ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

by | Mar 9, 2026 | daily, politics | 0 comments

ਮੰਤਰੀ ਅਰੋੜਾ ਨੇ ਵਿਧਾਨ ਸਭਾ ਵਿੱਚ ਵੇਸਟ-ਟੂ -ਐਨਰਜੀ ਪਲਾਂਟ, ਸੀਵਰੇਜ ਪ੍ਰੋਜੈਕਟਾਂ ਅਤੇ 55040 ਕਰੋੜ ਦੇ ਨਿਵੇਸ਼ਾਂ ਨੂੰ ਕੀਤਾ ਉਜਾਗਰ

ਅਰੋੜਾ ਨੇ ਬਜਟ ਸੈਸ਼ਨ ਚਰਚਾ ਦੌਰਾਨ ਵਿਕਾਸ ਪਹਿਲਕਦਮੀਆਂ ਅਤੇ ਨਿਵੇਸ਼ ਪਹੁੰਚ ਦੇ ਪੇਸ਼ ਕੀਤੇ ਵੇਰਵੇ

ਚੰਡੀਗੜ੍ਹ 8 ਮਾਰਚ :

ਡੇਰਾਬੱਸੀ ਨੇੜੇ ਸਮਗੌਲੀ ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ
ਨਗਰ ਨਿਗਮ ਮੋਹਾਲੀ ਅਤੇ ਨੇੜਲੇ ਹੋਰ 17 ਸ਼ਹਿਰੀ ਸਥਾਨਕ ਇਕਾਈਆਂ ਦੇ ਖੇਤਰ ਵਿੱਚ ਪੈਦਾ ਹੋਣ ਵਾਲੇ ਠੋਸ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਲਈ ਸਾਲ 2017 ਵਿੱਚ ਪਿੰਡ ਸਮਗੌਲੀ (ਡੇਰਾਬੱਸੀ) ਵਿਖੇ 50 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਉਦੇਸ਼ ਲਈ ਸਾਲ 2020 ਵਿੱਚ 50 ਏਕੜ ਜ਼ਮੀਨ ਵਿੱਚੋਂ 39 ਏਕੜ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਨਗਰ ਨਿਗਮ, ਐਸ.ਏ.ਐਸ. ਨਗਰ (ਮੁਹਾਲੀ) ਨੂੰ ਸੌਂਪ ਦਿੱਤਾ ਗਿਆ ਹੈ।

ਇਸ ਸਬੰਧ ਵਿੱਚ ਉਨ੍ਹਾਂ ਸਦਨ ਨੂੰ ਅੱਗੇ ਦੱਸਿਆ ਕਿ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਨੇ 9 ਯੂ.ਐਲ.ਬੀ., ਜਿਨ੍ਹਾਂ ਵਿੱਚ ਐਮ.ਸੀ. ਮੋਹਾਲੀ, ਐਮ.ਸੀ. ਜ਼ੀਰਕਪੁਰ, ਖਰੜ, ਨਵਾਂ ਗਾਉਂ, ਡੇਰਾਬੱਸੀ, ਕੁਰਾਲੀ, ਬਨੂੜ, ਲਾਲੜੂ ਅਤੇ ਐਨ.ਪੀ. ਘੜੂੰਆਂ ਸ਼ਾਮਲ ਹਨ, ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਲਗਭਗ 500 ਮੀਟ੍ਰਿਕ ਟਨ ਠੋਸ ਰਹਿੰਦ-ਖੂੰਹਦ ਨੂੰ ਨਜਿੱਠਣ ਲਈ ਇਸ ਜਗ੍ਹਾ ’ਤੇ ਇੱਕ ਵੇਸਟ-ਟੂ-ਐਨਰਜੀ ਪਲਾਂਟ ਸਥਾਪਤ ਕਰਨ ਲਈ ਇੱਕ ਪ੍ਰੋਜੈਕਟ ਦਾ ਪ੍ਰਸਤਾਵ ਤਿਆਰ ਕੀਤਾ ਹੈ। ਇਹ ਪ੍ਰਸਤਾਵ ਰਾਜ ਸਰਕਾਰ ਦੇ ਪੱਧਰ ’ਤੇ ਵਿਚਾਰ ਅਧੀਨ ਹੈ ਅਤੇ ਇਸਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਮੁੱਖ ਸੀਵਰੇਜ ਦੇ ਪ੍ਰਬੰਧ ਨਾਲ ਸਬੰਧਤ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਫਾਈ ਭਾਰਤ ਮਿਸ਼ਨ 2.0 ਸਕੀਮ ਅਧੀਨ ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਲਈ ਮੁੱਖ ਸੀਵਰ, ਪੰਪਿੰਗ ਸਟੇਸ਼ਨ, 2 ਮਿਲੀਅਨ ਲੀਟਰ ਪ੍ਰਤੀ ਦਿਨ ਸੀਵਰੇਜ ਟ੍ਰੀਟਮੈਂਟ ਪਲਾਂਟ ਲਈ ਟੈਂਡਰ ਜਾਰੀ ਕੀਤਾ ਗਿਆ ਹੈ ਜਿਸਦੀ ਅਨੁਮਾਨਤ ਰਕਮ 21.42 ਕਰੋੜ ਰੁਪਏ ਹੈ। ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੰਮ ਅਲਾਟ ਕਰ ਦਿੱਤਾ ਜਾਵੇਗਾ ਅਤੇ ਸਾਈਟ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਕੰਮ 21 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ।

