ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

by | Aug 3, 2026 | Uncategorized | 0 comments

ਪੁਲਿਸ ਟੀਮਾਂ ਵੱਲੋਂ 21.64 ਕਰੋੜ ਰੁਪਏ ਦੀ ਡਰੱਗ ਮਨੀ, 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 60 ਲੱਖ ਨਸ਼ੀਲੀਆਂ ਗੋਲੀਆਂ ਵੀ ਬਰਾਮ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ 193ਵੇਂ ਦਿਨ ਵੀ ਜਾਰੀ; 350 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ।

ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 86 ਕਿੱਲੋ ਚਰਸ, 1193 ਕਿੱਲੋ ਗਾਂਜਾ, 60 ਕਿੱਲੋ ਆਈਸੀਈ, 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

518ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿੱਲੋ ਹੈਰੋਇਨ, 15,249 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਨਸ਼ਾ ਛਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 193ਵੇਂ ਦਿਨ ਵੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 586 ਛਾਪੇਮਾਰੀਆਂ ਕਰਕੇ ਚਾਰ ਹਥਿਆਰਾਂ ਸਮੇਤ 350 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 230 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਅਤੇ ਚਾਰ ਭਗੌੜੇ ਅਪਰਾਧਈਆਂ ਨੂੰ ਕਾਬੂ ਕੀਤਾ ਹੈ। ਜ਼ਿਕਰਯੋਗ ਹੈ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਰਿਪੋਰਟ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...