’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

by | Jul 21, 2026 | breaking news, crime, daily, politics | 0 comments

ਪੰਜਾਬ ਵਿੱਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ

ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਚੱਲ ਰਹੇ ਹਨ ਸਮਰਪਿਤ ਮੈਥਾਡੋਨ ਕਲੀਨਿਕ

ਮੈਥਾਡੋਨ ਮੇਨਟੇਨੈਂਸ ਥੈਰੇਪੀ ਨਾਲ ਇਲਾਜ ਦੇ ਨਤੀਜੇ ਹੋਰ ਬਿਹਤਰ ਹੋਣਗੇ ਅਤੇ ਨਸ਼ਿਆਂ ਦੇ ਸ਼ਿਕਾਰ ਮਰੀਜ਼ਾਂ ਵਿੱਚ ਮੁੜ ਨਸ਼ੇ ਵੱਲ ਪਰਤਣ ਦੀ ਸੰਭਾਵਨਾ ਘਟੇਗੀ: ਡਾ. ਬਲਬੀਰ ਸਿੰਘ

ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਸੂਬੇ ਦੀ ਨਸ਼ਿਆਂ ਵਿਰੁੱਧ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ।

ਹੁਣ ਤੱਕ ਸੂਬੇ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਰਾਹੀਂ ਬਿਊਪ੍ਰੇਨੋਰਫਿਨ ਆਧਾਰਿਤ ਓਪੀਓਇਡ ਸਬਸਟੀਚਿਊਸ਼ਨ ਥੈਰੇਪੀ ਨਾਲ ਕੀਤਾ ਜਾਂਦਾ ਸੀ। ਇਸ ਥੈਰੇਪੀ ਵਿੱਚ ਹਾਨੀਕਾਰਕ ਓਪੀਓਇਡ ਦੀ ਥਾਂ ਡਾਕਟਰੀ ਨਿਗਰਾਨੀ ਹੇਠ ਨਿਯੰਤਰਿਤ ਦਵਾਈਆਂ ਦੀ ਵਰਤੋਂ ਕਰਕੇ ਨਸ਼ੇ ਦੇ ਸ਼ਿਕਾਰ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਹੁਣ, ਮੈਥਾਡੋਨ ਮੇਨਟੇਨੈਂਸ ਥੈਰੇਪੀ ਉਨ੍ਹਾਂ ਮਰੀਜ਼ਾਂ ਲਈ ਇਲਾਜ ਦਾ ਵਾਧੂ ਵਿਕਲਪ ਮੁਹੱਈਆ ਕਰਵਾਏਗੀ, ਜੋ ਲੰਬੇ ਸਮੇਂ ਤੋਂ ਸਿੰਥੈਟਿਕ ਨਸ਼ਿਆਂ ’ਤੇ ਨਿਰਭਰ ਹਨ ਅਤੇ ਜਿਨ੍ਹਾਂ ’ਤੇ ਮੌਜੂਦਾ ਇਲਾਜ ਜ਼ਿਆਦਾ ਅਸਰਦਾਰ ਸਾਬਤ ਨਹੀਂ ਹੋਏ ਹਨ।

ਇਸ ਵੇਲੇ ਪੰਜਾਬ ਵਿੱਚ ਛੇ ਸਮਰਪਿਤ ਮੈਥਾਡੋਨ ਕਲੀਨਿਕ ਚਾਲੂ ਹਨ। ਇਹ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ, ਸਿਵਲ ਹਸਪਤਾਲ ਲੁਧਿਆਣਾ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਗੁਰਦਾਸਪੁਰ, ਮੋਹਾਲੀ ਤੇ ਜਲੰਧਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਸਥਾਪਤ ਕੀਤੇ ਗਏ ਹਨ। ਪੰਜਾਬ ਸਰਕਾਰ ਆਉਣ ਵਾਲੇ ਮਹੀਨਿਆਂ ਵਿੱਚ ਛੇ ਹੋਰ ਐਮ.ਐਮ.ਟੀ. ਕੇਂਦਰ ਸਥਾਪਤ ਕਰਨ ਦੀ ਯੋਜਨਾ ਹੈ, ਜਿਸ ਨਾਲ ਅਜਿਹੇ ਸਮਰਪਿਤ ਕੇਂਦਰਾਂ ਦੀ ਕੁੱਲ ਗਿਣਤੀ ਵੱਧ ਕੇ 12 ਹੋ ਜਾਵੇਗੀ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਥਾਡੋਨ ਸਹੂਲਤਾਂ ਦਾ ਵਿਸਤਾਰ ਰਾਜ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਹੈ, ਜਿਸ ਵਿੱਚ ਖ਼ਾਸ ਤੌਰ ’ਤੇ ਉਨ੍ਹਾਂ ਲੋਕਾਂ ਦੇ ਮੁੜਵਸੇਬੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜੋ ਸਿੰਥੈਟਿਕ ਨਸ਼ੇ ’ਤੇ ਨਿਰਭਰ ਹਨ ਅਤੇ ਜਿਨ੍ਹਾਂ ਵਿੱਚ ਮੁੜ ਨਸ਼ੇ ਵੱਲ ਪਰਤਣ ਦਾ ਖ਼ਤਰਾ ਵੱਧ ਹੁੰਦਾ ਹੈ। ਉਨ੍ਹਾਂ ਕਿਹਾ, “ਵਿਸ਼ਵ ਸਿਹਤ ਸੰਸਥਾ ਅਤੇ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਐਨਏਸੀਓ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਗੂ ਕੀਤੀ ਜਾ ਰਹੀ ਮੈਥਾਡੋਨ ਮੇਨਟੇਨੈਂਸ ਥੈਰੇਪੀ ਲੰਬੇ ਸਮੇਂ ਤੋਂ ਸਿੰਥੈਟਿਕ ਨਸ਼ਿਆਂ ਦੇ ਆਦੀ ਲੋਕਾਂ ਲਈ ਪ੍ਰਭਾਵਸ਼ਾਲੀ ਇਲਾਜ ਦਾ ਵਿਕਲਪ ਹੈ। ਇਹ ਸਮੁੱਚੀ ਇਲਾਜ ਪ੍ਰਣਾਲੀ ਮਰੀਜ਼ਾਂ ਦੇ ਇਲਾਜ ਦੇ ਨਤੀਜਿਆਂ ਵਿੱਚ ਸੁਧਾਰ ਲਿਆਵੇਗੀ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਸਫ਼ਲਤਾਪੂਰਵਕ ਮੁੜ ਸਥਾਪਿਤ ਹੋਣ ਵਿੱਚ ਮਦਦ ਕਰੇਗੀ।”

