ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Jul 23, 2026 | daily, education, politics | 0 comments

ਨੌਜਵਾਨਾਂ ਨਾਲ ਡਟ ਕੇ ਖੜ੍ਹੀ ਹੈ ‘ਆਪ’ ਅਤੇ ਨੌਜਵਾਨਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੈਅ ਕਰਨ ਦੇ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ 2026 ਵਿੱਚ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿੱਖਿਆ ਸੇਵਾ ਹੈ, ਵਪਾਰ ਨਹੀਂ; ਪੰਜਾਬ ਸਰਕਾਰ ਵਿਦਿਆਰਥੀਆਂ ਦਾ ਵਪਾਰਕ ਸ਼ੋਸ਼ਣ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੇਪਰ ਲੀਕ ਮਾਮਲਿਆਂ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਦਾ ਨੌਜਵਾਨ ਸਿੱਖਿਆ ਰਾਹੀਂ ਆਪਣਾ ਭਵਿੱਖ ਬਦਲਣ ਦੀ ਇੱਛਾ ਰੱਖਦਾ ਹੈ, ਪਰ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਉਨ੍ਹਾਂ ਦੇ ਸੁਪਨਿਆਂ ਨੂੰ ਮਿੱਟੀ ਵਿੱਚ ਮਿਲਾ ਰਹੀਆਂ ਹਨ। ਜਿੱਥੇ ਪ੍ਰਧਾਨ ਮੰਤਰੀ ਆਪਣੇ ਆਪ ਨੂੰ ‘ਫਾਰਮੂਲੇ’ ਅਤੇ ‘ਵਿਸ਼ਵਗੁਰੂ’ ਵਜੋਂ ਪੇਸ਼ ਕਰਦੇ ਹਨ, ਉੱਥੇ ਹੀ ਉਹ ਇਹ ਮੰਨਣ ਵਿੱਚ ਅਸਫਲ ਰਹੇ ਹਨ ਕਿ ਦੇਸ਼ ਦੇ ਅੰਦਰ ਹੀ ਭਾਰਤ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪਾਇਆ ਜਾ ਰਹਾ ਹੈ। ਜਦੋਂ ਵੀ ਨੌਜਵਾਨਾਂ ਨੇ ਅਨਿਆਂ ਵਿਰੁੱਧ ਆਵਾਜ਼ ਉਠਾਈ ਹੈ, ਉਦੋਂ ਹੀ ਕੇਂਦਰ ਸਰਕਾਰ ਨੇ ਇਨਸਾਫ਼ ਯਕੀਨੀ ਬਣਾਉਣ ਦੀ ਬਜਾਏ ਲਾਠੀਚਾਰਜ ਨਾਲ ਜਵਾਬ ਦੇਣ ਦਾ ਰਾਹ ਚੁਣਿਆ ਹੈ।”
ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਦੇਸ਼ ਨੇ 2017, 2019, 2022, 2024 ਅਤੇ ਹੁਣ ਇੱਕ ਵਾਰ ਫਿਰ 2026 ਵਿੱਚ ਪ੍ਰੀਖਿਆ ਪੇਪਰ ਲੀਕ ਹੁੰਦੇ ਦੇਖੇ ਹਨ। ਹਾਲਾਂਕਿ, ਜਵਾਬਦੇਹੀ ਤੈਅ ਕਰਨ ਦੀ ਬਜਾਏ, ਕੇਂਦਰ ਸਰਕਾਰ ਇਸ ਗੜਬੜੀ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾ ਰਹੀ ਹੈ। ਪ੍ਰਧਾਨ ਮੰਤਰੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਕਰਨ ਦਾ ਤਰੀਕਾ ਤਾਂ ਸਿਖਾਉਂਦੇ ਹਨ, ਪਰ ਉਨ੍ਹਾਂ ਨੇ ਆਪਣੀ ਸਰਕਾਰ ਅਧੀਨ ਆਉਂਦੀਆਂ ਸੰਸਥਾਵਾਂ ਨੂੰ ਕਦੇ ਇਹ ਨਹੀਂ ਸਿਖਾਇਆ ਕਿ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਰੱਖਿਆ ਨਾਲ ਪ੍ਰੀਖਿਆਵਾਂ ਕਿਵੇਂ ਕਰਵਾਈਆਂ ਜਾਣ।”
