ਨੂੰ ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਮੋਰਿੰਡਾ ਸ਼ਹਿਰ ਵਿੱਚ ਆਪਣੀ ਰਿਹਾਇਸ਼ ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਕੋਠੇ ਦੀ ਛੱਤ ਉੱਪਰ ਬਾਹਰ ਹੀ ਰੱਖ ਕੇ ਮਰਿਆਦਾ ਦੀ ਘੋਰ ਉਲੰਘਨਾ ਕਰਕੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ। ਸਿੰਘ ਸਾਹਿਬ ਜੀ ਨੇ ਕਿਹਾ ਕਿ ਭਾਵੇਂ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ 295ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਫਿਰ ਵੀ ਦੋਸ਼ੀਆਂ ਖਿਲਾਫ ਹੋਰ ਵੀ ਧਾਰਾਵਾਂ ਲਗਾ ਕੇ ਤੁਰੰਤ ਇਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ ਮਸਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਜੇਲ ਅੰਦਰ ਬੰਦ ਕੀਤੇ ਜਾਣ।
ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਖਤ ਆਦੇਸ਼ ਜਾਰੀ ਕੀਤੇ ਜਾਣਗੇ।