ਨਵੇਂ ਕਲੀਨਿਕ ਵਿਸ਼ੇਸ਼ ਆਊਟਪੇਸ਼ੈਂਟ ਸਹੂਲਤਾਂ ਵਜੋਂ ਕੰਮ ਕਰਨਗੇ, ਜਿੱਥੇ ਮਰੀਜ਼ਾਂ ਨੂੰ ਡਾਕਟਰੀ ਨਿਗਰਾਨੀ ਹੇਠ ਮੈਥਾਡੋਨ ਥੈਰੇਪੀ ਦੇ ਨਾਲ-ਨਾਲ ਮਨੋਵਿਗਿਆਨਕ ਕਾਊਂਸਲਿੰਗ, ਮਨੋਚਿਕਿਤਸਾ ਸਲਾਹ, ਮੁੜ ਨਸ਼ੇ ਦੀ ਲਤ ਤੋਂ ਬਚਾਅ ਸਬੰਧੀ ਸੇਵਾਵਾਂ,ਪਰਿਵਾਰਕ ਕਾਊਂਸਲਿੰਗ ਅਤੇ ਨਿਯਮਿਤ ਫਾਲੋ-ਅੱਪ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਮਰੀਜ਼ਾਂ ਨੂੰ ਆਪਣੀ ਨਿਰਧਾਰਤ ਖ਼ੁਰਾਕ ਲੈਣ ਲਈ ਹਰ ਰੋਜ਼ ਕਲੀਨਿਕ ਆਉਣਾ ਹੋਵੇਗਾ, ਜਿੱਥੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਦਵਾਈ ਦਿੱਤੀ ਜਾਵੇਗੀ। ਦਵਾਈ ਦੀ ਹਰ ਖ਼ੁਰਾਕ ਡਾਕਟਰ ਦੀ ਨਿਗਰਾਨੀ ਹੇਠ ਦਿੱਤੀ ਜਾਵੇਗੀ ਤਾਂ ਜੋ ਇਸ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ ਅਤੇ ਸਹੀ ਇਲਾਜ ਯਕੀਨੀ ਬਣਾਈ ਜਾ ਸਕੇ।

ਮੈਥਾਡੋਨ ਥੈਰੇਪੀ ਕੀ ਹੈ?

ਮੈਥਾਡੋਨ, ਓਪੀਓਇਡ ਯੂਜ਼ ਡਿਸਆਰਡਰ ਨਾਲ ਪੀੜਤ ਲੋਕਾਂ ਜਿਵੇਂ ਕਿ ਹੈਰੋਇਨ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਲਈ ਵਿਗਿਆਨਕ ਸਬੂਤਾਂ ’ਤੇ ਆਧਾਰਿਤ ਇੱਕ ਪ੍ਰਭਾਵੀ ਇਲਾਜ ਹੈ। ਮੈਥਾਡੋਨ ਨੂੰ ਵਿਸ਼ਵ ਸਿਹਤ ਸੰਸਥਾ ਦੀ ਜ਼ਰੂਰੀ ਦਵਾਈਆਂ ਦੀ ਮਾਡਲ ਸੂਚੀ ਵਿੱਚ ਓਪੀਓਇਡ ਯੂਜ਼ ਡਿਸਆਰਡਰ ਦੇ ਇਲਾਜ ਲਈ ਵੀ ਸ਼ਾਮਲ ਕੀਤਾ ਗਿਆ ਹੈ। ਇਹ ਦਵਾਈ ਸਿਖਲਾਈ ਪ੍ਰਾਪਤ ਡਾਕਟਰਾਂ ਦੀ ਨਿਗਰਾਨੀ ਹੇਠ ਇੱਕ ਸਮੁੱਚੇ ਇਲਾਜ ਪ੍ਰੋਗਰਾਮ ਤਹਿਤ ਦਿੱਤੀ ਜਾਂਦੀ ਹੈ।