“ਆਮ ਆਦਮੀ ਪਾਰਟੀ (ਆਪ) ਦੀ ਰਾਸ਼ਟਰੀ ਲੀਡਰਸ਼ਿਪ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਇੰਨਾ ਹੀ ਅਫ਼ਸੋਸਜਨਕ ਹਰਿਆਣਾ ਸਰਕਾਰ ਦਾ ਉਹ ਫੈਸਲਾ ਹੈ ਜਿਸ ਰਾਹੀਂ ਕਿਸਾਨਾਂ ਨੂੰ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਰੈਲੀ ਵਿੱਚ ਹਿੱਸਾ ਲੈਣ ਲਈ ਕੌਮੀ ਰਾਜਧਾਨੀ ਜਾਣ ਤੋਂ ਰੋਕਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਕੇਂਦਰ ਅਤੇ ਹਰਿਆਣਾ ਸਰਕਾਰ, ਦੋਵਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੀਆਂ ਆਪਹੁਦਰੀਆਂ ਕਾਰਵਾਈਆਂ ਰਾਹੀਂ ਕਿਸਾਨਾਂ ਦੇ ਰਾਹ ਵਿੱਚ ਰੁਕਾਵਟ ਨਾ ਪਾਉਣ। ਹਰਿਆਣਾ ਸਰਕਾਰ ਨੂੰ ਪਿਛਲੀਆਂ ਗਲਤੀਆਂ ਦੁਹਰਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਕਿਸਾਨਾਂ ਨੂੰ ਸ਼ਾਂਤੀਪੂਰਵਕ ਕੌਮੀ ਰਾਜਧਾਨੀ ਵੱਲ ਵਧਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।”
ਮੁੱਖ ਮੰਤਰੀ ਨੇ ਕਿਹਾ, “ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਤਾਂ ਗੱਲਬਾਤ ਕਰਦੇ ਹਨ ਅਤੇ ਨਾ ਹੀ ਪ੍ਰੈਸ ਕਾਨਫਰੰਸਾਂ ਰਾਹੀਂ ਮੀਡੀਆ ਨੂੰ ਸੰਬੋਧਨ ਕਰਦੇ ਹਨ। ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਕਿਸਾਨਾਂ ਵਿੱਚ ਖਦਸ਼ੇ ਵਧ ਰਹੇ ਹਨ ਅਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।”
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੈਅ ਕਰਨ ਵਾਲੇ ਪੰਜਾਬ ਸਰਕਾਰ ਦੇ ਆਰਡੀਨੈਂਸ ਵਿਰੁੱਧ ਪ੍ਰਾਈਵੇਟ ਸਕੂਲ ਐਸੋਸੀਏਸ਼ਨਾਂ ਦੁਆਰਾ ਦਿੱਤੀ ਗਈ ਕਾਨੂੰਨੀ ਚੁਣੌਤੀ ਬਾਰੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਅਦਾਲਤਾਂ ਦਾ ਰੁਖ ਕਰਨਾ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਹੈ, ਪਰ ਪੰਜਾਬ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ।”
