ਮੋਹਾਲੀ ਨਗਰ ਨਿਗਮ ਚੋਣਾਂ: ਪੁਲਿਸ ‘ਤੇ ਸੱਤਾਧਾਰੀ ‘ਆਪ’ ਦੀ ਸ਼ਰੇਆਮ ਪੁਸ਼ਤਪਨਾਹੀ ਦੇ ਗੰਭੀਰ ਦੋਸ਼, ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਪਹੁੰਚ ਕਰਨ ਦਾ ਐਲਾਨ

by | May 27, 2026 | breaking news, daily, election, politics | 0 comments

ਸੋਹਾਣਾ ਥਾਣੇ ਦੇ ਮੁੱਖ ਅਫਸਰ ਸਿਮਰਪ੍ਰੀਤ ਸਿੰਘ ‘ਤੇ ਲੱਗੇ ‘ਆਪ’ ਦੇ ਵਰਕਰ ਵਜੋਂ ਕੰਮ ਕਰਨ ਦੇ ਦੋਸ਼
ਵੋਟਰਾਂ ਨੂੰ ਧਮਕਾਉਣ ਅਤੇ ਜਾਅਲੀ ਵੋਟਾਂ ਭੁਗਤਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਥਾਂ ਮੁੱਖ ਦਰਸ਼ਕ ਬਣੀ ਰਹੀ ਪੁਲਿਸ: ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ:
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ‘ਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸ਼ਰੇਆਮ ਭੁਗਤਣ ਅਤੇ ਨਿਰਪੱਖ ਚੋਣ ਪ੍ਰਕਿਰਿਆ ਦਾ ਘਾਣ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਆਪਣੀ ਸੰਵਿਧਾਨਕ ਡਿਊਟੀ ਨੂੰ ਛਿੱਕੇ ਟੰਗ ਕੇ ਨਾ ਸਿਰਫ਼ ਵੋਟਰਾਂ ਨੂੰ ਧਮਕਾਇਆ, ਬਲਕਿ ਅਕਾਲੀ ਦਲ ਦੇ ਸਮਰਥਕਾਂ ਨਾਲ ਵੀ ਬਦਸਲੂਕੀ ਕੀਤੀ।
ਜਾਰੀ ਕੀਤੇ ਇੱਕ ਬਿਆਨ ਵਿੱਚ ਸ੍ਰੀ ਸੋਹਾਣਾ ਨੇ ਸਿੱਧਾ ਨਿਸ਼ਾਨਾ ਸਾਧਦਿਆਂ ਦੱਸਿਆ ਕਿ ਸੋਹਾਣਾ ਪੋਲਿੰਗ ਬੂਥ ‘ਤੇ ਤਾਇਨਾਤ ਥਾਣਾ ਸੋਹਾਣਾ ਦੇ ਐੱਸ.ਐੱਚ.ਓ. (SHO) ਸਿਮਰਪ੍ਰੀਤ ਸਿੰਘ ਵੱਲੋਂ ਸ਼ਰੇਆਮ ‘ਆਪ’ ਉਮੀਦਵਾਰ ਦੀ ਹਮਾਇਤ ਕੀਤੀ ਗਈ। ਉਨ੍ਹਾਂ ਇੱਕ ਬੇਹੱਦ ਗੰਭੀਰ ਦੋਸ਼ ਲਗਾਉਂਦਿਆਂ ਖੁਲਾਸਾ ਕੀਤਾ ਕਿ ਉਕਤ SHO ਸਿਮਰਪ੍ਰੀਤ ਸਿੰਘ ਵੱਲੋਂ ਮੇਰੇ ਪਰਿਵਾਰਿਕ ਮੈਂਬਰਾਂ ਅਤੇ ਮੇਰੀ ਧਰਮ ਪਤਨੀ, ਜੋ ਕਿ ਹਲਕੇ ਦੇ ਸਾਬਕਾ ਕੌਂਸਲਰ ਹਨ, ਨਾਲ ਵੀ ਸ਼ਰੇਆਮ ਬਦਸਲੂਕੀ ਅਤੇ ਦੁਰਵਿਵਹਾਰ ਕੀਤਾ ਗਿਆ।