ਜਲ ਸਪਲਾਈ ਅਤੇ ਸੀਵਰੇਜ ਬੋਰਡ/ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਰੈਗੂਲਰ ਕਰਨ ਬਾਰੇ ਪੁੱਛੇ ਸਵਾਲ ’ਤੇ ਬੋਲਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ ਜਲ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਫਾਇਰ ਬ੍ਰਿਗੇਡ ਵਿਭਾਗ ਵਿੱਚ ਪਿਛਲੇ 12-13 ਸਾਲਾਂ ਤੋਂ ਕੰਮ ਕਰ ਰਹੇ ਆਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਕੋਈ ਪ੍ਰਸਤਾਵ/ਨੀਤੀ ਨਹੀਂ ਬਣਾਈ ਹੈ।

ਸਦਨ ਵਿੱਚ ਉਠਾਏ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸਮੇਂ ਭਵਾਨੀਗੜ੍ਹ ਦੇ ਬਾਲਦ ਕੋਠੀ ਪਿੰਡ ਵਿੱਚ ਸੀਵਰੇਜ ਦੀ ਕੋਈ ਸਹੂਲਤ ਨਹੀਂ ਹੈ। ਸੀਵਰੇਜ ਲਾਈਨਾਂ ਦੀ ਅਣਹੋਂਦ ਕਾਰਨ, ਪਾਣੀ ਗਲੀਆਂ/ਸੜਕਾਂ ਵਿੱਚ ਇਕੱਠਾ ਹੋ ਜਾਂਦਾ ਹੈ। ਇਸ ਖੇਤਰ ਵਿੱਚ ਸੀਵਰੇਜ ਦੀ ਸਹੂਲਤ ਪ੍ਰਦਾਨ ਕਰਨ ਅਤੇ ਇਸ ਸੀਵਰ ਨੂੰ ਰਾਸ਼ਟਰੀ ਰਾਜਮਾਰਗ ਦੀ ਸਰਵਿਸ ਰੋਡ ’ਤੇ ਮੌਜੂਦਾ ਸੀਵਰ ਨਾਲ ਜੋੜਨ ਲਈ 4.90 ਕਰੋੜ ਰੁਪਏ ਦੀ ਲੋੜ ਹੈ ਜਿਸ ਲਈ ਫੰਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਨ੍ਹਾਂ ਫੰਡਾਂ ਦੀ ਪ੍ਰਾਪਤੀ ਤੋਂ ਬਾਅਦ ਕੰਮ 6 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਸਰਵਿਸ ਰੋਡ ਦੀ ਮੁਰੰਮਤ ਦਾ ਕੰਮ ਰਾਸ਼ਟਰੀ ਰਾਜਮਾਰਗ ਦੁਆਰਾ ਆਪਣੇ ਪੱਧਰ ’ਤੇ ਕੀਤਾ ਜਾਵੇਗਾ।

