’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

by | Jul 1, 2025 | breaking news, crime, daily | 0 comments

ਪੁਲਿਸ ਟੀਮਾਂ ਨੇ 301 ਕਿਲੋ ਅਫੀਮ, 158 ਕੁਇੰਟਲ ਭੁੱਕੀ, 28 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ
122ਵੇਂ ਦਿਨ 128 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 1 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਚਾਰ ਮਹੀਨੇ ਪੂਰੇ ਹੋ ਗਏ ਹਨ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 12135 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 19880 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 786 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ 786 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਟੀਮਾਂ ਨੇ 301 ਕਿਲੋਗ੍ਰਾਮ ਅਫੀਮ, 158 ਕੁਇੰਟਲ ਭੁੱਕੀ, 11 ਕਿਲੋਗ੍ਰਾਮ ਚਰਸ, 300 ਕਿਲੋਗ੍ਰਾਮ ਗਾਂਜਾ, 2.9 ਕਿਲੋਗ੍ਰਾਮ ਆਈਸੀਈ, 27.99 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.58 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

122ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 3.5 ਕਿਲੋ ਅਫੀਮ, 10 ਕਿਲੋ ਭੁੱਕੀ, 13667 ਨਸ਼ੀਲੀਆਂ ਗੋਲੀਆਂ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 418 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 428 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 76 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...