ਮੰਡੀ ਗੋਬਿੰਦਗੜ੍ਹ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਵੱਡੀ ਰਫ਼ਤਾਰ: ਵਿਧਾਇਕ ਗੈਰੀ ਬੜਿੰਗ ਵੱਲੋਂ ਸਮੂਹ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਅਹਿਮ ਮੀਟਿੰਗ

by | Aug 28, 2026 | daily, politics | 0 comments

ਮੰਡੀ ਗੋਬਿੰਦਗੜ੍ਹ, 27 ਅਗਸਤ 2026
ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ, ਅੱਜ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਸ਼ਹਿਰ ਦੇ ਸਮੂਹ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਾ ਅਤੇ ਵਾਰਡ ਪੱਧਰ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਣ ਕੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣਾ ਸੀ।
ਮੀਟਿੰਗ ਦੌਰਾਨ ਵਿਧਾਇਕ ਗੈਰੀ ਬੜਿੰਗ ਨੇ ਵਾਰਡ ਪੱਧਰ ’ਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਕੌਂਸਲਰਾਂ ਅਤੇ ਇੰਚਾਰਜਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਹਰ ਵਾਰਡ ਦੀਆਂ ਲੋੜਾਂ ਨੂੰ ਤਰਜੀਹ ਦੇਣ ਸਬੰਧੀ ਅਹਿਮ ਵਿਚਾਰ ਸਾਂਝੇ ਕੀਤੇ। ਉਨ੍ਹਾਂ ਹਾਜ਼ਰ ਆਗੂਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਸੜਕਾਂ/ਗਲੀਆਂ ਦੇ ਨਿਰਮਾਣ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੜਿੰਗ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਨੂੰ ਨਮੂਨੇ ਦੇ ਸ਼ਹਿਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਅਸੀਂ ਸ਼ਹਿਰ ਦੀ ਤਰੱਕੀ ਲਈ ਦਿਨ-ਰਾਤ ਇੱਕ ਕਰ ਦਿਆਂਗੇ।
ਇਸ ਮੌਕੇ ਹਾਜ਼ਰ ਸਮੂਹ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨੇ ਵੀ ਵਿਧਾਇਕ ਗੈਰੀ ਬੜਿੰਗ ਜੀ ਨੂੰ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਦੀ ਬਿਹਤਰੀ ਅਤੇ ਵਿਕਾਸ ਲਈ ਇੱਕਜੁੱਟ ਹੋ ਕੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...