ਸ੍ਰੀ ਸੋਹਾਣਾ ਨੇ ਕਿਹਾ, “ਮੌਕੇ ‘ਤੇ ਮੌਜੂਦ SHO ਸੋਹਾਣਾ ਨੂੰ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ, ਉਨ੍ਹਾਂ ਨੇ ਹੁੱਲੜਬਾਜ਼ਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਦੇ ਉਲਟ, ਉਹ ਅਕਾਲੀ ਦਲ ਦੇ ਵਰਕਰਾਂ ਨੂੰ ਹੀ ਧਮਕਾਉਂਦੇ ਅਤੇ ਦੁਰਵਿਵਹਾਰ ਕਰਦੇ ਰਹੇ। ਅਜਿਹਾ ਵਤੀਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਸੋਹਾਣਾ ਥਾਣੇ ਦੀ ਪੁਲਿਸ ਕਾਨੂੰਨ ਵਿਵਸਥਾ ਬਣਾਉਣ ਦੀ ਥਾਂ ਆਮ ਆਦਮੀ ਪਾਰਟੀ ਦੀ ‘ਵਰਕਰ’ ਬਣ ਕੇ ਰਹਿ ਗਈ ਹੈ।
ਅਕਾਲੀ ਆਗੂ ਨੇ ਇੱਕ ਵੱਡਾ ਖੁਲਾਸਾ ਕਰਦਿਆਂ ਮੰਗ ਕੀਤੀ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਚੋਣਾਂ ਦੀ ਸਾਰੀ CCTV ਫੁਟੇਜ ਦੀ ਰਿਕਾਰਡਿੰਗ ਨੂੰ ਪੂਰੀ ਤਰ੍ਹਾਂ ਸੰਭਾਲ ਕੇ ਰੱਖਿਆ ਜਾਵੇ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਮੌਕੇ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਵੱਲੋਂ ਆਪਣੀ ਨਾਕਾਮੀ ਅਤੇ ਧੱਕੇਸ਼ਾਹੀ ਨੂੰ ਛੁਪਾਉਣ ਲਈ ਕੈਮਰਿਆਂ ਨਾਲ ਵੀ ਛੇੜਛਾੜ ਕੀਤੀ ਗਈ ਜਾਪਦੀ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ।
ਅਕਾਲੀ ਆਗੂ ਨੇ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਜੇਕਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਨਾ ਪਹੁੰਚਦੇ, ਤਾਂ ਸਥਾਨਕ ਪੁਲਿਸ ਦੀ ਮਿਲੀਭੁਗਤ ਨਾਲ ‘ਆਪ’ ਵੱਲੋਂ ਸਬੰਧਿਤ ਪੋਲਿੰਗ ਬੂਥਾਂ ‘ਤੇ ਕਬਜ਼ਾ ਕਰਨ ਦੀ ਪੂਰੀ ਯੋਜਨਾ ਸੀ, ਜਿਸ ਨੂੰ ਐਨ ਮੌਕੇ ‘ਤੇ ਨਾਕਾਮ ਕੀਤਾ ਗਿਆ।
ਉਨ੍ਹਾਂ ਐਲਾਨ ਕੀਤਾ ਕਿ ਇਸ ਸਾਰੀ ਗੁੰਡਾਗਰਦੀ ਅਤੇ ਪੁਲਿਸ ਦੀ ਪੱਖਪਾਤੀ ਭੂਮਿਕਾ ਵਿਰੁੱਧ ਪੰਜਾਬ ਰਾਜ ਚੋਣ ਕਮਿਸ਼ਨਰ, ਡੀ.ਜੀ.ਪੀ. (DGP) ਪੰਜਾਬ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਤੰਤਰ ਦੇ ਹੋ ਰਹੇ ਘਾਣ ਨੂੰ ਰੋਕਣ ਲਈ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...