ਮੈਥਾਡੋਨ ਦਿਮਾਗ ਦੇ ਉਨ੍ਹਾਂ ਹੀ ਓਪੀਓਇਡ ਰਿਸੈਪਟਰਾਂ ’ਤੇ ਕੰਮ ਕਰਦੀ ਹੈ, ਜਿਨ੍ਹਾਂ ’ਤੇ ਹੈਰੋਇਨ ਅਤੇ ਹੋਰ ਸਿੰਥੈਟਿਕ ਨਸ਼ੇ ਅਸਰ ਕਰਦੇ ਹਨ। ਨਿਰਧਾਰਤ ਖ਼ੁਰਾਕ ਅਨੁਸਾਰ ਇਹ ਨਸ਼ੇ ਦੀ ਤੀਬਰ ਇੱਛਾ (ਕ੍ਰੇਵਿੰਗ) ਨੂੰ ਕੰਟਰੋਲ ਕਰਦੀ ਹੈ, ਨਸ਼ਾ ਛੱਡਣ ’ਤੇ ਹੋਣ ਵਾਲੇ ਲੱਛਣਾਂ ਤੋਂ ਰਾਹਤ ਦਿੰਦੀ ਹੈ ਅਤੇ ਓਪੀਓਇਡ ਪ੍ਰਤੀ ਸਹਿਣਸ਼ੀਲਤਾ ਪੈਦਾ ਕਰਦੀ ਹੈ, ਜਿਸ ਕਾਰਨ ਮੁੜ ਨਸ਼ਾ ਲੈਣ ਦੀ ਤਲਬ ਮਹਿਸੂਸ ਨਹੀਂ ਹੁੰਦੀ। ਇਸ ਨਾਲ ਮਰੀਜ਼ ਦੀ ਸਿਹਤ ਸਥਿਰ ਰਹਿੰਦੀ ਹੈ ਅਤੇ ਉਹ ਇਲਾਜ, ਰੁਜ਼ਗਾਰ ਅਤੇ ਪਰਿਵਾਰਕ ਜੀਵਨ ਵਿੱਚ ਵਧੇਰੇ ਸੁਚੱਜੇ ਢੰਗ ਨਾਲ ਹਿੱਸਾ ਲੈਣ ਲਗਦਾ ਹੈ।

ਸਮੇਂ ਦੇ ਨਾਲ ਮਰੀਜ਼ ਦੀ ਸਿਹਤ ਦੀ ਸਥਿਤੀ ਅਤੇ ਇਲਾਜ ਵਿੱਚ ਹੋਈ ਪ੍ਰਗਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਥਾਡੋਨ ਦੀ ਖ਼ੁਰਾਕ ਹੌਲੀ-ਹੌਲੀ ਘਟਾਈ ਜਾ ਸਕਦੀ ਹੈ। ਕਿਉਂਕਿ ਮਰੀਜ਼ ਹਰ ਰੋਜ਼ ਕਲੀਨਿਕ ਵਿੱਚ ਡਾਕਟਰੀ ਨਿਗਰਾਨੀ ਹੇਠ ਦਵਾਈ ਲੈਂਦੇ ਹਨ, ਇਸ ਲਈ ਇਸ ਦੀ ਦੁਰਵਰਤੋਂ ਦੀ ਸੰਭਾਵਨਾ ਬਹੁਤ ਘੱਟ ਰਹਿੰਦੀ ਹੈ।

ਮੈਥਾਡੋਨ ਲੰਬੇ ਸਮੇਂ ਤੱਕ ਅਸਰ ਕਰਨ ਵਾਲੀ ਦਵਾਈ ਹੈ। ਇਸ ਦੀ ਰੋਜ਼ਾਨਾ ਇੱਕ ਖ਼ੁਰਾਕ ਆਮ ਤੌਰ ’ਤੇ ਲਗਭਗ 24 ਘੰਟਿਆਂ ਤੱਕ ਨਸ਼ਾ ਛੱਡਣ ਦੇ ਲੱਛਣਾਂ ਅਤੇ ਨਸ਼ੇ ਦੀ ਤਲਬ ਨੂੰ ਕੰਟਰੋਲ ਵਿੱਚ ਰੱਖਦੀ ਹੈ, ਜਿਸ ਨਾਲ ਮਰੀਜ਼ ਸਾਰਾ ਦਿਨ ਆਮ ਅਤੇ ਸਥਿਰ ਜੀਵਨ ਬਤੀਤ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...