ਯੁੱਧ ਨਸ਼ਿਆਂ ਖਿਲਾਫ : ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

by | May 20, 2025 | breaking news, crime, daily | 0 comments

– ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 ਨਸ਼ਾਗ੍ਰਸਤ ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਹੈ।

ਜ਼ਿਕਰਯੋਗ ਹੈ ਕਿ, ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ – ਲਾਗੂ ਕੀਤੀ ਹੈ। ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਜਿੱਥੇ ਨਸ਼ਾ ਤਸਕਰਾਂ ’ਤੇ ਸਖ਼ਤੀ ਕਰ ਰਹੀ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ, ਪੁਲਿਸ ਟੀਮਾਂ ਵੱਲੋਂ 4228 ਨਸ਼ਾ ਪੀੜਤਾਂ ਨੂੰ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਾਇਆ ਗਿਆ ਹੈ, ਜਦੋਂ ਕਿ ਨਸ਼ੇ ਨਾਲ ਜੂਝ ਰਹੇ 3445 ਵਿਅਕਤੀਆਂ ਨੂੰ ਆਊਟ-ਪੇਸ਼ੈਂਟ ਓਪੀਐਡ ਅਸਿਸਟਡ ਟਰੀਟਮੈਂਟ (ਓਓਏਟੀ) ਕੇਂਦਰਾਂ ਵਿੱਚ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਰਾਜ ਭਰ ਵਿੱਚ ਨਸ਼ਾ ਛੁਡਾਊ ਇਲਾਜ ਸਹੂਲਤਾਂ ਵਿੱਚ ਵਾਧਾ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ 80ਵੇਂ ਦਿਨ ਨਸ਼ਿਆਂ ਵਿਰੁੱਧ ਆਪਣਾ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ ਹੈ। ਇਸ ਅਭਿਆਨ ਤਹਿਤ ਮੰਗਲਵਾਰ ਨੂੰ 475 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਰਾਜ ਭਰ ਵਿੱਚ 109 ਐਫਆਈਆਰ ਦਰਜ ਕਰਨ ਉਪਰੰਤ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਦੇ ਨਾਲ, 84 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 12275 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋ ਹੈਰੋਇਨ, 2 ਕਿਲੋ ਅਫ਼ੀਮ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਅਭਿਆਨ ਦੌਰਾਨ 516 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...