‘ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

by | Mar 14, 2025 | breaking news, crime, daily | 0 comments

ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਏਡੀਜੀਪੀ ਐਨ.ਆਰ.ਆਈ. ਮਾਮਲੇ ਪ੍ਰਵੀਨ ਸਿਨਹਾ ਨੇ ਸੰਗਰੂਰ ‘ਚ ਆਪ੍ਰੇਸ਼ਨ ਦੀ ਕੀਤੀ ਅਗਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਐਸਪੀ/ਡੀਐਸਪੀ ਰੈਂਕ ਦੇ 103 ਅਧਿਕਾਰੀਆਂ ਦੀ ਅਗਵਾਈ ਹੇਠ 270 ਤੋਂ ਵੱਧ ਪੁਲਿਸ ਟੀਮਾਂ ਨੇ 917 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 13 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 13ਵੇਂ ਦਿਨ, ਪੰਜਾਬ ਪੁਲਿਸ ਨੇ 578 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਇਸ ਕਾਰਵਾਈ ਦੌਰਾਨ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 95 ਐਫ.ਆਈ.ਆਰ. ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 13 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1821 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 7.9 ਕਿਲੋ ਭੁੱਕੀ, 4960 ਨਸ਼ੇ ਦੀਆਂ ਗੋਲੀਆਂ/ਟੀਕੇ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਕਾਰਵਾਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਸੰਗਰੂਰ ਵਿੱਚ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਨਆਰਆਈ ਮਾਮਲੇ ਪ੍ਰਵੀਨ ਕੁਮਾਰ ਸਿਨਹਾ ਨੇ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨਾਲ ਮਿਲ ਕੇ ਧੂਰੀ ਸ਼ਹਿਰ ਦੇ ਰੇਲਵੇ ਓਵਰਬ੍ਰਿਜ ਨੇੜੇ ਬਾਜ਼ੀਗਰ ਬਸਤੀ ਖੇਤਰ ਵਿੱਚ ਤਸਕਰਾਂ ਅਤੇ ਸ਼ੱਕੀ ਲੋਕਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 270 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ.)- ਨੂੰ ਲਾਗੂ ਕੀਤਾ ਹੈ ਅਤੇ ਇਸ ਨੀਤੀ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ਦੇ ਯਤਨਾਂ’ ਦੇ ਹਿੱਸੇ ਵਜੋਂ ਅੱਠ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਸਮਾਜ ਵਿੱਚ ਉਨ੍ਹਾਂ ਦੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਇਸਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਸੂਭ ਭਰ ਵਿੱਚ 158 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਵੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...