ਇਸੇ ਤਰ੍ਹਾਂ ਹੁਣ ਤੱਕ ਰਾਜ ਵਿੱਚ ਕੀਤੇ ਗਏ ਵਿਦੇਸ਼ੀ ਨਿਵੇਸ਼ਾਂ ਦੇ ਵੇਰਵੇ ਵਿੱਚ ਜਵਾਬ ਦਿੰਦੇ ਹੋਏ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਸਰਕਾਰੀ ਦੌਰਿਆਂ ਦੌਰਾਨ, ਮਾਨਯੋਗ ਮੁੱਖ ਮੰਤਰੀ ਨੇ ਉਦਯੋਗ ਦੇ ਆਗੂਆਂ, ਵਪਾਰਕ ਸੰਗਠਨਾਂ ਅਤੇ ਸੰਭਾਵੀ ਨਿਵੇਸ਼ਕਾਂ ਨਾਲ ਪੰਜਾਬ ਦੀਆਂ ਉਦਯੋਗਿਕ ਸਮਰਥਾਵਾਂ ਅਤੇ ਨੀਤੀਗਤ ਢਾਂਚੇ ਨੂੰ ਪੇਸ਼ ਕਰਨ ਲਈ ਗੱਲਬਾਤ ਕੀਤੀ। ਅਜਿਹੇ ਸਮਾਗਮਾਂ ਵਿੱਚ ਆਮ ਤੌਰ ’ਤੇ ਸੰਭਾਵੀ ਨਿਵੇਸ਼ ਪ੍ਰਸਤਾਵਾਂ ਅਤੇ ਕੰਪਨੀਆਂ ਦੀਆਂ ਲੰਬੇ ਸਮੇਂ ਦੀਆਂ ਰਣਨੀਤੀਆਂ ’ਤੇ ਵਿਸਤ੍ਰਿਤ ਗੱਲਬਾਤ ਸ਼ਾਮਲ ਹੁੰਦੀ ਹੈ ਅਤੇ ਲਾਗੂ ਕਰਨ ਦੇ ਪੜਾਅ ’ਤੇ ਪਹੁੰਚਣ ਤੋਂ ਪਹਿਲਾਂ ਇੱਕ ਮੁਕਾਬਲਤਨ ਲੰਮਾ ਸਮਾਂ ਹੁੰਦਾ ਹੈ। ਇਸ ਲਈ ਇਹਨਾਂ ਵਿਚਾਰ-ਵਟਾਂਦਰੇ ਨੂੰ ਜ਼ਮੀਨੀ ਨਿਵੇਸ਼ਾਂ ਵਿੱਚ ਬਦਲਣਾ ਇੱਕ ਪੜਾਅਵਾਰ ਪ੍ਰਕਿਰਿਆ ਹੈ ਜਿਸ ਲਈ ਸਿਰਤੋੜ ਮਿਹਨਤ ਅਤੇ ਰੈਗੂਲੇਟਰੀ ਮੁਲਾਂਕਣ ਦੀ ਲੋੜ ਹੁੰਦੀ ਹੈ। ਸਰਕਾਰ, ਇਨਵੈਸਟ ਪੰਜਾਬ ਰਾਹੀਂ, ਨਿਯਮਤ ਫਾਲੋ-ਅੱਪ ਅਤੇ ਸਹੂਲਤ ਪ੍ਰਦਾਨ ਕਰਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਨਿਵੇਸ਼ ਸੂਬੇ ਵਿੱਚ ਸਫਲਤਾ ਵੱਲ ਯੋਜਨਾਬੱਧ ਢੰਗ ਨਾਲ ਅੱਗੇ ਵਧੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਅੱਗੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਅਤੇ ਸਮਾਗਮਾਂ ਦੇ ਨਤੀਜੇ ਵਜੋਂ ਸੂਬੇ ਨੂੰ (ਅਪ੍ਰੈਲ 2025 ਤੋਂ ਫਰਵਰੀ 2026 ਤੱਕ)ੰ 55040 ਕਰੋੜ ਰੁਪਏ ਤੋਂ ਵੱਧ ਦੇ ਰਿਕਾਰਡ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...