ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

by | Jul 22, 2025 | breaking news, daily | 0 comments

ਚੰਡੀਗੜ੍ਹ, 22 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਗਬਾਨੀ ਅਫਸਰਾਂ ਦੀ ਭਰਤੀ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਮੰਤਰੀ ਨੂੰ ਹੋਰ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਵੀ ਜਾਣੂ ਕਰਵਾਇਆ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ-ਕੇਂਦ੍ਰਿਤ ਨੀਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਖੇਤਰ ਨੂੰ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਬਾਗਬਾਨੀ ਨੂੰ ਹੋਰ ਲਾਭਦਾਇਕ ਅਤੇ ਕਿਸਾਨ ਪੱਖੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...