ਮੁੱਖ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਦੁਆਰਾ ਕੀਤੀ ਗਈ ਖੁਦਕੁਸ਼ੀ ਨੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਖਾਸ ਕਰਕੇ ਤਦ, ਜਦੋਂ ਲੜਕੀ ਨੇ 90% ਅੰਕ ਪ੍ਰਾਪਤ ਕੀਤੇ ਸਨ। ਸਿੱਖਿਆ ਇੱਕ ਸੇਵਾ ਹੈ, ਵਪਾਰ ਨਹੀਂ, ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਦੀ ਕੀਮਤ ‘ਤੇ ਸਿੱਖਿਆ ਖੇਤਰ ਵਿੱਚ ਮੁਨਾਫਾਖੋਰੀ ਦੀ ਇਜਾਜ਼ਤ ਨਹੀਂ ਦੇਵੇਗੀ। ਫੀਸ ਨਿਯੰਤਰਣ ਆਰਡੀਨੈਂਸ ਸਿੱਖਿਆ ਵਿੱਚ ਵਪਾਰਕ ਸ਼ੋਸ਼ਣ ਨੂੰ ਠੱਲ੍ਹ ਪਾਉਣ ਅਤੇ ਇਹ ਯਕੀਨੀ ਬਣਾਉਣ ਵੱਲ ਇਤਿਹਾਸਕ ਕਦਮ ਹੈ ਕਿ ਪ੍ਰਾਈਵੇਟ ਸਕੂਲ ਮੁਨਾਫੇ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ।”
ਉਨ੍ਹਾਂ ਕਿਹਾ,”ਸਿੱਖਿਆ ਇੱਕ ਨੇਕ ਅਤੇ ਪਵਿੱਤਰ ਮਿਸ਼ਨ ਹੈ। ਇਹ ਇੱਕ ਜਨਤਕ ਭਲਾਈ ਦਾ ਕੰਮ ਹੈ, ਨਾ ਕਿ ਮੁਨਾਫੇ ਦੁਆਰਾ ਚਲਾਇਆ ਜਾਣ ਵਾਲਾ ਵਪਾਰਕ ਅਦਾਰਾ। ਪੰਜਾਬ ਦੇ ਹਰੇਕ ਵਿਦਿਆਰਥੀ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸ਼ਾਨਦਾਰ ਅਕਾਦਮਿਕ ਕਾਰਗੁਜ਼ਾਰੀ ਨੂੰ ਹੁਣ ਪੂਰੇ ਦੇਸ਼ ਵਿੱਚ ਮਾਨਤਾ ਮਿਲ ਰਹੀ ਹੈ, ਜੋ ਇਨ੍ਹਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦੀ ਹੈ,”
ਮੁੱਖ ਮੰਤਰੀ ਨੇ ਦੱਸਿਆ, “ਜਿੱਥੇ 2021 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਉੱਥੇ ਹੀ 2026 ਵਿੱਚ ਇਹ ਗਿਣਤੀ ਵਧ ਕੇ ਰਿਕਾਰਡ 881 ਵਿਦਿਆਰਥੀ ਹੋ ਗਈ ਹੈ। ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਪੇਰੈਂਟ-ਟੀਚਰ ਮੀਟਿੰਗਾਂ (ਪੀ.ਟੀ.ਐਮ.) ਦੀ ਵੀ ਅਗਵਾਈ ਕੀਤੀ, ਜਿਸ ਵਿੱਚ ਲਗਭਗ 24 ਲੱਖ ਮਾਪਿਆਂ ਨੇ ਹਿੱਸਾ ਲਿਆ। ਸਰਕਾਰੀ ਸਕੂਲਾਂ ਦੇ ਲਗਭਗ 20,000 ਵਿਦਿਆਰਥੀਆਂ, ਜਿਨ੍ਹਾਂ ਵਿੱਚ 12,000 ਲੜਕੀਆਂ ਸ਼ਾਮਲ ਹਨ, ਨੂੰ ਸੂਬਾ ਸਰਕਾਰ ਦੁਆਰਾ ਮੁਫ਼ਤ ਬੱਸ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।”
ਉਨ੍ਹਾਂ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ ਅਤੇ ਅਸੀਂ ਇਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਜਾਰੀ ਰੱਖਾਂਗੇ।”
ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਨਕਸ਼ੇ ਤੋਂ ਮਿਟ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦਾ ਵਜੂਦ ਖਤਮ ਹੋ ਚੁੱਕਾ ਹੈ ਅਤੇ ਪਿਛਲੀਆਂ ਚੋਣਾਂ ਵਿੱਚ ਤਾਂ ਤਿੰਨ ਵਿਧਾਇਕ ਚੁਣੇ ਗਏ ਸਨ ਪਰ ਅਗਲੀਆਂ ਚੋਣਾਂ ਵਿੱਚ ਇਕ ਵੀ ਵਿਧਾਇਕ ਨਹੀਂ ਚੁਣਿਆ ਜਾਵੇਗਾ।
———–

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...