੁਸ਼ਪ੍ਰਭਾਵਾਂ ਦੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੂੰ ਸੋਚ-ਸਮਝ ਕੇ ਨਿਰਣੇ ਲੈਣ, ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਨਸ਼ਾਮੁਕਤ ਵਾਤਾਵਰਣ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੋਤਸਾਹਿਤ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ. ਸਪਨਾ ਨੰਦਾ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਉਪਸਥਿਤ ਰਹੇ। ਪ੍ਰੋਗਰਾਮ ਅਧਿਕਾਰੀਆਂ ਡਾ. ਬਲਵਿੰਦਰ ਕੌਰ, ਡਾ.ਉਪਾਸਨਾ ਥਪਲਿਆਲ ਅਤੇ ਡਾ. ਆਰਤੀ ਭੱਟ ਨੇ ਪ੍ਰੋਗਰਾਮ ਦਾ ਤਾਲਮੇਲ ਕੀਤਾ।
ਮਾਹਰ ਬੁਲਾਰਿਆਂ ਦੇ ਰੂਪ ਵਿੱਚ ਚੰਡੀਗੜ੍ਹ ਪੁਲਿਸ ਦੇ ਐੱਸਐੱਚਓ ਸੁਸ਼੍ਰੀ ਸਰਿਤਾ, ‘ਐਲਕੋਹੋਲਿਕਸ ਅਨਾਨੀਮਸ’ ਤੋਂ ਸ਼੍ਰੀ ਦਿਲਬਾਗ ਸਿੰਘ, ਸ਼੍ਰੀ ਸੰਜੀਵ ਅਤੇ ਸੁਸ਼੍ਰੀ ਅੰਜਲੀ ਨੇ ਵਿਦਿਆਰਥੀਆਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਨਸ਼ੇ ਦੇ ਦੁਸ਼ਪਰਿਣਾਮਾਂ, ਇਸ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਸਮੂਹਿਕ ਪ੍ਰਯਾਸਾਂ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ।
‘ਮੇਰਾ ਯੁਵਾ ਭਾਰਤ’ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਸ਼੍ਰੀ ਵਿਨੈ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਆਯੋਜਨ ਵਿਆਪਕ ‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ’ ਅਭਿਯਾਨ ਦੇ ਤਹਿਤ ਕੀਤਾ ਗਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਸਾਰਥਕ ਸੰਵਾਦ ਨਾਲ ਜੋੜਨ ਅਤੇ ਆਪਣੇ ਵਿੱਦਿਅਕ ਅਦਾਰਿਆਂ, ਪਰਿਵਾਰਾਂ ਅਤੇ ਭਾਈਚਾਰਿਆਂ ਵਿੱਚ ਨਸ਼ੇ ਦੇ ਦੁਸ਼ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੋਤਸਾਹਿਤ ਕਰਨ ‘ਤੇ ਬਲ ਦਿੱਤਾ।
ਸਾਰੇ ਪ੍ਰਤੀਭਾਗੀਆਂ ਨੇ ‘ਨਸ਼ਾ ਮੁਕਤ ਯੁਵਾ’ ਦੀ ਸਹੁੰ ਚੁੱਕਦੇ ਹੋਏ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ਾਮੁਕਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦਾ ਸੰਕਲਪ ਲਿਆ। ਪ੍ਰੋਗਰਾਮ ਦਾ ਸਮਾਪਨ ਜਾਗਰੂਕਤਾ, ਜ਼ਿੰਮੇਦਾਰ ਵਿਵਹਾਰ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੇ ਜ਼ਰੀਏ ਤੰਦਰੁਸਤ, ਸਸ਼ਕਤ ਅਤੇ ਨਸ਼ਾਮੁਕਤ ਸਮਾਜ ਬਣਾਉਣ ਦੇ ਸਮੂਹਿਕ ਸੰਕਲਪ ਨਾਲ ਹੋਇਆ।


