ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

by | May 29, 2025 | breaking news, crime, daily | 0 comments

— ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ 90 ਐਫਆਈਆਰਜ਼ ਦਰਜ, 959 ਗ੍ਰਾਮ ਹੈਰੋਇਨ, 2 ਕਿਲੋ ਅਫੀਮ ਅਤੇ 3.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ

ਚੰਡੀਗੜ੍ਹ, 28 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ੀਆਂ ਵਿਰੁੱਧ” ਨੂੰ ਲਗਾਤਾਰ 88ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 126 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।

ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਲਗਭਗ 126 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਲਗਭਗ 1332 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਪੁੱਛਗਿੱਛ ਲਈ 9 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 530 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 90 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 141 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, 88 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14099 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 959 ਗ੍ਰਾਮ ਹੈਰੋਇਨ, 2 ਕਿਲੋ ਅਫੀਮ ਅਤੇ 3.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 368 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ 592 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਖਾਤਮੇ ਤੱਕ ਅਜਿਹੇ ਆਪਰੇਸ਼ਨ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...