ਮੇਰਾ ਯੁਵਾ ਭਾਰਤ (MY Bharat), ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਨੇ ਪ੍ਰਮੁੱਖ ਯੋਜਨਾਵਾਂ ਬਾਰੇ ਜਾਗਰੂਕਤਾ ਹਿਤ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ

by | Sep 21, 2025 | breaking news, daily | 0 comments

ਚੰਡੀਗੜ੍ਹ, 20 ਸਤੰਬਰ, 2025: ਮੇਰਾ ਯੁਵਾ ਭਾਰਤ (MY Bharat), ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਨੇ 20 ਸਤੰਬਰ, 2025 ਨੂੰ ਰਾਜੀਵ ਗਾਂਧੀ ਨੈਸ਼ਨਲ ਇੰਸਟੀਟਿਊਟ ਆਵ੍ ਯੂਥ ਡਿਵੈਲਪਮੈਂਟ (RGNIYD), ਸੈਕਟਰ 12, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਬਾਰੇ ਜਾਗਰੂਕਤਾ ਦੇ ਲਈ ਇੱਕ ਦਿਨ ਦੀ ਵਰਕਸ਼ਾਪ ਆਯੋਜਿਤ ਕੀਤੀ।

ਇਸ ਵਰਕਸ਼ਾਪ ਦਾ ਉਦੇਸ਼ ਨੌਜਵਾਨਾਂ ਨੂੰ ਭਾਰਤ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਪ੍ਰਮੁੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਰਕਾਰ ਅਤੇ ਸਮਾਜ ਦੇ ਦਰਮਿਆਨ ਪੁਲ਼ ਦੇ ਰੂਪ ਵਿੱਚ ਕਾਰਜ ਕਰਨ ਦੇ ਲਈ ਸਸ਼ਕਤ ਬਣਾਉਣਾ ਸੀ। ਪ੍ਰੋਗਰਾਮ ਵਿੱਚ ਮੇਰਾ ਯੁਵਾ ਭਾਰਤ (MY Bharat)-ਐੱਨਐੱਸਐੱਸ ਵਲੰਟੀਅਰ, ਪੀਜੀਡੀ (PGD) ਕਾਲਜ-11 ਨੇ ਸਰਗਰਮੀ ਨਾਲ ਹਿੱਸਾ ਲਿਆ।

ਹਿੱਸਾ ਲੈਣ ਵਾਲੇ ਵਿਭਾਗ ਅਤੇ ਯੋਜਨਾਵਾਂ

* ਤਕਨੀਕੀ ਸਿੱਖਿਆ ਵਿਭਾਗ – ਪੀਐੱਮਕੇਵੀਵਾਈ 4.0, ਪੀਐੱਮ ਵਿਸ਼ਵਕਰਮਾ, ਪੀਐੱਮ ਵਿਕਾਸ, ਪੀਐੱਮ ਵਿਰਾਸਤ ਕਾ ਸੰਵਰਧਨ, ਰਾਸ਼ਟਰੀ ਅਪ੍ਰੈਂਟਿਸ ਪ੍ਰੋਤਸਾਹਨ ਯੋਜਨਾ (PMKVY 4.0, PM Vishwakarma, PM VIKAS, PM Virasat ka Samvardhan, National Apprentice Promotion Scheme)
* ਸਮਾਜਿਕ ਕਲਿਆਣ ਵਿਭਾਗ – ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿੱਵਯਾਂਗ ਪੈਨਸ਼ਨ, ਦਿੱਵਯਾਂਗ ਲਈ ਪੈਟਰੋਲ ਸਬਸਿਡੀ, ਮਹਿਲਾ ਹੈਲਪਲਾਇਨ (181), ਬਾਲ ਹੈਲਪਲਾਇਨ (1098), ਨਾਰੀ ਨਿਕੇਤਨ, ਕੰਮਕਾਜੀ ਮਹਿਲਾ ਹੋਸਟਲ, ਸ਼ਕਤੀ ਸਦਨ, ਆਸ਼ਾ ਕਿਰਨ ਕੇਂਦਰ, ਆਂਗਣਵਾੜੀ-ਅਤੇ-ਕ੍ਰੈੱਚ, 8ਵਾਂ ਪੋਸ਼ਣ ਮਾਹ, ਬੇਟੀ ਬਚਾਓ ਬੇਟੀ ਪੜ੍ਹਾਓ, ਸ਼ਗੁਨ ਸਕੀਮ, ਹਮਾਰੀ ਬੇਟੀ ਯੋਜਨਾ

* ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟਿਡ (ਸੀਡੀਐੱਸਐੱਲ/CSDL) – ਪੀਐੱਮ ਸੂਰਯ ਘਰ ਮੁਫ਼ਤ ਬਿਜਲੀ ਯੋਜਨਾ
* ਸਿਹਤ ਵਿਭਾਗ – ਆਯੁਸ਼ਮਾਨ ਭਾਰਤ, ਰਾਸ਼ਟਰੀ ਸਿਹਤ ਮਿਸ਼ਨ, ਸਵਸਥ ਨਾਰੀ – ਸਸ਼ਕਤ ਪਰਿਵਾਰ ਅਭਿਯਾਨ (Swasth Nari-Sashakt Private Abhiyan), ਪੀਐੱਮਐੱਮਵੀਵਾਈ (PMMVY)

ਮੁੱਖ ਮਹਿਮਾਨ

* ਡਾ. ਕੇ. ਗਿਰੀਸਨ, ਵਿਸ਼ੇਸ਼ ਕਾਰਜ ਅਧਿਕਾਰੀ (ਓਐੱਸਡੀ/OSD) ਅਤੇ ਵਿਭਾਗ ਮੁਖੀ, ਲੋਕ ਪ੍ਰਸ਼ਾਸਨ ਵਿਭਾਗ, ਰਾਜੀਵ ਗਾਂਧੀ ਨੈਸ਼ਨਲ ਇੰਸਟੀਟਿਊਟ ਆਵ੍ ਯੂਥ ਡਿਵੈਲਪਮੈਂਟ (RGNIYD)
* ਸ਼੍ਰੀ ਸੰਜੀਵ ਰਾਣਾ, ਜਨਰਲ ਸਕੱਤਰ, ਭਾਜਪਾ ਚੰਡੀਗੜ੍ਹ ਅਤੇ ਸੰਸਥਾਪਕ, ਕਰਤਵਯਨਿਸ਼ਠ ਭਾਰਤ (KartavyaNishth Bharat)
* ਡਾ. ਮੋਨਿਕਾ ਦਾਰਾ, ਐੱਨਐੱਸਐੱਸ ਪ੍ਰੋਗਰਾਮ ਅਫ਼ਸਰ, ਪੀਜੀਡੀ (PGD) ਕਾਲਜ-11

ਸਭਾ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ (ਡੀਵਾਈਓ/DYO), ਚੰਡੀਗੜ੍ਹ ਨੇ ਭਾਗੀਦਾਰਾਂ ਨੂੰ ਪ੍ਰਮੁੱਖ ਯੋਜਨਾਵਾਂ ਨੂੰ ਜਾਣਨ ਅਤੇ ਆਪਣੇ ਭਾਈਚਾਰਿਆਂ ਵਿੱਚ ਇਸ ਜਾਣਕਾਰੀ ਦਾ ਪ੍ਰਸਾਰ ਕਰਨ ਹਿਤ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਰਾ ਯੁਵਾ ਭਾਰਤ ਦੀ ਇਹ ਪਹਿਲ, ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਵਿਅਕਤ ਵਿਕਸਿਤ ਭਾਰਤ ਦੀ ਦ੍ਰਿਸ਼ਟੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

ਇਸ ਅਵਸਰ ‘ਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ (ਵੀਬੀਵਾਈਐੱਲਡੀ/ VBYLD) ਕੁਇਜ਼ ‘ਤੇ ਇੱਕ ਵਿਸ਼ੇਸ਼ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਪ੍ਰਤੀਭਾਗੀਆਂ ਨੂੰ ਦੱਸਿਆ ਗਿਆ ਕਿ ਇਹ ਕੁਇਜ਼ www.mybharat.gov.in ‘ਤੇ ਉਪਲਬਧ ਹੈ ਅਤੇ ਚੁਣੇ ਗਏ 3,000 ਨੌਜਵਾਨਾਂ ਨੂੰ ਸਿੱਧੇ ਮਾਣਯੋਗ ਪ੍ਰਧਾਨ ਮੰਤਰੀ ਦੇ ਸਾਹਮਣੇ ਆਪਣੇ ਵਿਚਾਰ ਰੱਖਣ ਦਾ ਅਵਸਰ ਪ੍ਰਦਾਨ ਕਰੇਗਾ। ਕੁਇਜ਼ ਵਿੱਚ ਹਿੱਸਾ ਲੈਣ ਦੀ ਅੰਤਿਮ ਮਿਤੀ 15 ਅਕਤੂਬਰ, 2025 ਹੈ।

ਕੁਇਜ਼ ਸਬੰਧੀ ਅਧਿਕ ਜਾਣਕਾਰੀ ਦੇ ਲਈ ਯੁਵਾ ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, ਚੰਡੀਗੜ੍ਹ ਨਾਲ ਵ੍ਹਟਸਐਪ ਨੰਬਰ 9805832503 ‘ਤੇ ਸੰਪਰਕ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...